24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਸ਼੍ਰੋਮਣੀ ਅਕਾਲੀ ਦਲ ਵਲੋਂ ਹੜ੍ਹ ਪੀੜਤ ਪਰਿਵਾਰਾਂ ਨੂੰ ਕਣਕ ਦਾ ਬੀਜ ਵੰਡਿਆ

ਅਜੀਤ ਡੈਸਕ 05-11-2025
ਓਠੀਆਂ, 4 ਨਵੰਬਰ (ਗੁਰਵਿੰਦਰ ਸਿੰਘ ਛੀਨਾ)-ਸਰਹੱਦੀ ਇਲਾਕੇ ਵਿਚ ਆਏ ਹੜ੍ਹਾਂ ਕਾਰਨ ਕਈ ਕਿਸਾਨਾਂ ਦੀਆਂ ਫ਼ਸਲਾਂ ਬੁਰੀ ਤਰ੍ਹਾਂ ਤਬਾਹ ਹੋ ਗਈਆਂ ਸਨ | ਉਨ੍ਹਾਂ ਨੂੰ ਅੱਜ ਸ਼੍ਰੋਮਣੀ ਅਕਾਲੀ ਦਲ ਵਲੋਂ ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਅਧੀਨ ਪੈਂਦੇ ਪਿੰਡ ਛੀਨਾ ਕਰਮ ਸਿੰਘ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਸਰਪੰਚ ਇਕਬਾਲ ਸਿੰਘ ਛੀਨਾ ਦੇ ਗ੍ਰਹਿ ਵਿਖੇ ਹੜ੍ਹ ਪੀੜਤ ਪਰਿਵਾਰਾਂ ਨੂੰ ਕਣਕ ਦਾ ਬੀਜ ਵੰਡਿਆ ਗਿਆ | ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਵਲੋਂ ਹੜ੍ਹ ਪੀੜਤਾਂ ਦੀ ਕੀਤੀ ਜਾ ਰਹੀ ਮਦਦ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹੜ੍ਹ ਪੀੜਤ ਕਿਸਾਨਾਂ ਦੀ ਬਾਂਹ ਫੜੀ ਹੈ | ਉਨ੍ਹਾਂ ਵਲੋਂ ਕਿਸਾਨਾਂ ਨੂੰ ਕੀਤੀ ਜਾ ਰਹੀ ਮਦਦ ਕਾਰਨ ਉਦਾਸੀ ਦੇ ਆਲਮ 'ਚੋਂ ਨਿਕਲੇ ਕਿਸਾਨ ਬਹੁਤ ਖੁਸ਼ ਨਜ਼ਰ ਆ ਰਹੇ ਸਨ | ਇਸ ਮੌਕੇ ਰਾਜਬੀਰ ਸਿੰਘ ਛੀਨਾ, ਮੈਂਬਰ ਜਥੇ. ਹਰਜਿੰਦਰ ਸਿੰਘ, ਜਗਦੀਪ ਸਿੰਘ, ਕਾਰਜ ਸਿੰਘ, ਹੈਪੀ ਛੀਨਾ ਆਤੇ ਅਕਾਲੀ ਵਰਕਰ ਭਾਰੀ ਗਿਣਤੀ ਵਿਚ ਹਾਜ਼ਰ ਸਨ |
ਪਿਛਲੀ ਖ਼ਬਰ ਨਗਰ ਪੰਚਾਇਤ ਵਲੋਂ ਨਗਰ ਕੀਰਤਨ ਦਾ ਸਵਾਗਤ ਅਗਲੀ ਖ਼ਬਰ ਪਿੰਡ ਰਤਨਗੜ੍ਹ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।