22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਹਲਕਾ ਬਾਬਾ ਬਕਾਲਾ ਸਾਹਿਬ ਤੋਂ ਵਫਦ ਜਸਵੀਰ ਸਿੰਘ ਗੜ੍ਹੀ ਨੂੰ ਮਿਲਿਆ

ਅਜੀਤ ਡੈਸਕ 05-11-2025
ਬਾਬਾ ਬਕਾਲਾ ਸਾਹਿਬ, 4 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਸਵਿੰਦਰ ਸਿੰਘ ਛੱਜਲਵੱਡੀ ਪੰਜਾਬ ਪ੍ਰਧਾਨ ਯੋਧੇ ਸੰਘਰਸ਼ ਦਲ ਜਥੇਬੰਦੀ ਦੀ ਅਗਵਾਈ ਹੇਠ ਇਕ ਵਫਦ ਨੇ ਚੰਡੀਗੜ੍ਹ ਸੈਕਟਰ-8 ਵਿਖੇ ਪੰਜਾਬ ਐੱਸ. ਸੀ. ਕਮਿਸ਼ਨਰ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨਾਲ ਮੁਲਾਕਾਤ ਕੀਤੀ | ਇਸ ਮੌਕੇ ਸਵਿੰਦਰ ਸਿੰਘ ਛੱਜਲਵੱਡੀ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਵਲੋਂ ਜਿੱਥੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੂੰ ਉਨ੍ਹਾਂ ਦੇ ਜਨਮ ਦਿਨ ਮੌਕੇ ਮੁਬਾਰਕਾਂ ਦਿੱਤੀਆਂ, ਕੇਕ ਕੱਟਿਆ ਗਿਆ, ਸਿਰੋਪਾਓ ਦੇ ਕੇੇ ਸਨਮਾਨਿਤ ਕੀਤਾ ਗਿਆ, ਉਥੇ ਦਲਿਤ ਸਮਾਜ ਨੂੰ ਦਰਪੇਸ਼ ਮੁਸ਼ਕਿਲਾਂ 'ਤੇ ਵੀ ਵਿਚਾਰਾਂ ਹੋਈਆਂ | ਇਸ ਮੌਕੇ ਜਥੇਬੰਦੀ ਦੇ ਜਰਨਲ ਸਕੱਤਰ ਰਣਜੀਤ ਸਿੰਘ ਨੱਥੂਚੱਕ, ਮੀਤ ਪ੍ਰਧਾਨ ਪੰਜਾਬ ਦਿਲਜੀਤ ਸਿੰਘ ਚੀਦਾ, ਮਲਕੀਤ ਸਿੰਘ ਕੈਸ਼ੀਅਰ, ਮਾਲਵਿੰਦਰ ਸਿੰਘ ਮੰਨੂ ਮੀਡੀਆ ਇੰਚਾਰਜ, ਜਸਬੀਰ ਸਿੰਘ ਧਿਆਨਪੁਰ, ਰਾਜਵੀਰ ਸਿੰਘ ਸੰਧੂ, ਕੈਪਟਨ ਸਤਨਾਮ ਸਿੰਘ, ਮੰਗਲ ਸਿੰਘ, ਵਿਰਸਾ ਸਿੰਘ ਹੰਸ, ਕੈਪਟਨ ਮੰਗਲ ਸਿੰਘ ਕੈਪਟਨ ਜਸਵੀਰ ਸਿੰਘ ਅੱਲੋਵਾਲ, ਸੂਬੇਦਾਰ ਜਗਜੀਤ ਸਿੰਘ, ਹੌਲਦਾਰ ਮਨਜੀਤ ਸਿੰਘ, ਹੌਲਦਾਰ ਲਖਵਿੰਦਰ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸ਼ਹੀਦ ਭਗਤ ਸਿੰਘ ਸਕੂਲ 'ਚ ਫੂਡ ਮੇਲਾ ਲਗਾਇਆ ਅਗਲੀ ਖ਼ਬਰ ਸਰਕਾਰੀਆ ਨੇ ਹੜ੍ਹ ਪੀੜਤ ਕਿਸਾਨਾਂ ਨੂੰ ਕਣਕ ਦਾ ਬੀਜ ਵੰਡਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।