22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਹਰਦੀਪ ਗਿੱਲ ਵਲੋਂ ਅਕਾਲਗੜ੍ਹ ਢਪਈਆਂ ਵਿਖੇ ਭਾਜਪਾ ਦੇ ਹੱਕ 'ਚ ਭਰਵੀਂ ਮੀਟਿੰਗ

ਅਜੀਤ ਡੈਸਕ 05-11-2025

ਤਰਸਿੱਕਾ, 4 ਨਵੰਬਰ (ਅਤਰ ਸਿੰਘ ਤਰਸਿੱਕਾ)- ਕਾਂਗਰਸ ਨੇ ਸਿੱਖਾਂ ਨੂੰ ਜਖ਼ਮ ਦਿੱਤੇ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਨੇ ਇਨ੍ਹਾਂ ਜ਼ਖ਼ਮਾਂ 'ਤੇ ਮਲ੍ਹਮ ਲਗਾਈ | ਇਹ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਅੰਮਿ੍ਤਸਰ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਹਰਦੀਪ ਸਿੰਘ ਗਿੱਲ ਨੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਅਕਾਲਗੜ੍ਹ ਢਪੱਈਆਂ ਵਿਖੇ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਆਖਿਆ ਕਿ ਕੇਂਦਰ ਸਰਕਾਰ ਗਰੀਬ ਵਰਗ ਨਾਲ ਖੜ੍ਹੀ ਹੈ, ਉਨ੍ਹਾਂ ਲਈ ਸਹੂਲਤਾਂ ਮੁਹੱਈਆ ਕਰਵਾ ਰਹੀ ਹੈ | ਨਵੰਬਰ 1984 ਨੂੰ ਸਿੱਖਾਂ ਦਾ ਦਿੱਲੀ ਵਿਚ ਜੋ ਕਤਲੇਆਮ ਕੀਤਾ ਗਿਆ ਸੀ ਉਸ ਦੇ ਜ਼ਿੰਮੇਵਾਰ ਸੱਜਣ ਕੁਮਾਰ ਤੇ ਜਗਦੀਸ਼ ਟਾਈਟਲਰ ਨੂੰ ਕਾਂਗਰਸ ਨੇ ਉੱਚ ਅਹੁਦੇ ਦੇ ਕੇ ਨਿਵਾਜਿਆ | ਹਰਦੀਪ ਗਿੱਲ ਨੇ ਕਿਹਾ ਕਿ 84 ਦੇ ਦੰਗਿਆਂ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਦਾ ਕੰਮ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਨੇ ਕੀਤਾ | ਉਨ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਕਾਂਗਰਸ ਅਤੇ ਅਕਾਲੀ ਦਲ ਤੋਂ ਤੰਗ ਆਏ ਲੋਕਾਂ ਨੇ ਆਪ ਨੂੰ ਇਕ ਬਦਲ ਵਜੋਂ ਚੁਣਿਆ ਸੀ ਪਰ ਇਹ ਪਾਰਟੀ ਵੀ ਲੋਕਾਂ ਦੀਆਂ ਉਮੀਦਾਂ 'ਤੇ ਖਰੀ ਨਹੀਂ ਉਤਰ ਸਕੀ | ਇਕੱਠ ਦੌਰਾਨ ਹਾਜ਼ਰ ਪਿੰਡ ਨਿਵਾਸੀਆਂ ਨੇ ਹਰਦੀਪ ਗਿੱਲ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਪੰਜਾਬ ਦੀ ਬੇਹਤਰੀ ਲਈ ਭਾਜਪਾ ਦਾ ਸਾਥ ਦੇਣਗੇ | ਇਸ ਮੌਕੇ ਹੋਰਨਾਂ ਤੋਂ ਇਲਾਵਾ ਹਰਭਜਨ ਸਿੰਘ ਸਰਕਾਰੀਆ, ਕੰਵਲਜੀਤ ਸਿੰਘ, ਨਾਨਕ ਸਿੰਘ, ਜੱਸਾ ਸਿੰਘ, ਬਿੰਦਾ ਸਿੰਘ, ਪਿਆਰਾ ਸਿੰਘ, ਸਾਹਿਬ ਸਿੰਘ, ਗਿਆਨ ਕੌਰ ਸਮੇਤ ਹੋਰ ਹਾਜ਼ਰ ਸਨ |

ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਵਲੋਂ ਬਾਬਾ ਨਾਮਦੇਵ ਜੀ ਦਾ ਜਨਮ ਦਿਹਾੜਾ ਮਨਾਇਆ ਅਗਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਮੱਦ ਤੋਂ ਮਹਾਨ ਨਗਰ ਕੀਰਤਨ ਸਜਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।