28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ <br/>

ਅਜੀਤ ਡੈਸਕ 24-10-2025

ਰਮਦਾਸ, 23 ਅਕਤੂਬਰ (ਜਸਵੰਤ ਸਿੰਘ ਵਾਹਲਾ)-ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦਾ ਜਨਮ ਦਿਹਾੜਾ ਸ਼੍ਰੋਮਣੀ ਕਮੇਟੀ ਵਲੋਂ ਕਸਬਾ ਰਮਦਾਸ ਦੀਆਂ ਧਾਰਮਿਕ ਜਥੇਬੰਦੀਆਂ ਤੇ ਸਮੂਹ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਤਪ ਅਸਥਾਨ ਬਾਬਾ ਬੁੱਢਾ ਸਾਹਿਬ ਜੀ ਰਮਦਾਸ ਵਿਖੇ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ | ਰੱਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਕੀਰਤਨੀ ਜਥਿਆਂ ਨੇ ਕੀਰਤਨ ਕੀਤਾ, ਕਥਾ ਵਾਚਕ ਭਾਈ ਨਿਰਮਲ ਸਿੰਘ ਨੇੇ ਸੰਗਤਾਂ ਨੂੰ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦਾ ਇਤਿਹਾਸ ਸਰਵਣ ਕਰਵਾਇਆ | ਉਪਰੰਤ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਪ੍ਰਕਾਸ਼ ਦਿਹਾੜੇ 'ਤੇ ਪੰਜ ਪਿਆਰਿਆਂ ਦੀ ਅਗਵਾਈ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਗੁਰਦੁਆਰਾ ਤਪ ਅਸਥਾਨ ਬਾਬਾ ਬੁੱਢਾ ਸਾਹਿਬ ਜੀ ਰਮਦਾਸ ਤੋਂ ਇਕ ਮਹਾਨ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ ਜੋ ਕਸਬੇ ਦੇ ਵੱਖ-ਵੱਖ ਬਾਜ਼ਾਰਾਂ, ਗੁਰਦੁਆਰਾ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ (ਭਾਈ ਸੁੱਖਾ) ਜੀ ਤੋਂ ਹੁੰਦਾ ਹੋਇਆ ਗੁਰਦੁਆਰਾ ਤਪ ਅਸਥਾਨ ਬਾਬਾ ਬੁੱਢਾ ਸਾਹਿਬ ਰਮਦਾਸ ਵਿਖੇ ਸੰਪੰਨ ਹੋਇਆ | ਨਗਰ ਕੀਰਤਨ ਦਾ ਵੱਖ-ਵੱਖ ਥਾਵਾਂ 'ਤੇ ਨਿੱਘਾ ਸਵਾਗਤ ਕੀਤਾ ਗਿਆ ਤੇ ਸ਼ਰਧਾਲੂਆਂ ਨੇ ਸੰਗਤਾਂ ਲਈ ਅਨੇਕਾਂ ਪ੍ਰਕਾਰ ਦੇ ਲੰਗਰ ਵੀ ਲਗਾਏ ਗਏ | ਇਸ ਮੌਕੇ ਮੈਨੇਜਰ ਹਰਪ੍ਰੀਤ ਸਿੰਘ ਰੰਧਾਵਾ, ਭਾਈ ਗੁਰਦੀਪ ਸਿੰਘ, ਇੰਚਾ: ਕੁਲਵਿੰਦਰ ਸਿੰਘ ਮਾਹਲ, ਸਵਿੰਦਰ ਸਿੰਘ ਰੰਧਾਵਾ, ਗ੍ਰੰਥੀ ਜੁਝਾਰ ਸਿੰਘ, ਰਿਕਾਰਡ ਕੀਪਰ ਸ਼ਮਸ਼ੇਰ ਸਿੰਘ, ਇੰਸ: ਸਕੰਦਰ ਸਿੰਘ, ਜੀਵਨਦੀਪ ਸਿੰਘ, ਰਣਜੀਤ ਸਿੰਘ ਸੂਫੀ, ਬੀਰ ਸਿੰਘ, ਨਰਿੰਦਰ ਸਿੰਘ, ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੇ ਪ੍ਰਧਾਨ ਸਵਿੰਦਰ ਸਿੰਘ, ਗੁਰਪ੍ਰੀਤ ਸਿੰਘ ਭੱਟੀ, ਸੇਵਕ ਜਥਾ ਇਸ਼ਨਾਨ ਦੇ ਪ੍ਰਧਾਨ ਸੁਖਵੰਤ ਸਿੰਘ, ਬਾਬਾ ਗੁਰਦਿਆਲ ਸਿੰਘ, ਭਾਈ ਨਵਨੀਤ ਸਿੰਘ ਖਹਿਰਾ, ਗੁਰਵਿੰਦਰ ਸਿੰਘ ਭਾਟੀਆ, ਪ੍ਰਗਟ ਸਿੰਘ, ਇੰਦਰਜੀਤ ਸਿੰਘ, ਦਿਲਬਾਗ ਸਿੰਘ ਰੰਧਾਵਾ, ਅਨਮੋਲ ਰੰਧਾਵਾ, ਪਿ੍ੰ: ਅਮਨਦੀਪ ਕੌਰ, ਡੀ.ਪੀ. ਰਜਿੰਦਰ ਸਿੰਘ, ਦਲਜੀਤ ਸਿੰਘ, ਅਭੀ ਰਮਦਾਸ, ਸੁਰਜੀਤ ਸਿੰਘ, ਬਲਦੇਵ ਸਿੰਘ ਤੋਂ ਇਲਾਵਾ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਰਮਦਾਸ ਦੇ ਬੱਚਿਆਂ ਤੇ ਸਟਾਫ ਨੇ ਵੀ ਵਿਸ਼ੇਸ਼ ਤੌਰ 'ਤੇ ਹਾਜਰੀ ਭਰੀ |

ਪਿਛਲੀ ਖ਼ਬਰ ਕਾਰ ਸੇਵਾ ਦਿੱਲੀ ਵਾਲਿਆਂ ਦੀ ਸੰਪਰਦਾ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਹੜ੍ਹ ਪੀੜਤ ਕਿਸਾਨਾਂ ਦੀ 3 ਹਜ਼ਾਰ ਏਕੜ ਕਣਕ ਬਿਜਾ... ਅਗਲੀ ਖ਼ਬਰ ਬੰਡਾਲਾ 'ਚ 15 ਕਰੋੜ 9 ਲੱਖ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੇ ਈ. ਟੀ. ਓ. ਨੇ ਰੱਖੇ ਨੀਂਹ ਪੱਥਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।