28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਬਾਬਾ ਬੁੱਢਾ ਸਾਹਿਬ ਜੀ ਦੇ ਮੇਲੇ 'ਤੇ ਨਤਮਸਤਕ ਹੋਣ ਵਾਲੀਆਂ ਸੰਗਤਾਂ ਦਾ ਧੰਨਵਾਦ -ਰਘਬੀਰ ਸੰਧੂ, ਹਰਪਾਲ ਸੋਹੀ <br/>

ਅਜੀਤ ਡੈਸਕ 24-10-2025
ਜੈਂਤੀਪੁਰ, 23 ਅਕਤੂਬਰ (ਭੁਪਿੰਦਰ ਸਿੰਘ ਗਿੱਲ)-ਬ੍ਰਹਮ ਗਿਆਨੀ ਪੁੱਤਰਾਂ ਦੇ ਦਾਨੀ ਧੰਨ-ਧੰਨ ਬਾਬਾ ਬੁੱਢਾ ਸਾਹਿਬ ਜੀ ਦਾ ਜਨਮ ਦਿਹਾੜਾ ਗੁਰਦੁਆਰਾ ਜਨਮ ਅਸਥਾਨ ਬਾਬਾ ਬੁੱਢਾ ਸਾਹਿਬ ਜੀ ਕੱਥੂਨੰਗਲ ਵਿਖੇ 23-24 ਅਕਤੂਬਰ ਦਿਨ ਵੀਰਵਾਰ ਤੇ ਸ਼ੁੱਕਰਵਾਰ ਨੂੰ ਦੋ ਰੋਜ਼ਾ ਮੇਲੇ 'ਤੇ ਨਤਮਸਤਕ ਹੋਣ ਵਾਲੀਆਂ ਹਜ਼ਾਰਾਂ ਦੀ ਤਦਾਦ 'ਚ ਆਈਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਵਧਾਈ ਦਿੰਦਿਆਂ ਕਿਹਾ ਕਿ ਉਹ ਕਰਮਾਂ ਭਾਗਾਂ ਵਾਲੀਆਂ ਸੰਗਤਾਂ ਹਨ ਜਿਨ੍ਹਾਂ ਨੂੰ ਦਰਸ਼ਨ ਦੀਦਾਰੇ ਕਰਨ ਦਾ ਮੌਕਾ ਪ੍ਰਾਪਤ ਹੋਇਆ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਰਘਬੀਰ ਸਿੰਘ ਸੰਧੂ, ਹਰਪਾਲ ਸਿੰਘ ਸੋਹੀ ਨੇ ਸਾਂਝੇ ਤੌਰ 'ਤੇ ਕਿਹਾ ਬਾਬਾ ਬੁੱਢਾ ਸਾਹਿਬ ਜੀ ਉਹ ਮਹਾਨ ਸ਼ਖ਼ਸੀਅਤ ਸਨ ਜਿਨ੍ਹਾਂ ਨੂੰ ਸ੍ਰੀ ਹਰਿਮੰਦਰ ਸਾਹਿਬ ਦੇ ਪਹਿਲੇ ਹੈੱਡ ਗ੍ਰੰਥੀ ਤੇ ਪੰਜਾਂ ਪਾਤਸ਼ਾਹੀਆਂ ਨੂੰ ਤਿਲਕ ਲਗਾਉਣ ਦਾ ਰੁਤਬਾ ਪ੍ਰਾਪਤ ਹੋਇਆ ਹੈ ਅਤੇ ਹਰੇਕ ਇਨਸਾਨ ਨੂੰ ਬਾਬਾ ਬੁੱਢਾ ਸਾਹਿਬ ਜੀ ਦੇ ਦਰਸਾਏ ਮਾਰਗ 'ਤੇ ਪਾਏ ਪੂਰਨਿਆਂ 'ਤੇ ਚੱਲਣ ਦਾ ਪ੍ਰਣ ਕਰਨਾ ਚਾਹੀਦਾ ਹੈ |

ਪਿਛਲੀ ਖ਼ਬਰ ਸੁਖਬੀਰ ਅੱਜ ਹਲਕਾ ਅਜਨਾਲਾ ਦੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ 1.50 ਕਰੋੜ ਦਾ ਕਣਕ ਦਾ ਬੀਜ ਵੰਡਣਗੇ-ਸਮਰਾ <br/> ਅਗਲੀ ਖ਼ਬਰ ਪੰਜਾਬ ਨੰਬਰਦਾਰਾ ਯੂਨੀਅਨ ਦੀ ਅਹਿਮ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।