ਬਾਬਾ ਬਕਾਲਾ ਸਾਹਿਬ, 23 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਪਬਲਿਕ ਸਕੂਲ, ਬੁਤਾਲਾ ਦੇ ਵਿਦਿਆਰਥੀਆਂ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਦਿਆਲਾ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਹਿਜ ਪਾਠ ਸੰਪੂਰਨ ਕੀਤੇ ਅਤੇ ਮਾਤਾ ਕੌਲਾਂ ਜੀ ਭਲਾਈ ਕੇਂਦਰ ਅੰਮਿ੍ਤਸਰ ਵਿਖੇ ਸ਼ਾਮੂਲੀਅਤ ਕੀਤੀ ਅਤੇ ਬੱਚਿਆਂ ਨੇ ਸਹਿਜ ਪਾਠਾਂ ਦੇ ਭੋਗ ਪਾਏ | ਇਸ ਮੌਕੇ ਭਾਈ ਗੁਰਇਕਬਾਲ ਸਿੰਘ ਨੇ ਬੱਚਿਆਂ ਨੂੰ ਸਨਮਾਨਿਤ ਕੀਤਾ | ਇਸ ਸੰਬੰਧੀ ਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਪਬਲਿਕ ਸਕੂਲ ਬੁਤਾਲਾ ਵਿਖੇ ਸ਼ਤਾਬਦੀ ਸਮਾਗਮਾਂ ਵਿਚ ਸ਼ਮੂਲੀਅਤ ਕਰਨ ਵਾਲੇ ਬੱਚਿਆਂ ਨੂੰ ਸਕੂਲ ਦੇ ਚੇਅਰਮੈਨ ਸੁਖਦਿਆਲ ਸਿੰਘ ਬੱਲ, ਸੈਕਟਰੀ ਸਵਿੰਦਰ ਸਿੰਘ ਬੱਲ ਅਤੇ ਮੁੱਖ ਅਧਿਆਪਕਾ ਜਸਵਿੰਦਰ ਕੌਰ ਨੇ ਬੱਚਿਆਂ ਨੂੰ ਗਿਫਟ ਦੇ ਕੇ ਸਨਮਾਨਿਤ ਕੀਤਾ |