28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਗੁਰਦੁਆਰਾ ਗੁਰੂਸਰ ਸਤਲਾਣੀ ਸਾਹਿਬ ਵਿਖੇ ਬੰਦੀ ਛੋੜ ਦਿਵਸ ਮਨਾਇਆ <br/>

ਅਜੀਤ ਡੈਸਕ 24-10-2025

ਅਟਾਰੀ, 23 ਅਕਤੂਬਰ (ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ ਅਟਾਰੀ)-ਮੀਰੀ-ਪੀਰੀ ਦੇ ਮਾਲਿਕ ਛੇਵੇਂ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਗੁਰਦੁਆਰਾ ਗੁਰੂਸਰ ਸਤਲਾਣੀ ਸਾਹਿਬ ਪਿੰਡ ਹੁਸ਼ਿਆਰ ਨਗਰ ਜ਼ਿਲ੍ਹਾ ਅੰਮਿ੍ਤਸਰ ਵਿਖੇ ਬੰਦੀ ਛੋੜ ਦਿਵਸ, ਦੀਵਾਲੀ ਦਾ ਤਿਉਹਾਰ ਬਹੁਤ ਸ਼ਰਧਾ ਭਾਵਨਾ ਅਤੇ ਧੂਮ-ਧਾਮ ਨਾਲ ਮਨਾਇਆ ਗਿਆ | ਗੁਰਦੁਆਰਾ ਸਾਹਿਬ ਦੇ ਮੈਨੇਜਰ ਹਰਵਿੰਦਰ ਸਿੰਘ ਵੇਰਕਾ ਨੇ ਗੱਲਬਾਤ ਕਰਦੇ ਦੱਸਿਆ ਕਿ ਆਰੰਭ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਉਪਰੰਤ ਰਾਗੀ ਢਾਡੀ ਅਤੇ ਕਵਿਸ਼ਰੀ ਜਥਿਆਂ ਵਲੋਂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਜੀਵਨੀ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ ਅਤੇ ਗੁਰਬਾਣੀ ਦਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਬੰਦੀ ਛੋੜ ਦਿਵਸ ਦੀਵਾਲੀ ਮੌਕੇ ਇਲਾਕੇ ਦੀਆਂ ਸੰਗਤਾਂ ਗੁਰਦੁਆਰਾ ਸਾਹਿਬ ਵਿਖੇ ਵੱਡੀ ਗਿਣਤੀ ਵਿਚ ਨਤਮਸਤਕ ਹੋ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਪਹੁੰਚੀਆਂ ਹੋਈਆਂ ਸਨ | ਗੁਰਦੁਆਰਾ ਸਾਹਿਬ ਵਿਖੇ ਦੀਪਮਾਲਾ ਕੀਤੀ ਅਤੇ ਆਤਿਸ਼ਬਾਜ਼ੀ ਚਲਾ ਕੇ ਖੁਸ਼ੀਆਂ ਸਾਂਝੀਆਂ ਕੀਤੀਆਂ ਗਈਆਂ | ਇਸ ਮੌਕੇ ਮੈਨੇਜਰ ਹਰਵਿੰਦਰ ਸਿੰਘ ਵੇਰਕਾ ਵਲੋਂ ਮੈਨੇਜਰ ਦਰਬਾਰ ਸਾਹਿਬ ਸ੍ਰੀ ਹਰਿਮੰਦਰ ਸਾਹਿਬ ਰਜਿੰਦਰ ਸਿੰਘ ਅਟਾਰੀ, ਐਡਵੋਕੇਟ ਅਮਨਬੀਰ ਸਿੰਘ ਸਿਆਲੀ, ਜਸਬੀਰ ਸਿੰਘ ਸੰਧੂ ਗੁਰਦੁਆਰਾ ਇੰਸਪੈਕਟਰ, ਸੁਖਵਿੰਦਰ ਸਿੰਘ ਹੁੰਦਲ ਗੁਰਦੁਆਰਾ ਇੰਸਪੈਕਟਰ, ਅਜੀਤ ਸਿੰਘ ਹੁਸ਼ਿਆਰ ਨਗਰ, ਕਸ਼ਮੀਰ ਸਿੰਘ ਹੈੱਡ ਗ੍ਰੰਥੀ, ਹਰਦੀਪ ਸਿੰਘ ਪੱਪੂ ਪ੍ਰਧਾਨ, ਸੁਰਿੰਦਰ ਸਿੰਘ ਅਕਾਊਾਟੈਂਟ, ਹਰਜੀਤ ਸਿੰਘ ਭੁਸੇ, ਮਨਦੀਪ ਸਿੰਘ ਗੋਰਾ, ਕਿਰਪਾਲ ਸਿੰਘ ਗ੍ਰੰਥੀ, ਫਤਹਿ ਸਿੰਘ ਕੱਲੇਵਾਲ, ਸੁਖਚੈਨ ਸਿੰਘ ਸੋਹਲ, ਸੰਨੀ ਹੁਸ਼ਿਆਰ ਨਗਰ ਅਤੇ ਆਏ ਮਹਿਮਾਨਾਂ ਨੂੰ ਸਨਮਾਨਿਤ ਕੀਤਾ ਗਿਆ |

ਪਿਛਲੀ ਖ਼ਬਰ ਨਿਊ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਵੱਲੋਂ ਸਰਕਾਰ ਖ਼ਿਲਾਫ਼ ਕੱਢੀ ਭੜਾਸ <br/> ਅਗਲੀ ਖ਼ਬਰ ਸੁਖਬੀਰ ਅੱਜ ਹਲਕਾ ਅਜਨਾਲਾ ਦੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ 1.50 ਕਰੋੜ ਦਾ ਕਣਕ ਦਾ ਬੀਜ ਵੰਡਣਗੇ-ਸਮਰਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।