22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਸਰਕਾਰੀਆ ਨੇ ਹੜ੍ਹ ਪੀੜਤ ਕਿਸਾਨਾਂ ਨੂੰ ਕਣਕ ਦਾ ਬੀਜ ਵੰਡਿਆ

ਅਜੀਤ ਡੈਸਕ 05-11-2025

ਓਠੀਆਂ, 4 ਨਵੰਬਰ (ਗੁਰਵਿੰਦਰ ਸਿੰਘ ਛੀਨਾ)- ਹੜ੍ਹ ਪੀੜਤ ਕਿਸਾਨਾਂ ਨੂੰ ਕਣਕ ਦੀ ਬਿਜਾਈ ਕਰਨ ਲਈ ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਕਾਂਗਰਸੀ ਵਿਧਾਇਕ ਸੁਖਵਿੰਦਰ ਸਿੰਘ ਸਰਕਾਰੀਆ ਦੇ ਨਿਰਦੇਸ਼ਾਂ 'ਤੇ ਉਨ੍ਹਾਂ ਦੇ ਭਤੀਜੇ ਚੇਅਰਮੈਨ ਦਿਲਰਾਜ ਸਿੰਘ ਸਰਕਾਰੀਆ ਵਲੋਂ ਪਿੰਡ ਨੇਪਾਲ ਵਿਖੇ ਹੜ੍ਹ ਪੀੜਤ ਕਿਸਾਨਾਂ ਨੂੰ ਕਣਕ ਦਾ ਬੀਜ ਵੰਡਿਆ ਗਿਆ | ਚੇਅਰਮੈਨ ਦਿਲਰਾਜ ਸਿੰਘ ਸਰਕਾਰੀਆ ਵਲੋਂ 'ਅਜੀਤ' ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਸਰਹੱਦੀ ਪਿੰਡਾਂ ਵਿਚ ਆਏ ਹੜ੍ਹਾਂ ਕਾਰਨ ਜਿਨ੍ਹਾਂ ਕਿਸਾਨਾਂ ਦਾ ਨੁਕਸਾਨ ਹੋਇਆ ਹਲਕਾ ਵਿਧਾਇਕ ਸੁਖਵਿੰਦਰ ਸਿੰਘ ਸਰਕਾਰੀਆ ਅਗਵਾਈ 'ਚ ਹੇਠ ਕਿਸਾਨਾਂ ਨੂੰ ਕਣਕ ਬੀਜਣ ਲਈ ਬੀਜ ਵੰਡਿਆ ਜਾ ਰਿਹਾ ਹੈ | ਇਸ ਮੌਕੇ ਨੰਬਰਦਾਰ ਅਮਰਜੀਤ ਸਿੰਘ ਨੇਪਾਲ, ਸਰਪੰਚ ਬਲਜੀਤ ਸਿੰਘ ਨੇਪਾਲ ਅਤੇ ਕਾਂਗਰਸ ਪਾਰਟੀ ਦੇ ਵਰਕਰ ਭਾਰੀ ਗਿਣਤੀ ਵਿਚ ਹਾਜ਼ਰ ਸਨ |

ਪਿਛਲੀ ਖ਼ਬਰ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਵਫਦ ਜਸਵੀਰ ਸਿੰਘ ਗੜ੍ਹੀ ਨੂੰ ਮਿਲਿਆ ਅਗਲੀ ਖ਼ਬਰ ਪਿੰਡ ਠੱਠੀਆਂ ਜਰਨੈਲੀ ਸੜਕ 'ਤੇ ਪਏ ਡੂੰਘੇ ਖੱਡਿਆਂ ਤੋਂ ਰਾਹਗੀਰ ਪ੍ਰੇਸ਼ਾਨ ਮੰਤਰੀ, ਵਿਧਾਇਕ, ਅਫਸਰ ਨੂੰ ਨਜ਼ਰ ਆਉਦੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।