28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਪਰਾਲੀ ਨੂੰ ਅੱਗ ਨਾ ਲਗਾਉਣ ਤੇ ਪਰਾਲੀ ਦੀ ਸੁਚੱਜੀ ਸਾਂਭ ਸੰਭਾਲ ਸੰਬੰਧੀ ਕਿਸਾਨ ਜਾਗਰੂਕਤਾ ਕੈਂਪ

ਅਜੀਤ ਡੈਸਕ 24-10-2025
ਬਾਬਾ ਬਕਾਲਾ ਸਾਹਿਬ, 23 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਬਲਾਕ ਖੇਤੀਬਾੜੀ ਅਫ਼ਸਰ ਡਾ: ਰਸ਼ਪਾਲ ਸਿੰਘ ਬੰਡਾਲਾ ਦੀ ਯੋਗ ਅਗਵਾਈ ਤਹਿਤ ਬਲਾਕ ਦਫਤਰ ਬਾਬਾ ਬਕਾਲਾ ਸਾਹਿਬ ਵਿਖੇ ਝੋਨੇ ਦੀ ਪਰਾਲੀ ਨੂੰ ਅੱੱਗ ਨਾ ਲਗਾਉਣ ਅਤੇ ਪਰਾਲੀ ਦੀ ਸੁਚੱਜੀ ਸਾਂਭ ਸੰਭਾਲ ਸੰਬੰਧੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ | ਸ: ਅਮਨਪ੍ਰੀਤ ਸਿੰਘ ਐੱਸ.ਡੀ.ਐੱਮ. ਬਾਬਾ ਬਕਾਲਾ ਸਾਹਿਬ ਇਸ ਕੈਂਪ ਵਿਚ ਉਚੇਚੇ ਤੌਰ 'ਤੇ ਪਹੁੰਚੇ | ਇਸ ਮੌਕੇ ਸਿਹਤ ਵਿਭਾਗ ਤੋਂ ਡਾ: ਸੋਨਾਲੀ ਵੋਹਰਾ (ਸਟੇਟ ਪ੍ਰੋਜੈਕਟਰ ਕੌਆਰਡੀਨੇਟਰ) ਨੇ ਪ੍ਰਦੂਸ਼ਨ ਨਾਲ ਸਿਹਤ 'ਤੇ ਪੈਣ ਵਾਲੇ ਮਾੜੇ ਪ੍ਰਭਾਵ ਬਾਰੇ ਦੱਸਿਆ | ਏ. ਡੀ. ਓ. ਬਲਜਿੰਦਰ ਸਿੰਘ ਨੇ ਮਿੱਟੀ ਦੇ ਨਮੂਨੇ ਲੈਣ ਅਤੇ ਮਿੱਟੀ ਪਰਖ ਕਰਾਉਣ ਸੰਬੰਧੀ ਜਾਣਕਾਰੀ ਦਿੱਤੀ, ਏ.ਈ.ਓ. ਤਲਵਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਬਾਰੇ ਜਾਣਕਾਰੀ ਦਿੱਤੀ | ਐੱਸ.ਡੀ.ਐੱਮ. ਬਾਬਾ ਬਕਾਲਾ ਸ: ਅਮਨਪ੍ਰੀਤ ਸਿੰਘ ਨੇ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਿਲਾਂ ਸੁਣੀਆਂ ਅਤੇ ਉਨ੍ਹਾਂ ਦਾ ਹੱੱਲ ਕਰਨ ਦਾ ਭਰੋਸਾ ਦਿੱਤਾ | ਰਿਟਾਇਰਡ ਮੁੱਖ ਖੇਤੀਬਾੜੀ ਅਫ਼ਸਰ ਡਾ: ਮਨੋਹਰ ਸਿੰਘ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਖੇਤ ਵਿਚ ਵਾਹੁਣ ਸੰਬੰਧੀ ਆਪਣੇ ਤਜਰਬੇ ਸਾਂਝੇ ਕੀਤੇ | ਅੰਤ ਵਿਚ ਬਲਾਕ ਖੇਤੀਬਾੜੀ ਅਫ਼ਸਰ ਡਾ: ਰਛਪਾਲ ਸਿੰਘ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਜਾਗਰੂਕ ਕਰਦੇ ਹੋਏ ਦੱਸਿਆ ਕਿ ਸਰਕਾਰ ਦੁਆਰਾ ਕਿਸਾਨਾਂ ਨੂੰ ਪਿਛਲੇ ਸਾਲਾਂ ਅਤੇ ਵਰਤਮਾਨ ਸਾਲ ਵਿਚ ਝੋਨੇ ਦੀ ਪਰਾਲੀ ਨੂੰ ਖੇਤ ਵਿਚ ਵਾਹੁਣ ਲਈ ਸਬਸਿਡੀ ਤੇ ਮਸ਼ੀਨਰੀ ਮੁਹੱਈਆ ਕਰਵਾਈ ਗਈ ਹੈ | ਇਸ ਮੌਕੇ ਪ੍ਰਭਜੋਤ ਸਿੰਘ ਚਾਹਲ ਖੇਤੀਬਾੜੀ ਵਿਸਥਾਰ ਅਫ਼ਸਰ, ਸਤਵੰਤ ਕੌਰ ਖੇਤੀਬਾੜੀ ਵਿਸਥਾਰ ਅਫ਼ਸਰ, ਹਰਮੀਤ ਕੌਰ ਖੇਤੀਬਾੜੀ ਵਿਕਾਸ ਅਫ਼ਸਰ, ਸਤਿਕਰਤਾਰ ਸਿੰਘ, ਸੁਖਜਿੰਦਰ ਸਿੰਘ, ਤਰਸੇਮ ਸਿੰਘ, ਪਰਮਿੰਦਰ ਸਿੰਘ (ਸਾਰੇ ਖੇਤੀਬਾੜੀ ਸਬ ਇੰਸਪੈਕਟਰ), ਸੁਦੀਪ ਸਿੰਘ ਬੀ. ਟੀ. ਐੱਮ., ਤਨਵੀਰ ਸਿੰਘ, ਰਾਹੁਲ ਸਿੰਘ ਏ. ਟੀ .ਐਮ, ਐੱਸ. ਐੱਲ. ਏ. ਸੁਖਰਾਜ ਸਿੰਘ, ਮਨਬੀਰ ਸਿੰਘ, ਸੁਖਦੇਵ ਸਿੰਘ, ਅਮਰਜੀਤ ਸਿੰਘ, ਕੁਲਵੰਤ ਸਿੰਘ ਫੀਲਡ ਵਰਕਰ ਅਤੇ ਵੱਖ-ਵੱਖ ਪਿੰਡਾਂ ਤੋਂ ਆਏ ਕਿਸਾਨ ਹਾਜ਼ਰ ਸਨ |
ਪਿਛਲੀ ਖ਼ਬਰ ਹੈਰੋਇਨ ਦਾ ਧੰਦਾ ਕਰਨ ਵਾਲੇ ਪਤੀ-ਪਤਨੀ ਹੈਰੋਇਨ ਅਤੇ ਡਰੱਗ ਮਨੀ ਸਮੇਤ ਕਾਬੂ <br/> ਅਗਲੀ ਖ਼ਬਰ ਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਪਬਲਿਕ ਸਕੂਲ ਬੁਤਾਲਾ ਦੇ ਬੱਚਿਆਂ ਨੇ ਸ਼ਤਾਬਦੀ ਨੂੰ ਸਮਰਪਿਤ ਸਮਾਗਮਾਂ ਵਿਚ ਕੀਤੀ ਸ਼ਮੂਲੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।