15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ 3 ਨੂੰ

ਅਜੀਤ ਡੈਸਕ 02-11-2025
ਸਠਿਆਲਾ, 1 ਨਵੰਬਰ (ਜਗੀਰ ਸਿੰਘ ਸਫਰੀ)-ਇਤਿਹਾਸਕ ਅਸਥਾਨ ਗੁ: ਨਾਨਕਸਰ ਸਾਹਿਬ ਸਠਿਆਲਾ ਤੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ 3 ਨਵੰਬਰ ਦਿਨ ਸੋਮਵਾਰ ਨੂੰ ਸਜਾਇਆ ਜਾਵੇਗਾ | ਇਸ ਬਾਰੇ ਗੁ: ਪ੍ਰਧਾਨ ਗੁਰਚਰਨ ਸਿੰਘ, ਮੁੱਖ ਗਿਆਨੀ ਬੂਟਾ ਸਿੰਘ, ਗੁਰਜੀਤ ਸਿੰਘ ਬੱਲ ਨੇ ਦੱਸਿਆ ਕਿ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਯਾਦ 'ਚ ਪਹਿਲੀ ਲੜੀ ਦੇ ਰਖਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਦੂਸਰੀ ਲੜੀ ਪਾਠ ਆਰੰਭ ਹੋ ਗਏ ਹਨ | ਉਨ੍ਹਾਂ ਨੇ ਦੱਸਿਆ ਹੈ ਕਿ 3 ਨਵੰਬਰ ਦਿਨ ਸਮੋਵਾਰ ਨੂੰ ਨਗਰ ਕੀਰਤਨ ਸਜਾਇਆ ਜਾਵੇਗਾ ਅਤੇ 5 ਨਵੰਬਰ ਦਿਨ ਬੁੱਧਵਾਰ ਨੂੰ ਧਾਰਮਿਕ ਸਮਾਗਮ ਹੋਵੇਗਾ | ਇਸ ਮੌਕੇ ਤੇ ਪਿੰਟੂ ਬੱਲ, ਕਰਨੈਲ ਸਿੰਘ, ਮੰਨਾ ਹੋਕਾ, ਅਕਾਸ਼ਦੀਪ ਸਿੰਘ, ਨਿਰਮਲ ਸਿੰਘ, ਮਾ: ਦਿਆਲ ਸਿੰਘ, ਮਾ: ਪਾਲ ਸਿੰਘ, ਸਤਪਾਲ ਸਿੰਘ ਕੈਨੇਡਾ, ਪਵਿੱਤਰ ਸਿੰਘ, ਪਰਮਜੀਤ ਸਿੰਘ, ਗੁਬਿੰਦਰਪਾਲ ਸਿੰਘ, ਜੱਗਾ ਸਿੰਘ, ਡਾ. ਸੰਤੋਖ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਵਿਧਾਇਕ ਧਾਲੀਵਾਲ ਨੇ ਚੇਤਨਪੁਰਾ ਵਿਖੇ ਪ੍ਰਾਇਮਰੀ ਹੈਲਥ ਸੈਂਟਰ ਦਾ ਰੱਖਿਆ ਨੀਂਹ ਪੱਥਰ ਅਗਲੀ ਖ਼ਬਰ ਮਜੀਠਾ ਹਲਕੇ ਦੇ ਲੋਕ ਅੱਜ ਵੀ ਅਕਾਲੀ ਦਲ ਨਾਲ ਚਟਾਨ ਵਾਂਗ ਖੜੇ੍ਹ: ਲਖਬੀਰ ਗਿੱਲ ਪਿੰਡ ਲੁੱਧੜ 'ਚ ਅਕਾਲੀ ਵਰਕਰਾਂ ਨਾਲ ਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।