18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਰਮਦਾਸ ਵਿਖੇ ਮੁਫ਼ਤ ਮੈਡੀਕਲ ਕੈਂਪ <br/>

ਅਜੀਤ ਡੈਸਕ 23-10-2025
ਰਮਦਾਸ, 22 ਅਕਤੂਬਰ (ਜਸਵੰਤ ਸਿੰਘ ਵਾਹਲਾ)-ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੇ ਆਗਮਨ ਦਿਵਸ ਨੂੰ ਸਮਰਪਿਤ ਸੇਵਕ ਜੱਥਾ ਇਸ਼ਨਾਨ ਤੇ ਭਾਈ ਸਵਿੰਦਰ ਸਿੰਘ ਡੁਬਈ ਵਾਲਿਆਂ ਵਲੋਂ ਗੁਰਦੁਆਰਾ ਤਪ ਅਸਥਾਨ ਬਾਬਾ ਬੁੱਢਾ ਸਾਹਿਬ ਰਮਦਾਸ ਵਿਖੇ ਅੰਮਿ੍ਤਸਰ ਆਈ ਹਸਪਤਾਲ ਵਲੋਂ ਮੁਫਤ ਮੈਡੀਕਲ ਕੈਂਪ ਲਗਾਇਆ ਗਿਆ | ਹਸਪਤਾਲ ਦੇ ਡਾਕਟਰ ਬ੍ਰਹਮਜੋਤ ਸਿੰਘ ਵਾਲੀਆ ਦੀ ਸਮੁੱਚੀ ਟੀਮ ਵਲੋਂ 700 ਦੇ ਕਰੀਬ ਮਰੀਜ਼ਾਂ ਦਾ ਚੈੱਕਅਪ ਕੀਤਾ ਗਿਆ ਤੇ 100 ਮਰੀਜ਼ਾਂ ਦੇ ਲੈਂਜ ਪਾਏ ਗਏ ਅਤੇ ਲੋੜਵੰਦ ਮਰੀਜ਼ਾਂ ਨੂੰ ਮੁਫਤ ਦਵਾਈਆਂ ਵੀ ਦਿੱਤੀਆਂ ਗਈਆਂ | ਇਸ ਮੌਕੇ ਭਾਈ ਸਵਿੰਦਰ ਸਿੰਘ ਦੁਬਈ ਵਾਲੇ, ਸ: ਰੂਪ ਸਿੰਘ ਡੁਬਈ ਵਾਲੇ, ਮੇਜਰ ਸਿੰਘ ਰੇਲਵੇ ਸਟੇਸ਼ਨ, ਪ੍ਰਧਾਨ ਸੁਖਵੰਤ ਸਿੰਘ ਸੇਵਕ ਜੱਥਾ ਇਸ਼ਨਾਨ, ਸੁਲੱਖਣ ਸਿੰਘ ਸੈਕਟਰੀ, ਨਰਿੰਦਰ ਸਿੰਘ ਕੱਪੜੇ ਵਾਲੇ, ਬਾਬਾ ਨਿਰਮਲ ਸਿੰਘ ਗ੍ਰੰਥੀ, ਮੈਨੇਜਰ ਹਰਪ੍ਰੀਤ ਸਿੰਘ ਰੰਧਾਵਾ, ਕੁਲਵਿੰਦਰ ਸਿੰਘ ਇੰਚਾਰਜ, ਦਰਸ਼ਨ ਸਿੰਘ ਕੋਠੇ, ਗੁਰਮੇਜ ਸਿੰਘ, ਮੋਹਨ ਸਿੰਘ ਥੋਬਾ, ਕੁਲਜੀਤ ਸਿੰਘ, ਡਾ. ਦਿਲਬਾਗ ਸਿੰਘ ਰੰਧਾਵਾ, ਕੌਂਸਲਰ ਅਮਰ ਸਿੰਘ, ਚੇਅਰਮੈਨ ਰਣਜੀਤ ਕੌਰ, ਬਰਿੰਦਰ ਕੌਰ, ਰਜਵੰਤ ਕੌਰ, ਸੁਖਵਿੰਦਰ ਸਿੰਘ, ਰਘਬੀਰ ਸਿੰਘ ਫੌਜੀ, ਰਣਜੀਤ ਸਿੰਘ, ਨਰਿੰਦਰ ਸਿੰਘ, ਬਾਬਾ ਬਲਬੀਰ ਸਿੰਘ ਆਦਿ ਹਾਜ਼ਰ ਸਨ | ਇਸ ਸਮੇਂ ਇੰਚਾ: ਕੁਲਵਿੰਦਰ ਸਿੰਘ ਮਾਹਲ ਨੇ ਹਸਪਤਾਲ ਦੇ ਸਮੂਹ ਡਾਕਟਰਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ |

ਪਿਛਲੀ ਖ਼ਬਰ ਸ੍ਰੀ ਗੁਰੂ ਹਰਗੋਬਿੰਦ ਪਬਲਿਕ ਸਕੂਲ ਮੱਲੀਆਂ ਚ ਦੀਵਾਲੀ ਤੇ ਬੰਦੀ ਛੋੜ ਦਿਵਸ ਮਨਾਇਆ <br/> ਅਗਲੀ ਖ਼ਬਰ ਬਾਬਾ ਬੁੱਢਾ ਸਾਹਿਬ ਸਪੋਰਟਸ ਕਲੱਬ ਵਲੋਂ 12ਵਾਂ ਕਬੱਡੀ ਕੱਪ ਕੱਥੂਨੰਗਲ 'ਚ 24 ਨੂੰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।