28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਨਿਊ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਵੱਲੋਂ ਸਰਕਾਰ ਖ਼ਿਲਾਫ਼ ਕੱਢੀ ਭੜਾਸ <br/>

ਅਜੀਤ ਡੈਸਕ 24-10-2025

ਅਜਨਾਲਾ, 23 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਨਿਊ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਦੀ ਅਹਿਮ ਮੀਟਿੰਗ ਬਲਾਕ ਪ੍ਰਧਾਨ ਇਕਬਾਲ ਸਿੰਘ ਚੇਤਨਪੁਰਾ ਅਤੇ ਜਨਰਲ ਸਕੱਤਰ ਜੋਗਿੰਦਰ ਮਸੀਹ ਦੀ ਸਾਂਝੀ ਅਗਵਾਈ ਹੇਠ ਹੋਈ, ਜਿਸ ਵਿਚ ਯੂਨੀਅਨ ਦੇ ਸੂਬਾ ਐਕਟਿੰਗ ਅਤੇ ਜ਼ਿਲ੍ਹਾ ਪ੍ਰਧਾਨ ਡਾ: ਮਹਿੰਦਰ ਸਿੰਘ ਸੋਹਲ ਸਮੇਤ ਵੱਡੀ ਗਿਣਤੀ 'ਚ ਆਰ.ਐੱਮ.ਪੀ. ਡਾਕਟਰਾਂ ਨੇ ਸ਼ਿਰਕਤ ਕੀਤੀ | ਇਸ ਦੌਰਾਨ ਸੰਬੋਧਨ ਕਰਦਿਆਂ ਪ੍ਰਧਾਨ ਡਾ: ਮਹਿੰਦਰ ਸਿੰਘ ਸੋਹਲ ਨੇ ਦੱਸਿਆ ਕਿ ਅਸੀਂ ਪਿਛਲੇ 50 ਸਾਲਾਂ ਤੋਂ ਪਿੰਡਾਂ ਸ਼ਹਿਰਾਂ ਤੇ ਕਸਬਿਆਂ ਦੇ ਲੋਕਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾ ਰਹੇ ਹਾਂ ਪਰ ਫਿਰ ਵੀ ਸਾਨੂੰ ਸਰਕਾਰ ਡਾਕਟਰ ਨਹੀਂ ਮੰਨਦੀ | ਉਨ੍ਹਾਂ ਕਿਹਾ ਕਿ ਅਸੀਂ ਪਿਛਲੇ ਕਈ ਸਾਲਾਂ ਤੋਂ ਸਮੇਂ-ਸਮੇਂ ਦੀਆਂ ਸਰਕਾਰਾਂ ਕੋਲੋਂ ਮੰਗ ਕਰ ਰਹੇ ਹਾਂ ਕਿ 1962 ਤੋਂ ਬੰਦ ਪਈ ਰਜਿਸਟ੍ਰੇਸ਼ਨ ਖੋਲ੍ਹ ਕੇ ਆਰ.ਐੱਮ.ਪੀ. ਡਾਕਟਰਾਂ ਨੂੰ ਪ੍ਰੈਕਟਿਸ ਕਰਨ ਦਾ ਅਧਿਕਾਰ ਦਿੱਤਾ ਜਾਵੇ | ਉਨ੍ਹਾਂ ਸਰਕਾਰ ਕੋਲੋਂ ਮੰਗ ਕੀਤੀ ਕਿ ਤੁਰੰਤ ਬੰਦ ਪਈ ਰਜਿਸਟ੍ਰੇਸ਼ਨ ਖੋਲੀ ਜਾਵੇ ਅਤੇ ਜੋ ਡਾਕਟਰ ਬਾਹਰਲੇ ਸੂਬਿਆਂ ਤੋਂ ਰਜਿਸਟਰਡ ਹਨ ਉਨ੍ਹਾਂ ਨੂੰ ਵੀ ਪੰਜਾਬ ਵਿਚ ਪ੍ਰੈਕਟਿਸ ਕਰਨ ਦੀ ਮਾਨਤਾ ਦਿੱਤੀ ਜਾਵੇ, ਕਿਉਂਕਿ ਇਹ ਡਾਕਟਰ ਪੇਂਡੂ ਖੇਤਰ ਅੰਦਰ ਲੋੜ ਪੈਣ ਤੇ ਮਸੀਹਾ ਬਣ ਕੇ ਖੜ੍ਹ ਜਾਂਦੇ ਹਨ, ਜਿਸ ਤਰ੍ਹਾਂ ਸਮੂਹ ਆਰ.ਐੱਮ.ਪੀ. ਡਾਕਟਰਾਂ ਵੱਲੋਂ ਕੋਰੋਨਾ ਵਾਇਰਸ ਭਿਆਨਕ ਮਹਾਂਮਾਰੀ ਦੌਰਾਨ ਆਪਣੀਆਂ ਜਾਨਾਂ ਦੀ ਪ੍ਰਵਾਹ ਕੀਤੇ ਬਿਨਾਂ ਲੋਕਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਸਨ | ਇਸ ਮੌਕੇ ਡਾ: ਜਸਵੰਤ ਸਿੰਘ ਖ਼ਜ਼ਾਨਚੀ, ਪਿ੍ਥੀਪਾਲ ਸਿੰਘ ਚਮਿਆਰੀ ਸੀਨੀਅਰ ਮੀਤ ਪ੍ਰਧਾਨ, ਨਿਖਿਲ ਮਸੀਹ, ਪਰਮਜੀਤ ਕੌਸ਼ਲ, ਦੀਪਕ ਕੁਮਾਰ, ਸਮਪ੍ਰੀਤ ਭੱਟੀ, ਨਰੇਸ਼ ਕੁਮਾਰ, ਸਫੀ ਖਾਨ, ਹੀਰਾ ਮਸੀਹ ਰਾਜਾਸਾਂਸੀ, ਬਲਰਾਜ ਸਿੰਘ, ਬਲਵਿੰਦਰ ਸਿੰਘ, ਬਚਿੱਤਰ ਸਿੰਘ ਅਤੇ ਅਮਨਦੀਪ ਕੌਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸਵਾਮੀ ਸਰੂਪਾਨੰਦ ਜੀ ਦੀ ਯਾਦ 'ਚ ਸਾਲਾਨਾ ਬਰਸੀ ਪਿੰਡ ਨਵਾਂ ਬੱਲੜਵਾਲ ਵਿਖੇ 26 ਨੂੰ <br/> ਅਗਲੀ ਖ਼ਬਰ ਗੁਰਦੁਆਰਾ ਗੁਰੂਸਰ ਸਤਲਾਣੀ ਸਾਹਿਬ ਵਿਖੇ ਬੰਦੀ ਛੋੜ ਦਿਵਸ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।