24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੰਸਥਾ ਵਲੋਂ ਉਲੀਕੇ ਪ੍ਰੋਗਰਾਮ

ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਸ਼ਤਾਬਦੀ ਮਨਾਉਣ ਸੰਬੰਧੀ ਸੰਸਥਾ ਵਲੋਂ ਪ੍ਰੋਗਰਾਮ ਉਲੀਕਣ ਸਮੇਂ ਪ੍ਰਚਾਰਕ ਸਾਹਿਬਾਨਾਂ ਨਾਲ ਪ੍ਰਧਾਨ ਸਰਬਜੀਤ ਸਿੰਘ ਦਿਖਾਈ ਦਿੰਦੇ ਹੋਏ | ਤਸਵੀਰ : ਰਾਜਿੰਦਰ ਸਿੰਘ ਰੂਬੀ <br/> 01-11-2025
ਅਟਾਰੀ, 31 ਅਕਤੂਬਰ (ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)-ਮਾਝਾ ਖੇਤਰ ਦੇ ਵਿਚ ਲਗਾਤਾਰ ਗੁਰਮਤਿ ਪ੍ਰਚਾਰ ਕਰ ਰਹੀ ਸੰਸਥਾ 'ਲੰਗਰੁ ਚਲੈ ਗੁਰ ਸਬਦਿ' ਵਲੋਂ ਗੁਰੂ ਤੇਗ ਬਹਾਦਰ ਸਾਹਿਬ ਜੀ ਤੇ ਭਾਈ ਸਤੀ ਦਾਸ, ਭਾਈ ਮਤੀ ਦਾਸ, ਭਾਈ ਦਿਆਲਾ ਜੀ ਦੇ ਸ਼ਹੀਦੀ ਦਿਹਾੜਾ 350 ਸਾਲਾ ਨੂੰ ਸਮਰਪਿਤ ਅਨੇਕਾਂ ਪ੍ਰੋਗਰਾਮ ਆਉਣ ਵਾਲੇ ਸਮੇਂ ਵਾਸਤੇ ਬਣਾਏ ਹਨ | ਜਿਸ ਦੇ ਵਿਚ ਸੰਸਥਾ ਵਲੋਂ ਪਿੰਡ-ਪਿੰਡ 'ਚ ਗੁਰਮਤਿ ਸਮਾਗਮ ਕਰਵਾਏ ਜਾਣਗੇ ਅਤੇ ਉਪਰੰਤ ਇਕ ਬਹੁਤ ਵੱਡੇ ਪੱਧਰ ਦਾ ਰਾਤਰੀ ਦਾ ਗੁਰਮਤਿ ਸਮਾਗਮ ਵੀ ਕਰਵਾਇਆ ਜਾਵੇਗਾ | ਇਹ ਸਾਰੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਪ੍ਰਧਾਨ ਡਾਕਟਰ ਸਰਬਜੀਤ ਸਿੰਘ ਹੁਸ਼ਿਆਰ ਨਗਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਗੁਰੂ ਸਾਹਿਬਾਂ ਤੇ ਸ਼ਹੀਦ ਸਿੰਘਾਂ ਦੇ ਜੀਵਨ ਤੇ ਕੁਵਿਜ਼ ਮੁਕਾਬਲੇ ਸੰਸਥਾ ਦੇ ਵੱਖ-ਵੱਖ ਪ੍ਰਚਾਰ ਕੇਂਦਰ ਵਿਖੇ ਕਰਵਾਏ ਜਾਣਗੇ ਅਤੇ ਸੈਮੀਨਾਰ ਵੀ ਕਰਵਾਏ ਜਾਣਗੇ ਅਤੇ ਉਨ੍ਹਾਂ ਨੂੰ ਸਮਰਪਿਤ ਹੀ ਗੁਰਮਤਿ ਟ੍ਰੇਨਿੰਗ ਕੈਂਪ ਵੀ ਮੁੱਖ ਦਫਤਰ ਵਿਖੇ ਕਰਵਾਇਆ ਜਾਵੇਗਾ, ਜਿਸ ਦੇ ਵਿਚ ਕਰੀਬਨ 20 ਸਕੂਲਾਂ ਵਲੋਂ ਹਾਜ਼ਰੀ ਭਰੇ ਜਾਵੇਗੀ, ਡਾ. ਸਰਬਜੀਤ ਸਿੰਘ ਹੁਸ਼ਿਆਰ ਨਗਰ ਨੇ ਕਿਹਾ ਗੁਰੂ ਸਾਹਿਬ ਤੇਗ਼ ਬਹਾਦਰ ਸਾਹਿਬ ਤੇ ਸ਼ਹੀਦ ਸਿੰਘਾਂ ਨੂੰ ਸਮਰਪਿਤ ਪ੍ਰੋਗਰਾਮ ਰੱਖੇ ਗਏ ਹਨ | ਇਸ ਸਮੇਂ ਉਨ੍ਹਾਂ ਦੇ ਨਾਲ ਪ੍ਰਚਾਰਕ ਨਿਸ਼ਾਨ ਸਿੰਘ ਮਾਲੂਵਾਲ, ਭਾਈ ਹਰਪ੍ਰੀਤ ਸਿੰਘ ਸੁਰ ਸਿੰਘ, ਭਾਈ ਰਣਜੀਤ ਸਿੰਘ ਲਹੀਆਂ , ਭਾਈ ਗੁਰਪ੍ਰੀਤ ਸਿੰਘ ਜੋਤੀ ਸ਼ਾਹ, ਭਾਈ ਮਨਪ੍ਰੀਤ ਸਿੰਘ ਸੰਗਵਾਂ ਅਤੇ ਬੀਬਾ ਜਗਰੂਪ ਕੌਰ ਠਠੀਆਂ ਸਾਰੇ ਪ੍ਰਚਾਰਕ ਆਦਿ ਸ਼ਾਮਿਲ ਸਨ |
ਪਿਛਲੀ ਖ਼ਬਰ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਸਮਾਗਮਾਂ ਦੀ ਆਰੰਭਤਾ <br/> ਅਗਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਪਬਲਿਕ ਸਕੂਲ, ਖਾਨਕੋਟ ਦੇ ਵਿਦਿਆਰਥੀਆਂ ਨੇ 69ਵੀਂ ਜ਼ਿਲ੍ਹਾ ਪੱਧਰੀ ਐਥਲੈਟਿਕਸ ਚੈਂਪੀਅਨਸ਼ਿਪ 'ਚ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।