22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਪ੍ਰਕਾਸ਼ ਪੁਰਬ ਮੌਕੇ ਕਸਬਾ ਰਮਦਾਸ ਵਿਖੇ ਸਜਾਇਆ ਨਗਰ ਕੀਰਤਨ

ਅਜੀਤ ਡੈਸਕ 05-11-2025
ਗੱਗੋਮਾਹਲ/ਰਮਦਾਸ 4 ਨਵੰਬਰ (ਬਲਵਿੰਦਰ ਸਿੰਘ ਸੰਧੂ, ਜਸਵੰਤ ਸਿੰਘ ਵਾਹਲਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕਸਬਾ ਰਮਦਾਸ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਤਪ ਅਸਥਾਨ ਬਾਬਾ ਬੁੱਢਾ ਸਾਹਿਬ ਰਮਦਾਸ ਤੋਂ ਪੰਜਾਂ ਪਿਆਰਿਆਂ ਦੀ ਅਗਵਾਈ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਜਾਇਆ ਗਿਆ | ਜੋ ਕਸਬੇ ਦੇ ਵੱਖ-ਵੱਖ ਬਾਜ਼ਾਰਾਂ, ਗੁਰਦੁਆਰਾ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ (ਭਾਈ ਸੁੱਖਾ) ਜੀ ਤੋਂ ਹੁੰਦਾ ਹੋਇਆ ਗੁਰਦੁਆਰਾ ਤਪ ਅਸਥਾਨ ਬਾਬਾ ਬੁੱਢਾ ਸਾਹਿਬ ਰਮਦਾਸ ਵਿਖੇ ਸੰਪੰਨ ਹੋਇਆ | ਨਗਰ ਕੀਰਤਨ 'ਚ ਵੱਡੀ ਗਿਣਤੀ 'ਚ ਸ਼ਾਮਿਲ ਸੰਗਤਾਂ ਨੇ ਸ਼ਬਦ ਗਾਇਨ ਕਰਦਿਆਂ ਹੋਇਆਂ ਹਾਜ਼ਰੀ ਭਰੀ | ਨਗਰ ਕੀਰਤਨ ਦਾ ਵੱਖ ਵੱਖ ਥਾਵਾਂ 'ਤੇ ਨਿੱਘਾ ਸਵਾਗਤ ਕੀਤਾ ਗਿਆ | ਨਗਰ ਕੀਰਤਨ ਵਿਚ ਮੈਨੇਜਰ ਹਰਪ੍ਰੀਤ ਸਿੰਘ ਰੰਧਾਵਾ, ਇੰਚਾ: ਕੁਲਵਿੰਦਰ ਸਿੰਘ ਮਾਹਲ, ਸਵਿੰਦਰ ਸਿੰਘ ਰੰਧਾਵਾ, ਇੰਸ: ਸਕੰਦਰ ਸਿੰਘ, ਤੇਜਿੰਦਰ ਸਿੰਘ ਖ਼ਜ਼ਾਨਚੀ, ਪਰਮਿੰਦਰ ਸਿੰਘ, ਕਥਾ ਵਾਚਕ ਤੇ ਗ੍ਰੰਥੀ ਨਿਰਮਲ ਸਿੰਘ, ਗ੍ਰੰਥੀ ਗੁਰਦੀਪ ਸਿੰਘ, ਗ੍ਰੰਥੀ ਜੁਝਾਰ ਸਿੰਘ, ਆਰ.ਕੇ. ਸ਼ਮਸ਼ੇਰ ਸਿੰਘ, ਸ਼ਮਸ਼ੇਰ ਸਿੰਘ ਖਤਰਾਏ ਕਲਾਂ, ਮਨਦੀਪ ਸਿੰਘ, ਗੁਰਵਿੰਦਰ ਸਿੰਘ, ਪਲਵਿੰਦਰ ਸਿੰਘ ਅਕਾਊਟੈਂਟ, ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੇ ਪ੍ਰਧਾਨ ਸਵਿੰਦਰ ਸਿੰਘ, ਗੁਰਪ੍ਰੀਤ ਸਿੰਘ ਭੱਟੀ, ਬਾਬਾ ਗੁਰਦਿਆਲ ਸਿੰਘ, ਸੇਵਕ ਜੱਥਾ ਇਸ਼ਨਾਨ ਦੇ ਪ੍ਰਧਾਨ ਸੁਖਵੰਤ ਸਿੰਘ, ਭਾਈ ਨਵਨੀਤ ਸਿੰਘ ਖਹਿਰਾ, ਪ੍ਰਗਟ ਸਿੰਘ ਆੜ੍ਹਤੀ , ਦਿਲਬਾਗ ਸਿੰਘ ਰੰਧਾਵਾ, ਗੁਰਿੰਦਰਬੀਰ ਸਿੰਘ, ਲਵਲੀ ਭਾਟੀਆ, ਹਰਬੰਸ ਸਿੰਘ, ਕੁਲਬੀਰ ਸਿੰਘ, ਅਨਮੋਲ ਰੰਧਾਵਾ, ਦਲਜੀਤ ਸਿੰਘ, ਸੁਰਜੀਤ ਸਿੰਘ, ਇੰਦਰਜੀਤ ਸਿੰਘ, ਬਲਦੇਵ ਸਿੰਘ ਤੋਂ ਇਲਾਵਾ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਰਮਦਾਸ ਦੇ ਬੱਚਿਆਂ ਤੇ ਸਟਾਫ ਨੇ ਵੀ ਵਿਸ਼ੇਸ਼ ਤੌਰ ਤੇ ਹਾਜ਼ਰੀ ਭਰੀ |
ਪਿਛਲੀ ਖ਼ਬਰ ਧਾਰਮਿਕ ਪ੍ਰੀਖਿਆ 'ਚ ਜੇਤੂ ਬੱਚਿਆਂ ਨੂੰ ਕੀਤਾ ਸਨਮਾਨਿਤ ਅਗਲੀ ਖ਼ਬਰ ਕਾਰ ਸੇਵਾ ਗੁਰੂ ਕੇ ਬਾਗ ਵਾਲਿਆਂ ਨੇ ਪਾਕਿ ਸਿੱਖ ਸੰਗਤ ਲਈ ਲੰਗਰ ਦੀਆਂ ਰਸਦਾਂ ਭੇਜੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।