ਜੇਠੂਵਾਲ, 3 ਨਵੰਬਰ (ਮਿੱਤਰਪਾਲ ਸਿੰਘ ਰੰਧਾਵਾ)-ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਸੰਤ ਬਾਬਾ ਈਸ਼ਰ ਸਿੰਘ ਪਿੰਡ ਭੋਆ ਫਤਿਹਗੜ੍ਹ ਵਿਖੇ ਨਗਰ ਦੀ ਸਮੂਹ ਸੰਗਤ ਦੇ ਸਹਿਯੋਗ ਨਾਲ 5 ਨਵੰਬਰ ਨੂੰ ਦਿਨ ਬੁੱਧਵਾਰ ਨੂੰ ਪੂਰੀ ਸ਼ਰਧਾ ਸਾਹਿਤ ਮਨਾਇਆ ਜਾ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਦੇ ਮੁੱਖ ਸੇਵਾਦਾਰ ਬਾਬਾ ਮੇਜਰ ਸਿੰਘ ਭੋਆ ਤੇ ਸਰਪੰਚ ਗੁਰਭੇਜ ਸਿੰਘ ਸੋਨਾ ਨੇ ਸਾਂਝੇ ਤੌਰ 'ਤੇ ਦੱਸਿਆ ਕਿ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਵਿਸ਼ਾਲ ਨਗਰ ਕੀਤਰਨ ਸਜਾਇਆ ਜਾਵੇਗਾ ਜੋ ਗੁਰਦੁਆਰਾ ਸਾਹਿਬ ਵਿਖੇ ਜੈਕਾਰਿਆਂ ਦੀ ਗੂੰਜ 'ਚ ਰਵਾਨਾ ਹੋਵੇਗਾ, ਜੋ ਵੱਖ-ਵੱਖ ਸਥਾਨਾ ਤੋਂ ਹੁੰਦਾ ਹੋਇਆ ਗੁਰਦੁਆਰਾ ਜਨਮ ਅਸਥਾਨ ਬਾਬਾ ਬੁੱਢਾ ਸਾਹਿਬ ਕੱਥੂਨੰਗਲ ਪੁੱਜਣ 'ਤੇ ਗੁਰਦੁਆਰਾ ਸਾਹਿਬ ਜੀ ਦੇ ਮੈਨੇਜਰ ਜਗਰੂਪ ਸਿੰਘ ਮਜੀਠਾ ਤੇ ਹੈੱਡ ਗ੍ਰੰਥੀ ਬਾਬਾ ਜਗਬੀਰ ਸਿੰਘ ਨੰਗਲ ਪੰਨੂੰਆ ਵਲੋਂ ਸੰਗਤਾਂ ਦੀ ਹਾਜ਼ਰੀ ਵਿਚ ਭਰਵਾਂ ਸਵਾਗਤ ਕੀਤਾ ਜਾਵੇਗਾ ਅਤੇ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕੇ ਸਨਮਾਨਿਤ ਕੀਤਾ ਜਾਵੇਗਾ ਅਤੇ ਇਹ ਨਗਰ ਕੀਰਤਨ ਸ਼ਾਮ ਨੂੰ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਵੇਗਾ ਅਤੇ ਰਾਤ ਨੂੰ ਧਾਰਮਿਕ ਸਮਾਗਮ ਕਰਵਾਇਆ ਜਾਵੇਗਾ | ਇਸ ਮੌਕੇ ਸਾਬਕਾ ਸਰਪੰਚ ਜਸਪਾਲ ਸਿੰਘ ਭੋਆ, ਡਾ. ਕੁਲਵਿੰਦਰ ਸਿੰਘ, ਜਥੇ. ਅਨੂਪ ਸਿੰਘ, ਸੰਤੋਖ ਸਿੰਘ ਹੱਟੀਵਾਲਾ, ਮਾ. ਹਰਪਾਲ ਸਿੰਘ ਆਦਿ ਹਾਜ਼ਰ ਸਨ |