28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਸੇਵਕ ਜਥਾ ਇਸ਼ਨਾਨ ਵਲੋਂ ਸਵਿੰਦਰ ਸਿੰਘ ਦੁਬਈ ਤੇ ਸੰਗਤਾਂ ਦੇ ਸਹਿਯੋਗ ਨਾਲ ਬਾਬਾ ਬੁੱਢਾ ਸਾਹਿਬ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਕੀਰਤਨ ਦਰਬਾਰ ਕਰਵਾਇਆ <br/>

ਅਜੀਤ ਡੈਸਕ 24-10-2025
ਰਮਦਾਸ, 23 ਅਕਤੂਬਰ (ਜਸਵੰਤ ਸਿੰਘ ਵਾਹਲਾ)-ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੇ ਆਗਮਨ ਦਿਵਸ ਨੂੰ ਸਮਰਪਿਤ 30ਵਾਂ ਮਹਾਨ ਕੀਰਤਨ ਦਰਬਾਰ ਸੇਵਕ ਜਥਾ ਇਸ਼ਨਾਨ ਵਲੋਂ ਸ਼੍ਰੋਮਣੀ ਕਮੇਟੀ, ਭਾਈ ਸਵਿੰਦਰ ਸਿੰਘ ਦੁਬਈ ਵਾਲੇ, ਧਾਰਮਿਕ ਜਥੇਬੰਦੀਆਂ ਤੇ ਸਮੂਹ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਗੁਰੂ ਹਰਗੋਬਿੰਦ ਸਾਹਿਬ (ਭਾਈ ਸੁੱਖਾ) ਜੀ ਰਮਦਾਸ ਵਿਖੇ ਕਰਵਾਇਆ ਗਿਆ | ਸਮਾਗਮ ਦੀ ਅਰੰਭਤਾ ਸ੍ਰੀ ਸੁਖਮਨੀ ਸਾਹਿਬ ਜੀ ਦੇ ਜਾਪ ਕਰਨ ਉਪਰੰਤ ਹੋਈ | ਸਮਾਗਮ 'ਚ ਸੰਤ ਬਾਬਾ ਸਰੂਪ ਸਿੰਘ ਚੰਡੀਗੜ੍ਹ ਵਾਲਿਆਂ ਦੇ ਸਪੁੱਤਰ ਗੁਰਪ੍ਰੀਤ ਸਿੰਘ ਚੰਡੀਗੜ੍ਹ ਵਾਲੇ, ਸੰਤ ਬਾਬਾ ਗੁਰਦੀਪ ਸਿੰਘ ਖੁਜਾਲੇ ਵਾਲੇ, ਸਿੰਘ ਸਾਹਿਬ ਗਿਆਨੀ ਰਣਜੀਤ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਬੰਗਲਾ ਸਾਹਿਬ ਦਿੱਲੀ ਵਾਲੇ, ਸਤਨਾਮ ਸਿੰਘ ਲਾਲੂ ਘੁੰਮਣ ਵਾਲਿਆਂ ਦੇ ਢਾਡੀ ਜਥੇ ਨੇ ਸੰਗਤਾਂ ਨੂੰ ਗੁਰੂ ਇਤਿਹਾਸ ਸੁਣਾ ਕੇ ਨਿਹਾਲ ਕੀਤਾ | ਸਮਾਗਮ 'ਚ ਪੁੱਜੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਬਾਬਾ ਗੁਰਪ੍ਰੀਤ ਸਿੰਘ ਚੰਡੀਗੜ੍ਹ ਵਾਲੇ, ਸੇਵਕ ਜਥਾ ਇਸ਼ਨਾਨ ਦੇ ਪ੍ਰਧਾਨ ਸੁਖਵੰਤ ਸਿੰਘ, ਸਵਿੰਦਰ ਸਿੰਘ ਦੁਬਈ ਵਾਲਿਆਂ ਨੇ ਸਨਮਾਨਿਤ ਵੀ ਕੀਤਾ | ਇਸ ਸਮੇਂ ਸੰਗਤਾਂ ਦੇ ਛਕਣ ਲਈ ਲੰਗਰਾਂ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਸਨ | ਇਸ ਮੌਕੇ ਰੂਪ ਸਿੰਘ ਦੁਬਈ ਵਾਲੇ ਮੈਨੇਜਰ ਹਰਪ੍ਰੀਤ ਸਿੰਘ ਰੰਧਾਵਾ, ਸਵਿੰਦਰ ਸਿੰਘ ਰੰਧਾਵਾ, ਸੁਲੱਖਣ ਸਿੰਘ ਜਰਨਲ ਸੈਕਟਰੀ, ਬਾਬਾ ਨਿਰਮਲ ਸਿੰਘ ਗ੍ਰੰਥੀ, ਮੇਜਰ ਸਿੰਘ ਰੇਲਵੇ ਸਟੇਸ਼ਨ, ਭਾਈ ਨਵਨੀਤ ਸਿੰਘ ਖਹਿਰਾ, ਕੁਲਵਿੰਦਰ ਸਿੰਘ ਇੰਚਾ: ਗੁਰਦੁਆਰਾ ਸਾਹਿਬ ,ਦਰਸ਼ਨ ਸਿੰਘ ਕੋਠੇ, ਗੁਰਮੇਜ ਸਿੰਘ, ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੇ ਪ੍ਰਧਾਨ ਸਵਿੰਦਰ ਸਿੰਘ, ਗੁਰਪ੍ਰੀਤ ਸਿੰਘ ਭੱਟੀ, ਕੌਂਸਲਰ ਅਮਰ ਸਿੰਘ, ਡਾ. ਦਿਲਬਾਗ ਸਿੰਘ ਰੰਧਾਵਾ, ਸਤਨਾਮ ਸਿੰਘ, ਨਵਦੀਪ ਸਿੰਘ, ਤਾਜਵਿੰਦਰ ਸਿੰਘ, ਚੇਅਰਮੈਨ ਰਣਜੀਤ ਕੌਰ, ਬਰਿੰਦਰ ਕੌਰ, ਰਜਵੰਤ ਕੌਰ, ਸੁਖਵਿੰਦਰ ਸਿੰਘ, ਰਘਬੀਰ ਸਿੰਘ ਫੌਜੀ, ਲਖਵਿੰਦਰ ਸਿੰਘ, ਰਣਜੀਤ ਸਿੰਘ, ਗਗਨਦੀਪ ਸਿੰਘ, ਨਰਿੰਦਰ ਸਿੰਘ, ਬਾਬਾ ਬਲਬੀਰ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਪਬਲਿਕ ਸਕੂਲ ਬੁਤਾਲਾ ਦੇ ਬੱਚਿਆਂ ਨੇ ਸ਼ਤਾਬਦੀ ਨੂੰ ਸਮਰਪਿਤ ਸਮਾਗਮਾਂ ਵਿਚ ਕੀਤੀ ਸ਼ਮੂਲੀ... ਅਗਲੀ ਖ਼ਬਰ ਕੁਲਦੀਪ ਸਿੰਘ ਨੇ ਐੱਸ. ਡੀ. ਓ. ਲੋਪੋਕੇ ਦਾ ਅਹੁਦਾ ਸੰਭਾਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।