22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਮਜੀਠਾ ਦੀਆਂ ਸੰਗਤਾਂ ਅਸਾਮ ਤੋਂ ਚੱਲੇ ਨਗਰ ਕੀਰਤਨ ਦਾ 10 ਨੂੰ ਕਰਨਗੀਆਂ ਸਵਾਗਤ- ਐਡਵੋਕੇਟ ਸਿਆਲਕਾ, ਸਮਰਾ

ਅਜੀਤ ਡੈਸਕ 05-11-2025
ਜੇਠੂਵਾਲ, 4 ਨਵਬੰਰ (ਮਿੱਤਰਪਾਲ ਸਿੰਘ ਰੰਧਾਵਾ)- ਸ੍ਰੀ ਗੁਰੂ ਤੇਗ ਬਹਾਦਰ ਸਾਹਿਬ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ, ਭਾਈ ਦਿਆਲਾ ਜੀ, 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮਨਾਈ ਜਾ ਰਹੀ ਸ਼ਤਾਬਦੀ ਮੌਕੇ ਸ਼੍ਰੋਮਣੀ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਅਸਾਮ ਤੋਂ ਗੁਰਦੁਆਰਾ ਧੋਬੜੀ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਏ ਗਏ ਨਗਰ ਕੀਰਤਨ ਦਾ 10 ਨਵੰਬਰ ਨੂੰ ਹਲਕਾ ਮਜੀਠਾ 'ਚ ਗੁਰਦੁਆਰਾ ਜਨਮ ਅਸਥਾਨ ਬਾਬਾ ਬੁੱਢਾ ਸਾਹਿਬ ਜੀ ਕੱਥੂਨੰਗਲ ਵਿਖੇ ਪੁੱਜਣ 'ਤੇ ਸੰਤਾਂ ਮਹਾਂਪੁਰਸ਼ਾਂ, ਹਲਕਾ ਮਜੀਠਾ ਦੀ ਵਿਧਾਇਕਾ ਬੀਬਾ ਗਨੀਵ ਕੌਰ ਮਜੀਠੀਆ ਦੀ ਰਹਿਨੁਮਾਈ ਹੇਠ ਹਲਕੇ ਦੀਆਂ ਸਮੂਹ ਸੰਗਤਾਂ ਵਲੋਂ ਜੈਕਾਰਿਆਂ ਦੀ ਗੂੰਜ 'ਚ ਭਰਵਾਂ ਸਵਾਗਤ ਕੀਤਾ ਜਾਵੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ਼੍ਰੋਮਣੀ ਕਮੇਟੀ ਮੈਂਬਰ ਜੋਧ ਸਿੰਘ ਸਮਰਾ ਨੇ ਸਾਂਝੇ ਤੌਰ 'ਤੇ ਕੀਤਾ | ਸਿਆਲਕਾ ਤੇ ਸਮਰਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਨਗਰ ਕੀਰਤਨ ਦਾ ਪਹੁੰਚਣ ਕੱਥੂਨੰਗਲ ਵਿਖੇ ਢੁੱਕਵੇਂ ਪ੍ਰਬੰਧ ਕੀਤੇ ਗਏ ਹਨ | ਅਤੇ ਇਸ ਨਗਰ ਕੀਰਤਨ ਸੰਬੰਧੀ ਸੰਗਤਾਂ ਦੀ ਆਮਦ ਨੂੰ ਵੇਖਦਿਆਂ ਹੋਇਆਂ ਗੁਰਦੁਆਰਾ ਸਾਹਿਬ ਦੇ ਮੈਨੇਜਰ ਤੇ ਸਮੂਹ ਸਟਾਫ਼ ਦੀਆਂ ਡਿਊਟੀਆਂ ਲਗਾ ਕਿ ਜੁੰਮੇਵਾਰੀਆਂ ਸੌਂਪੀਆਂ ਗਈਆਂ ਹਨ | ਇਸ ਮੌਕੇ ਮੈਨੇਜਰ ਜਗਰੂਪ ਸਿੰਘ ਮਜੀਠਾ, ਬਾਬਾ ਜਗਬੀਰ ਸਿੰਘ ਪੰਨਵਾ, ਗੁਰਕੀਰਤ ਸਿੰਘ ਬੱਲ, ਸੰਤੋਖ ਸਿੰਘ ਢੱਡੇ, ਦਿਲਜੋਧ ਸਿੰਘ, ਹਰਪ੍ਰੀਤ ਸਿੰਘ, ਲਵਪ੍ਰੀਤ ਸਿੰਘ ਢੱਡੇ, ਰਾਜਬੀਰ ਸਿੰਘ ਮਜੀਠਾ ਆਦਿ ਸ਼ਾਮਿਲ ਸਨ |
ਪਿਛਲੀ ਖ਼ਬਰ ਗੁਰੂ ਹਰਿਕਿ੍ਸ਼ਨ ਸਕੂਲ ਅਟਾਰੀ ਵਿਖੇ ਪ੍ਰਕਾਸ਼ ਪੁਰਬ ਮਨਾਇਆ * ਜਥੇਦਾਰ ਗੜਗੱਜ ਨੇ ਭਰੀ ਹਾਜ਼ਰੀ ਅਗਲੀ ਖ਼ਬਰ ਧਾਰਮਿਕ ਪ੍ਰੀਖਿਆ 'ਚ ਜੇਤੂ ਬੱਚਿਆਂ ਨੂੰ ਕੀਤਾ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।