28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਪੰਜਾਬ ਨੰਬਰਦਾਰਾ ਯੂਨੀਅਨ ਦੀ ਅਹਿਮ ਮੀਟਿੰਗ <br/>

ਅਜੀਤ ਡੈਸਕ 24-10-2025

ਜੈਂਤੀਪੁਰ/ਕੱਥੂਨੰਗਲ, 23 ਅਕਤੂਬਰ (ਭੁਪਿੰਦਰ ਸਿੰਘ ਗਿੱਲ, ਦਲਵਿੰਦਰ ਸਿੰਘ ਰੰਧਾਵਾ)-ਪੰਜਾਬ ਨੰਬਰਦਾਰਾ ਯੂਨੀਅਨ 643 ਦੀ ਅਹਿਮ ਮੀਟਿੰਗ ਤਹਿਸੀਲ ਪ੍ਰਧਾਨ ਨੰਬਰਦਾਰ ਰਣਜੀਤ ਸਿੰਘ ਰਾਜਾ ਮੀਆਂ ਪੰਧੇਰ ਦੀ ਅਗਵਾਈ ਹੇਠ ਹੋਈ, ਜਿਸ ਵਿਚ 25 ਅਕਤੂਬਰ ਨੂੰ ਤਰਨ ਤਾਰਨ ਵਿਖੇ ਹੋ ਰਹੀ ਜ਼ਿਮਨੀ ਚੋਣ ਵਿਚ ਆਪ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਦੀ ਕੋਠੀ ਅੱਗੇ ਪੰਜਾਬ ਨੰਬਰਦਾਰਾ ਯੂਨੀਅਨ ਦੇ ਆਗੂਆਂ ਵਲੋਂ ਇਕ ਵਿਸ਼ਾਲ ਰੋਸ ਧਰਨਾ ਦਿੱਤਾ ਜਾ ਰਿਹਾ ਹੈ | ਮੈਂਬਰ ਸਾਹਿਬ ਦਾ ਆਖਿਆ ਸਿਰ ਮੱਥੇ ਪਰ ਪਰਨਾਲਾ ਉੱਥੇ ਦਾ ਉੱਥੇ ਕਈ ਵਾਰ ਭਗਵੰਤ ਮਾਨ ਅਤੇ ਇਸ ਦੇ ਹੋਰ ਆਗੂਆਂ ਵਲੋਂ ਕਈ ਜ਼ਿਮਨੀ ਚੋਣਾਂ ਵਿਚ ਨੰਬਰਦਾਰ ਯੂਨੀਅਨ ਦੇ ਆਗੂਆਂ ਨਾਲ ਵਾਅਦੇ ਕਰਕੇ ਮੁਕਰ ਕੇ ਕੋਈ ਵੀ ਨੰਬਰਦਾਰ ਯੂਨੀਅਨ ਦਾ ਮਸਲਾ ਹੱਲ ਨਹੀਂ ਕੀਤਾ, ਜਿਸ ਦੇ ਰੋਸ ਵਜੋਂ ਇਸ ਜ਼ਿਮਨੀ ਚੋਣ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੂੰ ਮੂੰਹ ਦੀ ਖਾਣੀ ਪਵੇਗੀ | ਇਸ ਮੌਕੇ ਉਨ੍ਹਾਂ ਨਾਲ ਕਸ਼ਮੀਰ ਸਿੰਘ, ਮੇਜਰ ਸਿੰਘ ਚੋਗਾਵਾਂ ਰੂਪੋਵਾਲੀ, ਪਲਵਿੰਦਰ ਸਿੰਘ, ਜਗੀਰ ਸਿੰਘ ਕੋਟਲਾ ਖੁਰਦ, ਜਗੀਰ ਸਿੰਘ, ਜਸਪਾਲ ਸਿੰਘ ਮਾਂਗਾ ਸਰਾਏ, ਅਵਤਾਰ ਸਿੰਘ ਰੂਪੋਵਾਲੀ ਖੁਰਦ, ਓਾਕਾਰ ਸਿੰਘ, ਹਰਚਰਨ ਸਿੰਘ ਗੁਰਲਾਲ ਸਿੰਘ ਤਲਵੰਡੀ ਦਸੰਦਾ ਸਿੰਘ, ਬਲਜੀਤ ਸਿੰਘ, ਬਲਰਾਜ ਸਿੰਘ ਪਿੰਡ ਮਾਨ, ਲਖਵਿੰਦਰ ਸਿੰਘ ਰੂਪੋਵਾਲੀ ਕਲਾਂ, ਪਰਮਜੀਤ ਸਿੰਘ ਕੱਥੂ ਨੰਗਲ, ਮੰਗਲ ਸਿੰਘ ਅਜੈਬਵਾਲੀ, ਪ੍ਰਭਦਿਆਲ ਸਿੰਘ ਚਵਿੰਡਾ ਦੇਵੀ, ਸੁਵਿੰਦਰ ਸਿੰਘ ਕੋਟਲਾ ਤਰਖਾਣਾ, ਬਲਵਿੰਦਰ ਸਿੰਘ ਕੋਟ ਹਿਰਦੇ ਰਾਮ ਆਦਿ ਹਾਜ਼ਰ ਹੋਏ |

ਪਿਛਲੀ ਖ਼ਬਰ ਬਾਬਾ ਬੁੱਢਾ ਸਾਹਿਬ ਜੀ ਦੇ ਮੇਲੇ 'ਤੇ ਨਤਮਸਤਕ ਹੋਣ ਵਾਲੀਆਂ ਸੰਗਤਾਂ ਦਾ ਧੰਨਵਾਦ -ਰਘਬੀਰ ਸੰਧੂ, ਹਰਪਾਲ ਸੋਹੀ <br/> ਅਗਲੀ ਖ਼ਬਰ ਮੁੱਖ ਮੰਤਰੀ ਸਹੂਲਤਾਂ ਪ੍ਰਦਾਨ ਕਰਨ ਦੇ ਨਾਂਅ 'ਤੇ ਲੋਕਾਂ ਦਾ ਮਜ਼ਾਕ ਉਡਾ ਰਹੇ-ਵੜਿੰਗ, ਬਾਜਵਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।