22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਵਿਧਾਇਕ ਧਾਲੀਵਾਲ ਨੇ ਅਜਨਾਲਾ ਸ਼ਹਿਰ 'ਚ ਵਿਕਾਸ ਕਾਰਜਾਂ ਦੀ ਕਰਵਾਈ ਸ਼ੁਰੂਆਤ

ਅਜੀਤ ਡੈਸਕ 05-11-2025

ਅਜਨਾਲਾ, 4 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਵਿਧਾਨ ਸਭਾ ਹਲਕਾ ਅਜਨਾਲਾ ਨੂੰ ਵਿਕਾਸ ਪੱਖੋਂ ਨਮੂਨੇ ਦਾ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਤੇ ਹਲਕਾ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਸ਼ਹਿਰ ਦੀ ਵਾਰਡ ਨੰਬਰ 4, 7 ਅਤੇ 14 'ਚ 58.70 ਲੱਖ ਰੁਪਏ ਦੀ ਲਾਗਤ ਨਾਲ ਇੰਟਰਲਾਕ ਟਾਈਲ ਵਾਲੀ ਗਲੀ ਬਣਾਉਣ ਅਤੇ ਸਰਕਾਰੀ ਕਾਲਜ ਅਜਨਾਲਾ ਰੋਡ ਦੇ ਦੋਵੇਂ ਪਾਸੇ ਇੰਟਰਲਾਕ ਟਾਈਲਾਂ ਲਗਾਉਣ ਦੇ ਕਾਰਜਾਂ ਦੀ ਸ਼ੁਰੂਆਤ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਭਾਵੇਂ ਕਿ ਹਲਕੇ ਅੰਦਰ ਭਿਆਨਕ ਹੜ੍ਹਾਂ ਕਾਰਨ ਕਾਫੀ ਨੁਕਸਾਨ ਹੋ ਗਿਆ ਸੀ ਅਤੇ ਵਿਕਾਸ ਕਾਰਜ ਵੀ ਰੁਕ ਗਏ ਸਨ ਪਰ ਉਨ੍ਹਾਂ (ਵਿਧਾਇਕ ਧਾਲੀਵਾਲ) ਵਲੋਂ ਲਏ ਫ਼ੈਸਲੇ ਅਨੁਸਾਰ ਪੰਜਾਬ ਦਿਵਸ ਮੌਕੇ ਇਕ ਨਵੰਬਰ ਤੋਂ ਮੁੜ ਵਿਕਾਸ ਕਾਰਜ ਸ਼ੁਰੂ ਕਰ ਦਿੱਤੇ ਗਏ ਹਨ | ਇਸ ਮੌਕੇ ਸੰਤ ਮਾਈਕਲ ਕੈਥੋਲਿਕ ਚਰਚ ਅਜਨਾਲਾ ਦੇ ਫਾਦਰ ਜੋਸ਼ ਇਲੀਕਲ ਵਲੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਵੀ ਕੀਤਾ | ਸਮਾਗਮ 'ਚ ਹੋਰਨਾਂ ਤੋਂ ਇਲਾਵਾ ਹਲਕਾ ਐਡਵੋਕੇਟ ਅਮਨਦੀਪ ਕੌਰ ਧਾਲੀਵਾਲ, ਨਗਰ ਪੰਚਾਇਤ ਅਜਨਾਲਾ ਦੇ ਪ੍ਰਧਾਨ ਜਸਪਾਲ ਸਿੰਘ ਢਿੱਲੋਂ, 'ਆਪ' ਸ਼ਹਿਰੀ ਅਜਨਾਲਾ ਦੇ ਪ੍ਰਧਾਨ ਅਮਿਤ ਔਲ਼, ਸਾਬਕਾ ਕੌਂਸਲਰ ਬਲਜਿੰਦਰ ਸਿੰਘ ਮਾਹਲ, ਕੌਂਸਲਰ ਰਾਜਬੀਰ ਕੌਰ ਚਾਹਲ, ਫਾਦਰ ਜੌਲੀ, ਪਿ੍ੰਸੀਪਲ ਸਿਸਟਰ ਜੌਲੀ, ਬਲਾਕ ਪ੍ਰਧਾਨ ਦਵਿੰਦਰ ਸਿੰਘ ਸੋਨੂੰ, ਪ੍ਰਧਾਨ ਵਰਿਆਮ ਸਿੰਘ ਨੰਗਲ, ਸ਼ਿਵਦੀਪ ਸਿੰਘ ਚਾਹਲ, ਕਾਬਲ ਸਿੰਘ ਸ਼ਾਹਪੁਰ, ਹਰਪ੍ਰੀਤ ਸਿੰਘ ਸੋਹਲ, ਚੇਅਰਮੈਨ ਰਮੇਸ਼ ਮਹਾਜਨ, ਸਾਹਿਲ ਮਹਾਜਨ, ਸਰਬਜੀਤ ਸਿੰਘ, ਫ਼ੌਜੀ ਜਗਤਾਰ ਸਿੰਘ, ਵਿਕਰਮ ਸ਼ਰਮਾ, ਹਰਦੀਪ ਸਿੰਘ ਦੋਧੀ, ਰਾਜਵਿੰਦਰ ਸਿੰਘ ਰਾਜੂ, ਕਾਦਰ, ਵਿਲੀਅਮ ਮਸੀਹ, ਵਿਪਨ ਮਸੀਹ ਅਤੇ ਸਰਬਜੀਤ ਕੌਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਪ੍ਰਵਾਸੀ ਪੰਜਾਬੀਆਂ ਨੇ ਹੜ੍ਹ ਪੀੜਤ ਕਿਸਾਨਾਂ ਦੀ ਮਦਦ ਦਾ ਲਿਆ ਜ਼ਿੰਮਾ ਕਰੋੜਾਂ ਰੁਪਏ ਘਰਾਂ 'ਤੇ ਖਰਚ ਕਰਨ ਪਿੱਛੋਂ ਕਣ... ਅਗਲੀ ਖ਼ਬਰ ਸ਼੍ਰੋਮਣੀ ਕਮੇਟੀ ਵਲੋਂ ਬਾਬਾ ਨਾਮਦੇਵ ਜੀ ਦਾ ਜਨਮ ਦਿਹਾੜਾ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।