ਜੰਡਿਆਲਾ ਗੁਰੂ, 22 ਅਕਤੂਬਰ (ਪ੍ਰਮਿੰਦਰ ਸਿੰਘ ਜੋਸਨ)-ਮਿਸਲ ਸ਼ਹੀਦਾਂ ਤਰਨਾ ਦਲ ਦੇ 16ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਜੋਗਾ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੀ ਵਿਦਿਅਕ ਸੰਸਥਾ ਸ਼੍ਰੀ ਗੁਰੂ ਹਰਗੋਬਿੰਦ ਪਬਲਿਕ ਸਕੂਲ ਮੱਲ੍ਹੀਆਂ ਵਿਖੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਹੋਏ ਸਮਾਰੋਹ ਦੀ ਸ਼ੁਰੂਆਤ ਪ੍ਰਾਰਥਨਾ ਅਤੇ ਸ਼ਬਦ ਕੀਰਤਨ ਨਾਲ ਹੋਈ ਜਿਸ ਤੋਂ ਬਾਅਦ ਵਿਦਿਆਰਥੀਆਂ ਨੇ ਦੀਵਾਲੀ ਨਾਲ ਸੰਬੰਧਤ ਕਵਿਤਾਵਾਂ, ਭਾਸ਼ਨ ਅਤੇ ਨਾਟਕ ਪੇਸ਼ ਕੀਤੇ | ਸਕੂਲ ਦੇ ਚਾਰ ਹਾਊਸਾਂ ਵਿਚ ਵੱਖ-ਵੱਖ ਮੁਕਾਬਲੇ ਕਰਾਏ ਗਏ ਜਿਸ ਵਿਚ ਬੱਚਿਆਂ ਨੇ ਰੰਗੋਲੀ, ਬੋਰਡ ਸਜਾਵਟ ਦੀਵੇ ਜਗਾਏ ਅਤੇ ਸਕੂਲ ਨੂੰ ਸੁੰਦਰ ਲਾਈਟਾਂ ਨਾਲ ਸਜਾਇਆ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਡਾ: ਪਲਵਿੰਦਰਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਸੰਦੇਸ਼ ਦਿੰਦਿਆਂ ਕਿਹਾ ਕਿ ਦੀਵਾਲੀ ਅੰਧਕਾਰ 'ਤੇ ਪ੍ਰਕਾਸ਼ ਦੀ ਜਿੱਤ ਦਾ ਪ੍ਰਤੀਕ ਹੈ | ਪਿ੍ੰਸੀਪਲ ਡਾ. ਪਲਵਿੰਦਰ ਪਾਲ ਸਿੰਘ ਨੇ ਸਾਰੇ ਹੀ ਵਿਦਿਆਰਥੀਆਂ ਨੂੰ ਇਹ ਸੰਦੇਸ਼ ਦਿੱਤਾ ਗਿਆ ਕਿ ਆਓ ਅਸੀਂ ਸਾਰੇ ਇਸ ਦੀਵਾਲੀ ਨੂੰ ਸੁਰੱਖਿਅਤ, ਪ੍ਰਦੂਸ਼ਣ ਮੁਕਤ ਅਤੇ ਸ਼ਾਂਤੀਪੂਰਵਕ ਤਰੀਕੇ ਨਾਲ ਮਨਾਈਏ | ਇਸ ਸਮਾਗਮ ਮੌਕੇ ਸਕੂਲ ਦੇ ਵਿਦਿਆਰਥੀ ਅਤੇ ਅਧਿਆਪਕ ਹਾਜ਼ਰ ਸਨ |