22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਵਡਾਲਾ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ

ਅਜੀਤ ਡੈਸਕ 05-11-2025
ਮਜੀਠਾ, 4 ਨਵੰਬਰ (ਜਗਤਾਰ ਸਿੰਘ ਸਹਿਮੀ)-ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਵਡਾਲਾ ਸਥਿਤ ਗੁਰਦੁਆਰਾ ਸ੍ਰੀ ਨਾਨਕ ਦਰਬਾਰ ਵਿਖੇ ਅੱਜ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਜਾਏ ਗਏ ਇਸ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰੇ ਕਰ ਰਹੇ ਸਨ | ਇਹ ਨਗਰ ਕੀਰਤਨ ਗੁਰਦੁਆਰਾ ਸ੍ਰੀ ਨਾਨਕ ਦਰਬਾਰ ਤੋਂ ਸ਼ੁਰੂ ਹੋ ਕੇ ਪਿੰਡ ਦੇ ਵੱਖ-ਵੱਖ ਹਿੱਸਿਆਂ ਵਿਚੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਵਿਖੇ ਅਰਦਾਸ ਨਾਲ ਸਮਾਪਤ ਹੋਇਆ | ਪਿੰਡ ਦੇ ਵੱਖ-ਵੱਖ ਪੜਾਵਾਂ 'ਤੇ ਸੰਗਤਾਂ ਵਲੋਂ ਜਿਥੇ ਪੰਜ ਪਿਆਰਿਆਂ, ਗ੍ਰੰਥੀ ਸਿੰਘ ਤੇ ਪ੍ਰਬੰਧਕਾਂ ਨੂੰ ਸਿਰੋਪਾਓ ਕੇ ਸਨਮਾਨ ਵੀ ਕੀਤਾ ਗਿਆ, ਉਥੇ ਸੰਗਤਾਂ ਵਲੋਂ ਨਗਰ ਕੀਰਤਨ ਦਾ ਪਿੰਡ ਦੀਆਂ ਵੱਖ-ਵੱਖ ਗਲੀਆਂ ਅਤੇ ਬਾਜ਼ਾਰਾਂ ਵਿਚ ਫੁੱਲਾਂ ਦੀ ਵਰਖਾ ਕਰਕੇ ਨਿੱਘਾ ਸਵਾਗਤ ਕੀਤਾ ਗਿਆ | ਨਗਰ ਕੀਰਤਨ 'ਚ ਸ਼ਾਮਿਲ ਨੌਜਵਾਨਾਂ ਵਲੋਂ ਸ਼ਸਤਰ ਵਿੱਦਿਆ ਦੇ ਜੌਹਰ ਵੀ ਦਿਖਾਏ ਗਏ | ਇਸ ਮੌਕੇ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜੀਵਨ ਕਥਾ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਬਾਬਾ ਲਖਬੀਰ ਸਿੰਘ ਨੇ ਸੰਗਤਾਂ ਨੂੰ ਗੁਰਪੁਰਬ ਦੀਆਂ ਵਧਾਈਆਂ ਦਿੱਤੀਆਂ | ਇਸ ਮੌਕੇ ਪ੍ਰਬੰਧਕਾਂ ਵਿਚ ਮੁੱਖ ਸੇਵਾਦਾਰ ਬਾਬਾ ਲਖਬੀਰ ਸਿੰਘ ਦੇ ਨਾਲ ਸਰਪੰਚ ਚਰਨਜੀਤ ਸਿੰਘ ਵਡਾਲਾ, ਨੰਬਰਦਾਰ ਸਵਿੰਦਰ ਸਿੰਘ ਵਡਾਲਾ, ਨੰਬਰਦਾਰ ਸੰਦੀਪ ਸਿੰਘ, ਮਨਜਿੰਦਰ ਸਿੰਘ, ਦਲੇਰ ਸਿੰਘ, ਬਾਬਾ ਬਲਜਿੰਦਰ ਸਿੰਘ, ਬਾਬਾ ਬਿਕਰਮਜੀਤ ਸਿੰਘ, ਨੰਬਰਦਾਰ ਕਸ਼ਮੀਰ ਸਿੰਘ, ਨੰਬਰਦਾਰ ਹਰਜੀਤ ਸਿੰਘ, ਪ੍ਰਗਟ ਸਿੰਘ, ਹਰਪ੍ਰੀਤ ਸਿੰਘ ਤੇ ਰਣਜੀਤ ਸਿੰਘ ਖਾਲਸਾ ਹਾਜ਼ਰ ਸਨ |
ਪਿਛਲੀ ਖ਼ਬਰ 'ਫਿਊਜ਼ਨ 2025' ਮੇਲਾ 'ਚ ਮਸੂਰੀ ਇੰਟਰਨੈਸ਼ਨਲ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਗੁਰੂ ਹਰਿਕਿ੍ਸ਼ਨ ਸਕੂਲ ਅਟਾਰੀ ਵਿਖੇ ਪ੍ਰਕਾਸ਼ ਪੁਰਬ ਮਨਾਇਆ * ਜਥੇਦਾਰ ਗੜਗੱਜ ਨੇ ਭਰੀ ਹਾਜ਼ਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।