ਅਟਾਰੀ ਸਰਹੱਦ, 4 ਨਵੰਬਰ (ਰਾਜਿੰਦਰ ਸਿੰਘ ਰੂਬੀ, ਗੁਰਦੀਪ ਸਿੰਘ) ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਗੁਰੂ ਹਰਕਿ੍ਸ਼ਨ ਪਬਲਿਕ ਸਕੂਲ ਅਟਾਰੀ ਰੇਲਵੇ ਸਟੇਸ਼ਨ ਵਿਖੇ ਵੱਡੀ ਪੱਧਰ 'ਤੇ ਸਕੂਲੀ ਬੱਚਿਆਂ ਤੇ ਸਟਾਫ ਵਲੋਂ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਚੇਚੇ ਤੌਰ 'ਤੇ ਸਮਾਗਮ 'ਚ ਹਾਜ਼ਰੀ ਲਗਾਈ ਤੇ ਬੱਚਿਆਂ ਨਾਲ ਧਾਰਮਿਕ ਵਿਚਾਰਾਂ ਦੀ ਸਾਂਝ ਪਾਈ | ਸਕੂਲ ਦੇ ਵਿਦਿਆਰਥੀਆਂ ਵਲੋਂ ਰਸ ਭਿੰਨਾ ਕੀਰਤਨ ਕੀਤਾ ਗਿਆ | ਇਸ ਮੌਕੇ ਗੁਰੂ ਸਾਹਿਬ ਦੇ ਜੀਵਨ ਨਾਲ ਸੰਬੰਧਿਤ ਕਵਿਤਾਵਾਂ ਅਤੇ ਭਾਸ਼ਣ ਵੀ ਪੇਸ਼ ਕੀਤਾ ਗਿਆ | ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਕੂਲ ਵਿਖੇ ਆ ਕੇ ਗੁਰਦੁਆਰਾ ਸਾਹਿਬ ਵਿਚ ਮੱਥਾ ਟੇਕਿਆ ਅਤੇ ਸਾਰਿਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪੁਰਬ ਦੀ ਵਧਾਈ ਦਿੱਤੀ | ਇਸ ਮੌਕੇ ਸਕੂਲ ਦੇ ਮੁੱਖ ਅਧਿਆਪਕਾ ਗੁਰਪ੍ਰੀਤ ਕੌਰ ਰੋਹੇਵਾਲ ਨੇ ਸਕੂਲ ਵਲੋਂ ਸਿੰਘ ਸਾਹਿਬ ਨੂੰ ਸਿਰੋਪਾਓ ਨਾਲ ਸਨਮਾਨਿਤ ਕੀਤਾ | ਇਸ ਮੌਕੇ ਸਕੂਲ ਦੇ ਮੈਂਬਰ ਇੰਚਾਰਜ ਅਜੀਤ ਸਿੰਘ ਖਹਿਰਾ ਅਤੇ ਆਨਰੇਰੀ ਸਕੱਤਰ ਜਸਪਾਲ ਸਿੰਘ ਢਿੱਲੋਂ ਨੇ ਵੀ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ 'ਤੇ ਚੱਲਣ ਲਈ ਪ੍ਰੇਰਿਆ |