28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਸਰਹੱਦੀ ਪਿੰਡ ਕੱਕੜ ਕਲਾਂ ਤੋਂ ਪਿਸਟਲ, ਮੈਗਜ਼ੀਨ ਤੇ ਜ਼ਿੰਦਾ ਰੌਂਦ ਬਰਾਮਦ <br/>

ਅਜੀਤ ਡੈਸਕ 24-10-2025
ਚੋਗਾਵਾਂ, 23 ਅਕਤੂਬਰ (ਗੁਰਵਿੰਦਰ ਸਿੰਘ ਕਲਸੀ)-ਭਾਰਤ-ਪਾਕਿਸਤਾਨ ਸਰਹੱਦ ਨੇੜਿਓਾ ਪਿੰਡ ਕੱਕੜ ਕਲਾਂ ਦੇ ਖੇਤਾਂ ਵਿਚ ਇਕ ਪਿਸਟਲ, 2 ਮੈਗਜ਼ੀਨ ਸਮੇਤ 6 ਜ਼ਿੰਦਾ ਰੌਂਦ ਬਰਾਮਦ ਕਰਨ ਦੀ ਖਬਰ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਲੋਪੋਕੇ ਦੇ ਮੁਖੀ ਸਤਪਾਲ ਸਿੰਘ ਛੀਨਾ ਨੇ ਦੱਸਿਆ ਕਿ ਪਿੰਡ ਕੱਕੜ ਕਲਾਂ ਦੇ ਇਕ ਕਿਸਾਨ ਨੇ ਪੁਲਿਸ ਨੂੰ ਇਤਲਾਹ ਦਿੱਤੀ ਕਿ ਉਹ ਆਪਣੇ ਖੇਤਾਂ ਵਿਚ ਝੋਨੇ ਦੀ ਕਟਾਈ ਕਰ ਰਹੇ ਸਨ | ਉਨ੍ਹਾਂ ਦੇ ਖੇਤਾਂ ਵਿਚ ਇਕ ਪੀਲੇ ਰੰਗ ਦਾ ਪੈਕਟ ਲਪੇਟਿਆ ਹੋਇਆ ਪਿਆ ਸੀ | ਕੱਕੜ ਚੌਂਕੀ ਦੇ ਮੁਖੀ ਅਮੋਲਕ ਸਿੰਘ ਤੇ ਪੁਲਿਸ ਪਾਰਟੀ ਵਲੋਂ ਮੌਕੇ 'ਤੇ ਪਹੁੰਚ ਕੇ ਉਕਤ ਪੀਲੇ ਪੈਕਟ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਖੋਲ ਕੇ ਵੇਖਿਆ ਗਿਆ ਤਾਂ ਉਸ ਵਿਚੋਂ ਇਕ ਪਿਸਟਲ 30 ਬੋਰ, 2 ਮੈਗਜ਼ੀਨ ਸਮੇਤ 6 ਜਿੰਦਾ ਰੌਂਦ ਬਰਾਮਦ ਹੋਏ | ਇਸ ਸੰਬੰਧੀ ਪੁਲਿਸ ਥਾਣਾ ਲੋਪੋਕੇ ਵਿਖੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ 25(8)-54, 59 ਅਸਲਾ ਐਕਟ ਅਧੀਨ ਮੁਕਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

ਪਿਛਲੀ ਖ਼ਬਰ ਤਰਨ ਤਾਰਨ ਜ਼ਿਮਨੀ ਚੋਣ 'ਚ ਮੁੱਖ ਮੁੱਦਾ ਰਹੇਗਾ ਰਿਸ਼ਵਤਖੋਰੀ-ਸੱਚਰ <br/> ਅਗਲੀ ਖ਼ਬਰ ਕਾਰ ਸੇਵਾ ਦਿੱਲੀ ਵਾਲਿਆਂ ਦੀ ਸੰਪਰਦਾ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਹੜ੍ਹ ਪੀੜਤ ਕਿਸਾਨਾਂ ਦੀ 3 ਹਜ਼ਾਰ ਏਕੜ ਕਣਕ ਬਿਜਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।