24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਜਨਾਲਾ ਵਿਖੇ ਨਗਰ ਕੀਰਤਨ ਸਜਾਇਆ

ਅਜੀਤ ਡੈਸਕ 05-11-2025
ਅਜਨਾਲਾ, 4 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪਹਿਲੀ ਪਾਤਿਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸੈਂਟਰਲ ਗੁਰਦੁਆਰਾ ਸਾਹਿਬ ਅਜਨਾਲਾ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਗਿਆ | ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਜਾਏ ਗਏ ਇਸ ਨਗਰ ਕੀਰਤਨ ਦਾ ਸ਼ਹਿਰ ਦੀਆਂ ਸਮੁੱਚੀਆਂ ਸੰਗਤਾਂ, ਧਾਰਮਿਕ ਸੇਵਾ ਸੁਸਾਇਟੀਆਂ ਅਤੇ ਦੁਕਾਨਦਾਰਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ ਅਤੇ ਥਾਂ-ਥਾਂ ਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ | ਇਸ ਦੌਰਾਨ ਰਾਗੀ ਭਾਈ ਲਖਬੀਰ ਸਿੰਘ ਦੇ ਜਥੇ ਵਲੋਂ ਇਲਾਹੀ ਬਾਣੀ ਦਾ ਕੀਰਤਨ ਕੀਤਾ ਗਿਆ | ਹਲਕਾ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਦੀ ਬੇਟੀ ਅਮਨਦੀਪ ਕੌਰ ਧਾਲੀਵਾਲ ਅਤੇ ਨਗਰ ਪੰਚਾਇਤ ਅਜਨਾਲਾ ਦੇ ਸਾਬਕਾ ਪ੍ਰਧਾਨ ਭਾਈ ਜ਼ੋਰਾਵਰ ਸਿੰਘ ਵਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਅਤੇ ਪੰਜ ਪਿਆਰਿਆਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ 'ਅਜੀਤ' ਨਾਲ ਜਾਣਕਾਰੀ ਸਾਂਝੀ ਕਰਦਿਆਂ ਸੈਂਟਰਲ ਗੁਰਦੁਆਰਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਮਲਕੀਤ ਸਿੰਘ ਅਜਨਾਲਾ ਨੇ ਦੱਸਿਆ ਕਿ ਕੱਲ੍ਹ ਨੂੰ ਪ੍ਰਕਾਸ਼ ਪੁਰਬ ਮੌਕੇ ਸੈਂਟਰਲ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਦੇ ਭੋਗ ਪਾਉਣ ਉਪਰੰਤ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ, ਜਿਸ ਦੌਰਾਨ ਭਾਈ ਜ਼ੋਰਾਵਰ ਸਿੰਘ ਹਜੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਢਾਡੀ ਭਾਈ ਕੁਲਦੀਪ ਸਿੰਘ ਖਾਪੜਖੇੜੀ, ਰਾਗੀ ਭਾਈ ਲਖਬੀਰ ਸਿੰਘ ਅਜਨਾਲਾ ਅਤੇ ਕਥਾਵਾਚਕ ਗਿਆਨੀ ਗੁਰਮੁਖ ਸਿੰਘ ਦੇ ਜਥੇ ਵਲੋਂ ਆਈਆਂ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜਿਆ ਜਾਵੇਗਾ | ਇਸ ਮੌਕੇ ਨਗਰ ਪੰਚਾਇਤ ਅਜਨਾਲਾ ਦੇ ਸਾਬਕਾ ਪ੍ਰਧਾਨ ਐਡਵੋਕੇਟ ਮਨਜੀਤ ਸਿੰਘ ਨਿੱਝਰ, ਮੈਨੇਜਰ ਗੁਰਬਚਨ ਸਿੰਘ ਐੱਫ਼. ਸੀ. ਆਈ. ਵਾਲੇ, ਕੁਲਦੀਪ ਸਿੰਘ ਨਿੱਝਰ ਮੀਤ ਪ੍ਰਧਾਨ, ਸਾਬਕਾ ਕੌਂਸਲਰ ਬਲਜਿੰਦਰ ਸਿੰਘ ਮਾਹਲ, ਸ਼ਹਿਰੀ ਪ੍ਰਧਾਨ ਅਮਿਤ ਔਲ, ਕੇਵਲ ਸਿੰਘ ਬਾਠ ਸਕੱਤਰ, ਬਲਾਕ ਪ੍ਰਧਾਨ ਦਵਿੰਦਰ ਸਿੰਘ ਸੋਨੂੰ, ਜਸਬੀਰ ਸਿੰਘ ਨਿੱਝਰ, ਅਮਰੀਕ ਸਿੰਘ ਮੀਤ ਪ੍ਰਧਾਨ, ਅਵਤਾਰ ਸਿੰਘ, ਤੇਜਬੀਰ ਸਿੰਘ ਖ਼ਾਲਸਾ ਬੁੱਕ ਡੀਪੂ ਵਾਲੇ, ਹੀਰਾ ਸਿੰਘ ਸੱਫੇਵਾਲੀਆ, ਹਰਜੀਤ ਸਿੰਘ ਵਾਹਲਾ, ਜੋਗਿੰਦਰ ਸਿੰਘ ਬਾਜਵਾ, ਦਲੀਪ ਸਿੰਘ ਬਾਜਵਾ, ਕਸ਼ਮੀਰ ਸਿੰਘ ਲੱਖੂਵਾਲ, ਹੈੱਡ ਗ੍ਰੰਥੀ ਬਾਬਾ ਲਖਬੀਰ ਸਿੰਘ ਅਤੇ ਸਿਮਰਨਜੀਤ ਸਿੰਘ ਮਾਣਾ ਕੈਨੇਡਾ, ਅਮਰਜੀਤ ਸਿੰਘ ਅਤੇ ਪ੍ਰਸ਼ੋਤਮ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਪਿੰਡ ਰਤਨਗੜ੍ਹ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਅਗਲੀ ਖ਼ਬਰ ਵਾਲਮੀਕਿ ਤੀਰਥ ਵਿਖੇ ਮੱਛੀ ਨੂੰ ਸੋਨੇ ਦੀ ਨੱਥ ਪਾਈ ਤੇ ਕੀਤੀ ਸਰੋਵਰ ਪੂਜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।