18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਬਾਬਾ ਬੁੱਢਾ ਸਾਹਿਬ ਸਪੋਰਟਸ ਕਲੱਬ ਵਲੋਂ 12ਵਾਂ ਕਬੱਡੀ ਕੱਪ ਕੱਥੂਨੰਗਲ 'ਚ 24 ਨੂੰ <br/>

ਅਜੀਤ ਡੈਸਕ 23-10-2025
ਜੇਠੂਵਾਲ, 22 ਅਕਤੂਬਰ (ਮਿੱਤਰਪਾਲ ਸਿੰਘ ਰੰਧਾਵਾ)-ਬ੍ਰਹਮ ਗਿਆਨੀ ਤੇ ਪੁੱਤਰਾਂ ਦੇ ਦਾਨੀ ਬਾਬਾ ਬੁੱਢਾ ਸਾਹਿਬ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਬਾਬਾ ਬੁੱਢਾ ਸਾਹਿਬ ਜੀ ਸਪੋਰਟਸ ਕਲੱਬ ਵਲੋਂ 24 ਅਕਤੂਬਰ ਦਿਨ ਸ਼ੁਕਰਵਾਰ ਨੂੰ 12ਵਾਂ ਕਬੱਡੀ ਕੱਪ ਕੱਥੂਨੰਗਲ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਐੱਨ.ਆਰ.ਆਈ. ਤੇ ਇਲਾਕਾ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ | ਜਿਸ ਦੀਆਂ ਤਿਆਰੀਆਂ ਕਲੱਬ ਵਲੋਂ ਮੁਕੰਮਲ ਕਰ ਲਈਆਂ ਗਈਆਂ ਹਨ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕਲੱਬ ਦੇ ਪ੍ਰਧਾਨ ਜਸਪਾਲ ਸਿੰਘ ਭੋਆ ਤੇ ਸਰਪੰਚ ਗੁਰਭੇਜ ਸਿੰਘ ਭੋਆ ਨੇ ਦੱਸਿਆ ਕਿ ਕਰਵਾਏ ਜਾਣ ਵਾਲੇ 12ਵੇਂ ਕਬੱਡੀ ਕੱਪ ਵਿਚ ਪੁੱਜ ਰਹੀਆਂ ਟੀਮਾਂ ਵਿਚ ਬਾਬਾ ਦੀਪ ਸਿੰਘ ਕਬੱਡੀ ਕਲੱਬ ਅੰਮਿ੍ਤਸਰ, ਪਰਉਪਕਾਰੀ ਭਾਈ ਲੱਧਾ ਜੀ ਕਬੱਡੀ ਕਲੱਬ ਤਰਨ ਤਾਰਨ, ਬਾਬਾ ਸ਼੍ਰੀ ਚੰਦ ਜੀ ਕਬੱਡੀ ਕਲੱਬ ਢਡਿਆਲਾ ਨੱਤ, ਬਾਬਾ ਬੁੱਢਾ ਸਾਹਿਬ ਜੀ ਕਬੱਡੀ ਕਲੱਬ ਕੱਥੂਨੰਗਲ ਦੀਆਂ ਟੀਮਾਂ ਭਾਗ ਲੈਣਗੀਆਂ | ਇਸ ਤੋਂ ਇਲਾਵਾ ਕੋਈ ਕਬੱਡੀ ਟੀਮ ਭਾਗ ਨਹੀਂ ਲੈ ਸਕੇਗੀ ਅਤੇ ਇਸ ਕਬੱਡੀ ਕੱਪ ਵਿਚ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੀ ਟੀਮ ਨੂੰ ਇਕ ਲੱਖ 11 ਹਜ਼ਾਰ ਰੁਪੈ ਨਗਦ ਇਨਾਮ ਦਿੱਤਾ ਜਾਵੇਗਾ ਤੇ ਦੂਸਰੇ ਸਥਾਨ ਪ੍ਰਾਪਤ ਕਰਨ ਵਾਲੀ ਟੀਮ ਨੂੰ ਇਕ ਲੱਖ ਦਾ ਇਨਾਮ ਦਿੱਤਾ ਜਾਵੇਗਾ | ਇਸ ਮੌਕੇ ਭਾਈ ਮਨਜੀਤ ਸਿੰਘ ਅਬਦਾਲ, ਮੈਨੇਜਰ ਜਗਰੂਪ ਸਿੰਘ ਮਜੀਠਾ, ਸਰਬਜੀਤ ਸਿੰਘ ਬਾਠ, ਮਲਕੀਤ ਸਿੰਘ ਸ਼ਾਮਨਗਰ, ਹਿਰਦੇਪਾਲ ਸਿੰਘ ਲਾਲੀ, ਦਿਲਬਾਗ ਸਿੰਘ ਲਹਿਰਕਾ, ਬਲਵਿੰਦਰ ਸਿੰਘ ਭੰਗਾਲੀ, ਐਡਵੋਕੇਟ ਨਵਪ੍ਰੀਤ ਸਿੰਘ ਬੱਲ ਆਦਿ ਕਲੱਬ ਮੈਂਬਰ ਸ਼ਾਮਿਲ ਸਨ |

ਪਿਛਲੀ ਖ਼ਬਰ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਰਮਦਾਸ ਵਿਖੇ ਮੁਫ਼ਤ ਮੈਡੀਕਲ ਕੈਂਪ <br... ਅਗਲੀ ਖ਼ਬਰ ਗੁ: ਨਾਨਕਸਰ ਸਾਹਿਬ ਕਮੇਟੀ ਸਠਿਆਲਾ ਦੇ ਸੇਵਾਦਾਰਾਂ ਵਲੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਮੀਟਿੰਗ <...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।