28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਸੁਖਬੀਰ ਅੱਜ ਹਲਕਾ ਅਜਨਾਲਾ ਦੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ 1.50 ਕਰੋੜ ਦਾ ਕਣਕ ਦਾ ਬੀਜ ਵੰਡਣਗੇ-ਸਮਰਾ <br/>

ਅਜੀਤ ਡੈਸਕ 24-10-2025
ਅਜਨਾਲਾ, 23 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਭਿਆਨਕ ਹੜ੍ਹਾਂ ਦੀ ਮਾਰ ਝੱਲ ਰਹੇ ਕਿਸਾਨਾਂ ਨੂੰ ਕਣਕ ਦੀ ਫ਼ਸਲ ਬੀਜਣ ਲਈ ਉੱਚ ਕੁਆਲਿਟੀ ਦੇ ਸੁਧਰੇ ਹੋਏ ਬੀਜ ਵੰਡਣ ਲਈ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਕੱਲ੍ਹ ਅਜਨਾਲਾ ਪਹੁੰਚਣਗੇ | ਇਹ ਜਾਣਕਾਰੀ ਹਲਕਾ ਅਜਨਾਲਾ ਦੇ ਇੰਚਾਰਜ ਤੇ ਸ਼੍ਰੋਮਣੀ ਕਮੇਟੀ ਮੈਂਬਰ ਸ. ਜੋਧ ਸਿੰਘ ਸਮਰਾ ਨੇ ਦਿੱਤੀ | ਉਨ੍ਹਾਂ ਦੱਸਿਆ ਕਿ ਕੱਲ੍ਹ 24 ਅਕਤੂਬਰ ਨੂੰ ਦੁਪਹਿਰ 12 ਵਜੇ ਮਾਰਕੀਟ ਕਮੇਟੀ ਅਜਨਾਲਾ ਦੇ ਸਾਬਕਾ ਚੇਅਰਮੈਨ ਰੁਪਿੰਦਰ ਸਿੰਘ ਰੂਬੀ ਦੇ ਬਿਜਲੀ ਘਰ ਅਜਨਾਲਾ ਨਜ਼ਦੀਕ ਸਥਿਤ ਗ੍ਰਹਿ ਵਿਖੇ ਪਹੁੰਚ ਕੇ ਹਲਕਾ ਅਜਨਾਲਾ ਦੇ ਹੜ੍ਹ ਪੀੜਤ ਕਿਸਾਨਾਂ ਨੂੰ 1.50 ਕਰੋੜ ਰੁਪਏ ਰਾਸ਼ੀ ਦੇ ਕਣਕ ਦੇ ਬੀਜ ਵੰਡਣ ਦੀ ਸੂਬਾ ਪੱਧਰੀ ਸ਼ੁਰੂਆਤ ਕਰਨਗੇ | ਉਨ੍ਹਾਂ ਅੱਗੇ ਦੱਸਿਆ ਕਿ ਆਉਂਦੇ ਕੁਝ ਦਿਨਾਂ ਵਿਚ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਵਲੋਂ ਵੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਵੀ ਹਲਕਾ ਅਜਨਾਲਾ ਦੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ 1.50 ਕਰੋੜ ਰੁਪਏ ਦਾ ਕਣਕ ਦਾ ਬੀਜ ਵੰਡਿਆ ਜਾਵੇਗਾ |

ਪਿਛਲੀ ਖ਼ਬਰ ਗੁਰਦੁਆਰਾ ਗੁਰੂਸਰ ਸਤਲਾਣੀ ਸਾਹਿਬ ਵਿਖੇ ਬੰਦੀ ਛੋੜ ਦਿਵਸ ਮਨਾਇਆ <br/> ਅਗਲੀ ਖ਼ਬਰ ਬਾਬਾ ਬੁੱਢਾ ਸਾਹਿਬ ਜੀ ਦੇ ਮੇਲੇ 'ਤੇ ਨਤਮਸਤਕ ਹੋਣ ਵਾਲੀਆਂ ਸੰਗਤਾਂ ਦਾ ਧੰਨਵਾਦ -ਰਘਬੀਰ ਸੰਧੂ, ਹਰਪਾਲ ਸੋਹੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।