ਅਜਨਾਲਾ, ਰਮਦਾਸ, ਗੱਗੋਮਾਹਲ, 23 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ/ਬਲਵਿੰਦਰ ਸਿੰਘ ਸੰਧੂ/ਜਸਵੰਤ ਸਿੰਘ ਵਾਹਲਾ)-ਸਰਹੱਦੀ ਵਿਧਾਨ ਸਭਾ ਹਲਕਾ ਅਜਨਾਲਾ ਅੰਦਰ ਆਏ ਭਿਆਨਕ ਹੜ੍ਹਾਂ ਦੀ ਮਾਰ ਝੱਲ ਰਹੇ ਕਿਸਾਨਾਂ ਦੀ ਬਾਂਹ ਫੜਦਿਆਂ ਹਲਕਾ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਤਰਫ਼ੋਂ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਕਣਕ ਦੀ ਬਿਜਾਈ ਲਈ ਸੁਧਰੇ ਮੁਫ਼ਤ ਬੀਜ ਵੰਡਣ ਦੀ ਸ਼ੁਰੂਆਤ ਕੀਤੀ ਗਈ | ਸਰਹੱਦੀ ਪਿੰਡ ਪੰਡੋਰੀ ਵਿਖੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਹਰਬੀਰ ਸਿੰਘ ਬੱਬਲੂ ਸਿੰਧੀ ਦੀ ਅਗਵਾਈ 'ਚ ਕਰਵਾਏ ਵਿਸ਼ੇਸ਼ ਸਮਾਗਮ ਦੌਰਾਨ ਵਿਧਾਇਕ ਸ: ਧਾਲੀਵਾਲ ਵਲੋਂ ਇਸ ਪਿੰਡ ਸਮੇਤ ਹੋਰਨਾਂ ਪਿੰਡਾਂ ਦੇ ਹੜ੍ਹ ਪ੍ਰਭਾਵਿਤ 204 ਕਿਸਾਨਾਂ ਨੂੰ ਲਗਭਗ 796 ਤੋੜੇ ਕਣਕ ਦਾ ਬੀਜ ਵੰਡਿਆ ਗਿਆ | ਉਨ੍ਹਾਂ ਦੱਸਿਆ ਕਿ ਅੱਜ 204 ਕਿਸਾਨਾਂ ਨੂੰ 796 ਏਕੜ ਕਣਕ ਦਾ ਸੁਧਰਿਆ ਬੀਜ ਵੰਡਿਆ ਗਿਆ ਹੈ ਤੇ ਬਹੁਤ ਜਲਦ ਲਿਸਟਾਂ ਮੁਤਾਬਿਕ ਹਰੇਕ ਹੜ੍ਹ ਪ੍ਰਭਾਵਿਤ ਕਿਸਾਨ ਨੂੰ ਪੰਜਾਬ ਸਰਕਾਰ ਵਲੋਂ ਮੁਫ਼ਤ ਬੀਜ ਦਿੱਤਾ ਜਾਵੇਗਾ | ਇਸ ਮੌਕੇ ਇਸ ਮੌਕੇ ਐੱਸ. ਡੀ. ਐੱਮ. ਅਜਨਾਲਾ ਰਵਿੰਦਰ ਸਿੰਘ ਅਰੋੜਾ, ਦਫ਼ਤਰ ਸਕੱਤਰ ਗੁਰਜੰਟ ਸਿੰਘ ਸੋਹੀ, ਨਾਇਬ ਤਹਿਸੀਲਦਾਰ ਅਭੀਨਵ ਤਿਵਾੜੀ, ਜ਼ਿਲ੍ਹਾ ਮੁੱਖ ਖੇਤੀਬਾੜੀ ਅਫ਼ਸਰ ਡਾ: ਗੁਰਸਾਹਿਬ ਸਿੰਘ, ਬਲਾਕ ਖੇਤੀਬਾੜੀ ਅਫ਼ਸਰ ਡਾ: ਹਰਭਿੰਦਰ ਸਿੰਘ, 'ਆਪ' ਆਗੂ ਹਰਬੀਰ ਸਿੰਘ ਬੱਬਲੂ ਸਿੰਧੀ, ਬਲਾਕ ਪ੍ਰਧਾਨ ਹਰਪਾਲ ਸਿੰਘ ਸਿੰਧੀ, ਸਰਪੰਚ ਜਸਵੰਤ ਸਿੰਘ ਗੱਗੋਮਾਹਲ, ਸਰਪੰਚ ਸ਼ੇਰ ਸਿੰਘ ਅਵਾਣ, ਸਾਬਕਾ ਸਰਪੰਚ ਪਿ੍ਥੀਪਾਲ ਸਿੰਘ ਘੋਹਨੇਵਾਲਾ, ਡਾਇਰੈਕਟਰ ਕੰਵਲਜੀਤ ਸਿੰਘ ਗਿੱਲ, ਸਰਪੰਚ ਬਲਜੀਤ ਸਿੰਘ ਅੜਾਇਆ, ਸਰਪੰਚ ਸੰਤੋਖ ਸਿੰਘ ਕੋਟ ਗੁਰਬਖ਼ਸ਼, ਐੱਸ.ਐੱਚ.ਓ ਆਗਿਆਪਾਲ ਸਿੰਘ, ਸਰਪੰਚ ਅੰਮਿ੍ਤਪਾਲ ਸਿੰਘ ਪੰਡੋਰੀ, ਸਰਪੰਚ ਕਾਬਲ ਸਿੰਘ ਪੱਛੀਆ, ਸਰਪੰਚ ਕੁਲਜੀਤ ਸਿੰਘ, ਕੁਲਵੰਤ ਸਿੰਘ ਰੰਧਾਵਾ, ਕਿਸ਼ਨ ਕੁਮਾਰ ਰਮਦਾਸ, ਡਿੰਪਲ ਰਮਦਾਸ, ਪ੍ਰਤਾਪ ਸਿੰਘ ਸੰਧੂ ਅਤੇ ਸਰਪੰਚ ਬਲਦੇਵ ਸਿੰਘ ਆਦਿ ਹਾਜ਼ਰ ਸਨ |