22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਆਫੀਆ ਕਿਡਜ਼ ਸਕੂਲ ਵਿਖੇ ਪਾਠ ਦੇ ਭੋਗ ਪਾਏ

ਅਜੀਤ ਡੈਸਕ 05-11-2025
ਅਟਾਰੀ, 4 ਨਵੰਬਰ (ਗੁਰਦੀਪ ਸਿੰਘ ਅਟਾਰੀ, ਰਾਜਿੰਦਰ ਸਿੰਘ ਰੂਬੀ)-ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਅਧੀਨ ਆਉਂਦੇ ਪਿੰਡ ਖਾਸਾ ਅੱਡਾ ਵਿਖੇ ਸਥਿਤ ਆਫੀਆ ਕਿਡਜ ਸਕੂਲ ਵਿਚ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ | ਰਾਗੀ ਜਥਿਆਂ ਵਲੋਂ ਗੁਰਬਾਣੀ ਦਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਇਸ ਸਮੇਂ ਆਫੀਆ ਕਿਡਜ ਅਤੇ ਵੱਖ-ਵੱਖ ਸਕੂਲਾਂ ਦੇ ਬੱਚੇ ਵੀ ਮੌਜੂਦ ਸਨ ਜਿਨ੍ਹਾਂ ਨੇ ਗੁਰਬਾਣੀ ਦਾ ਆਨੰਦ ਮਾਣਿਆ ਅਤੇ ਸਤਿਨਾਮ ਵਾਹਿਗੁਰੂ ਜੀ ਦਾ ਜਾਪ ਕੀਤਾ | ਆਫੀਆ ਕਿਡਜ ਸਕੂਲ ਦੇ ਪਿ੍ੰਸੀਪਲ ਜੁਨੇਦ ਖਾਨ ਨੇ ਗੱਲਬਾਤ ਕਰਦੇ ਦੱਸਿਆ ਕਿ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ ਹਨ ਅਤੇ ਬੱਚਿਆਂ ਦੀ ਤੰਦਰੁਸਤੀ ਲਈ ਵਾਹਿਗੁਰੂ ਅੱਗੇ ਅਰਦਾਸ ਕੀਤੀ ਗਈ ਹੈ | ਇਸ ਮੌਕੇ ਬਾਬਾ ਕੁੰਮਾ ਸਿੰਘ ਜੀ ਇੰਜੀਨੀਅਰ ਕਾਲਜ ਸਤਲਾਨੀ ਸਾਹਿਬ ਹੁਸ਼ਿਆਰ ਨਗਰ ਦੇ ਪਿ੍ੰ: ਡਾ. ਸ਼ੋਏਬ ਖਾਨ, ਐੱਚ. ਓ. ਡੀ. ਪੰਕਜ ਸ਼ਰਮਾ, ਪ੍ਰੋ. ਨਵਨੀਤ ਸਿੰਘ ਅਤੇ ਸਟਾਫ ਵਲੋਂ ਵਿਸ਼ੇਸ਼ ਤੌਰ 'ਤੇ ਪਹੁੰਚ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ ਗਈਆਂ | ਪਿ੍ੰ: ਜੁਨੇਦ ਖਾਨ ਵਲੋਂ ਆਏ ਮਹਿਮਾਨਾਂ ਨੂੰ ਸਨਮਾਨਿਤ ਕੀਤਾ ਗਿਆ |
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਮੱਦ ਤੋਂ ਮਹਾਨ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਸ੍ਰੀ ਗੁਰੂ ਹਰਿਕਿ੍ਸ਼ਨ ਸਕੂਲ ਅਜਨਾਲਾ ਵਲੋਂ ਹੜ੍ਹ ਪੀੜਤ ਪਰਿਵਾਰਾਂ ਨੂੰ ਸਹਾਇਤਾ ਸਮੱਗਰੀ ਵੰਡੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।