22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਬਾਬਾ ਬਕਾਲਾ ਸਾਹਿਬ ਵਿਖੇ 'ਮਾਤਾ ਸਾਹਿਬ ਦੇਵਾਂ ਕੌਰ' ਦਾ ਜਨਮ ਦਿਹਾੜਾ ਮਨਾਇਆ

ਅਜੀਤ ਡੈਸਕ 05-11-2025
ਬਾਬਾ ਬਕਾਲਾ ਸਾਹਿਬ, 4 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਇਤਿਹਾਸਕ ਗੁਰਦੁਆਰਾ ਸ੍ਰੀ ਭੋਰਾ ਸਾਹਿਬ ਪਾਤਿਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਵਿਖੇ ਖਾਲਸੇ ਦੀ ਮਾਤਾ ਆਦਿ ਸ਼ਕਤੀ ਮਾਤਾ ਸਾਹਿਬ ਦੇਵਾਂ ਕੌਰ ਜੀ ਦਾ 344ਵਾਂ ਜਨਮ ਦਿਹਾੜਾ ਸ਼ਰਧਾ ਪੂਰਵਕ ਮਨਾਇਆ ਗਿਆ | ਇਸ ਮੌਕੇ ਗੁਰਮਤਿ ਸਮਾਗਮ ਕਰਵਾਏ ਗਏ, ਜਿਸ ਵਿਚ ਗਿਆਨੀ ਮਨਜੀਤ ਸਿੰਘ ਕਥਾ ਵਾਚਕ ਗੁਰਦੁਆਰਾ ਸ੍ਰੀ ਭੋਰਾ ਸਾਹਿਬ ਵਲੋਂ ਆਈਆਂ ਸਿੱਖ ਸੰਗਤਾਂ ਨੂੰ ਮਾਤਾ ਸਾਹਿਬ ਦੇਵਾਂ ਕੌਰ ਦੇ ਪਾਵਨ ਜੀਵਨ ਸੰਬੰਧੀ ਗੁਰਮਤਿ ਵਿਚਾਰਾਂ ਕਰਦਿਆਂ ਵਿਸਥਾਰ ਨਾਲ ਇਤਿਹਾਸ ਸਰਵਣ ਕਰਵਾਇਆ | ਹੈੱਡ ਗ੍ਰੰਥੀ ਭਾਈ ਹਰਦੇਵ ਸਿੰਘ ਨੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ | ਇਸ ਮੌਕੇ ਮੈਨੇਜਰ ਭਾਈ ਸਤਿੰਦਰ ਸਿੰਘ ਬਾਜਵਾ, ਐਡੀਸ਼ਨਲ ਮੈਨੇਜਰ ਬਲਜੀਤ ਸਿੰਘ ਕੰਗ, ਮੀਤ ਮੈਨੇਜਰ ਭਾਈ ਸ਼ੇਰ ਸਿੰਘ, ਤਰਨਾ ਦਲ ਬਾਬਾ ਬਕਾਲਾ ਸਾਹਿਬ ਵਲੋਂ ਬਾਬਾ ਸੁੱਖਾ ਸਿੰਘ, ਭਾਈ ਹਰਪ੍ਰੀਤ ਸਿੰਘ ਖਾਲਸਾ ਮੁਖੀ ਸਿੱਖ ਜੀਵਨ ਜਾਚ ਸੰਸਥਾ, ਭਾਈ ਜਸਪ੍ਰੀਤ ਸਿੰਘ ਗੋਰਾ ਮੁਖੀ ਹਿੰਦ ਦੀ ਚਾਦਰ ਬਿਰਧ ਆਸ਼ਰਮ, ਸੁਖਵਿੰਦਰ ਸਿੰਘ ਬੁਤਾਲਾ, ਅਮਰਜੀਤ ਸਿੰਘ ਅਕਾਊਟੈਂਟ, ਜਰਮਨਜੀਤ ਸਿੰਘ ਜਲਾਲ ਉਸਮਾ, ਜ: ਹਰਭਿੰਦਰ ਸਿੰਘ ਧਾਰੋਵਾਲੀ, ਗੁਰਭੇਜ ਸਿੰਘ ਕੰਗ ਸਰਾਂ, ਤੇਜਿੰਦਰ ਸਿੰਘ ਬੱਲ ਸਠਿਆਲਾ, ਜਗਤਾਰ ਸਿੰਘ ਬਹਾਦਰਪੁਰ, ਭੁਪਿੰਦਰ ਸਿੰਘ ਬਾਬਾ ਬਕਾਲਾ ਸਾਹਿਬ ਮੋੜ, ਰਣਜੀਤ ਸਿੰਘ, ਜਸਵਿੰਦਰ ਸਿੰਘ ਕਾਲਾ, ਮੰਗਦੀਪ ਸਿੰਘ, ਲੱਖਾ ਸਿੰਘ, ਨਿਰਮਲ ਸਿੰਘ, ਸਰਬਜੀਤ ਸਿੰਘ ਪੱਡਾ, ਹਰਪ੍ਰੀਤ ਸਿੰਘ ਆਨੰਦ, ਮਨਜਿੰਦਰ ਸਿੰਘ ਭੁੱਲਰ, ਲਖਵਿੰਦਰ ਸਿੰਘ ਆਦਿ ਮੌਜੂਦ ਸਨ |
ਪਿਛਲੀ ਖ਼ਬਰ ਮਾਪ ਤੋਲ ਉਪਕਰਨਾਂ ਦੀ ਜਾਂਚ ਪ੍ਰਾਈਵੇਟ ਹੱਥਾਂ 'ਚ ਸੌਂਪੇ ਜਾਣਾ ਵਪਾਰੀ ਵਿਰੋਧੀ ਫੈਸਲਾ-ਪ੍ਰਮੋਦ ਗੁਪਤਾ ਅਗਲੀ ਖ਼ਬਰ ਸਠਿਆਲਾ 'ਚ ਚਾਰ ਰੋਜ਼ਾ ਫੁੱਟਬਾਲ ਕੱਪ ਚੌਹਾਨ ਟੀਮ ਨੇ ਜਿੱਤਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।