ਅਜਨਾਲਾ, 4 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪਿਛਲੇ ਦਿਨੀਂ ਪੰਜਾਬ ਵਿਚ ਆਈ ਹੜ੍ਹਾਂ ਦੀ ਕੁਦਰਤੀ ਕਰੋਪੀ ਤੋਂ ਪੀੜਤ ਪਰਿਵਾਰਾਂ ਦੀ ਮਦਦ ਲਈ ਚੀਫ਼ ਖ਼ਾਲਸਾ ਦੀਵਾਨ ਵਲੋਂ ਪ੍ਰਧਾਨ ਤੇ ਵਿਧਾਇਕ ਡਾ: ਇੰਦਰਬੀਰ ਸਿੰਘ ਨਿੱਝਰ ਦੀ ਅਗਵਾਈ 'ਚ ਸ੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸਕੂਲ ਅਜਨਾਲਾ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਲੰਗਰ, ਸੁੱਕਾ ਰਾਸ਼ਨ, ਪਸ਼ੂਆਂ ਲਈ ਅਚਾਰ ਅਤੇ ਹੋਰ ਜ਼ਰੂਰੀ ਵਸਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ | ਸਕੂਲ ਵਲੋਂ ਲਗਾਤਾਰ ਹੜ੍ਹ ਪਰਿਵਾਰਾਂ ਦੀ ਹਰ ਸੰਭਵ ਮਦਦ ਦੀ ਲੜੀ ਤਹਿਤ ਸ੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸਕੂਲ ਅਜਨਾਲਾ ਵਲੋਂ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਚੀਫ਼ ਖ਼ਾਲਸਾ ਦੀਵਾਨ ਅੰਮਿ੍ਤਸਰ ਅਤੇ ਦਿੱਲੀ ਲੰਗਰ ਸੇਵਾ ਸੁਸਾਇਟੀ ਦੇ ਸਹਿਯੋਗ ਨਾਲ ਮਿਕਸਰ ਗ੍ਰਾਈਾਡਰ ਅਤੇ ਇਲੈਕਟਿ੍ਕ ਕੇਤਲੀਆਂ ਵੰਡੀਆਂ ਗਈਆਂ | ਇਸ ਮੌਕੇ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਝਰ, ਸੈਸ਼ਨ ਜੱਜ ਸ੍ਰੀਮਤੀ ਸਤਵਿੰਦਰ ਕੌਰ, ਮੀਤ ਪ੍ਰਧਾਨ ਸੰਤੋਖ ਸਿੰਘ ਸੇਠੀ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਤਰਲੋਚਨ ਸਿੰਘ, ਸ੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸਕੂਲ ਅਜਨਾਲਾ ਦੇ ਮੈਂਬਰ ਇੰਚਾਰਜ ਦਰਸ਼ਨ ਸਿੰਘ ਨਿੱਝਰ, ਐਡਵੋਕੇਟ ਇੰਦਰਜੀਤ ਸਿੰਘ ਅੜੀ, ਗੁਰਭੇਜ ਸਿੰਘ, ਭਰਪੂਰ ਸਿੰਘ, ਸਕੂਲ ਪਿ੍ੰਸੀਪਲ ਸ੍ਰੀਮਤੀ ਮੁਕਤਾ ਤ੍ਰੇਹਨ, ਡੀ. ਅੱੈਸ. ਪੀ. ਗੁਰਵਿੰਦਰ ਸਿੰਘ ਔਲਖ, ਨਗਰ ਪੰਚਾਇਤ ਅਜਨਾਲਾ ਦੇ ਪ੍ਰਧਾਨ ਜਸਪਾਲ ਸਿੰਘ ਢਿੱਲੋਂ, ਸਾਬਕਾ ਪ੍ਰਧਾਨ ਭਾਈ ਜ਼ੋਰਾਵਰ ਸਿੰਘ, ਸਾਬਕਾ ਪ੍ਰਧਾਨ ਐਡਵੋਕੇਟ ਮਨਜੀਤ ਸਿੰਘ ਨਿੱਝਰ ਸਾਬਕਾ ਪ੍ਰਧਾਨ ਦੀਪਕ ਅਰੋੜਾ ਇਲੈਕਟ੍ਰੋਨਿਕ ਵਾਲੇ, ਬਾਰ ਐਸੋਸੀਏਸ਼ਨ ਅਜਨਾਲਾ ਦੇ ਪ੍ਰਧਾਨ ਹਰਪਾਲ ਸਿੰਘ ਨਿੱਝਰ, ਸਵਰਾਜ ਸਪੋਰਟਸ ਕਲੱਬ ਅਜਨਾਲਾ ਦੇ ਪ੍ਰਧਾਨ ਮੰਗਲ ਸਿੰਘ ਨਿੱਝਰ, ਕਲੱਬ ਮੈਂਬਰ ਮਲਕੀਤ ਸਿੰਘ ਭੰਗੂ, ਤਲਵਿੰਦਰ ਸਿੰਘ ਪੁਰਬਾ, ਸਕੂਲ ਸਟਾਫ਼ ਮੈਂਬਰ ਸੁਪਰਵਾਈਜ਼ਰ ਅਮਨਦੀਪ ਨੇਗੀ, ਸੁਪਰਵਾਈਜ਼ਰ ਜੁਗਰਾਜ ਸਿੰਘ ਰਿਆੜ, ਟਰਾਂਸਪੋਰਟ ਇੰਚਾਰਜ ਅਵਤਾਰ ਸਿੰਘ, ਧਾਰਮਿਕ ਇੰਚਾਰਜ ਮਨਦੀਪ ਕੌਰ ਰਿਆੜ, ਕੰਪਿਊਟਰ ਅਧਿਆਪਕ ਸਿਮਰਤਪਾਲ ਸਿੰਘ, ਡੀ. ਪੀ. ਰਾਜੀਵ ਕੁਮਾਰ ਆਦਿ ਹਾਜ਼ਰ ਸਨ |