22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਮੱਦ ਤੋਂ ਮਹਾਨ ਨਗਰ ਕੀਰਤਨ ਸਜਾਇਆ

ਅਜੀਤ ਡੈਸਕ 05-11-2025

ਬਾਬਾ ਬਕਾਲਾ ਸਾਹਿਬ, 4 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ, ਪਿੰਡ ਮੱਦ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਇਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ, ਜੋ ਕਿ ਅੱਜ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਤਪ ਅਸਥਾਨ ਸ੍ਰੀ ਭੋਰਾ ਸਾਹਿਬ ਪਾਤਿਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਵਿਖੇ ਪੁੱਜਾ, ਜਿੱਥੇ ਕਿ ਸ਼੍ਰੋਮਣੀ ਕਮੇਟੀ ਵਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ਹੈੱਡ ਗ੍ਰੰਥੀ ਭਾਈ ਹਰਦੇਵ ਸਿੰਘ ਬੁਤਾਲਾ ਨੇ ਪੰਜ ਪਿਆਰਿਆਂ ਅਤੇ ਸ਼ਖ਼ਸੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਪਿੰਡ ਮੱਦ ਤੋਂ ਸੰਗਤਾਂ ਵਿਚ ਪ੍ਰਧਾਨ ਕਸ਼ਮੀਰ ਸਿੰਘ, ਸੰਤੋਖ ਸਿੰਘ, ਮਹਿਤਾਬ ਸਿੰਘ, ਸੁਖਰਾਜ ਸਿੰਘ (ਕਮੇਟੀ ਮੈਂਬਰ), ਸਰਪੰਚ ਜੋਬਨਪ੍ਰੀਤ ਸਿੰਘ ਸ਼ਾਹ, ਸਾ: ਸਰਪੰਚ ਗੁਰਦੇਵ ਸਿੰਘ, ਪੰਚ ਸੁਖਦੇਵ ਸਿੰਘ, ਪੰਚ ਅਜੀਤ ਸਿੰਘ, ਸੇਵਾਦਾਰ ਗੁਲਜ਼ਾਰ ਸਿੰਘ, ਪ੍ਰਧਾਨ ਬਲਵਿੰਦਰ ਸਿੰਘ ਗੁ: ਸਿੰਘ ਸਭਾ, ਤਰਸੇਮ ਸਿੰਘ ਨੰਬਰਦਾਰ ਗੁਰਦੀਪ ਸਿੰਘ ਅਤੇ ਹੋਰ ਹਾਜ਼ਰ ਸਨ |

ਪਿਛਲੀ ਖ਼ਬਰ ਹਰਦੀਪ ਗਿੱਲ ਵਲੋਂ ਅਕਾਲਗੜ੍ਹ ਢਪਈਆਂ ਵਿਖੇ ਭਾਜਪਾ ਦੇ ਹੱਕ 'ਚ ਭਰਵੀਂ ਮੀਟਿੰਗ ਅਗਲੀ ਖ਼ਬਰ ਆਫੀਆ ਕਿਡਜ਼ ਸਕੂਲ ਵਿਖੇ ਪਾਠ ਦੇ ਭੋਗ ਪਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।