24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਖੇ ਨਗਰ ਕੀਰਤਨ ਦਾ ਨਿੱਘਾ ਸਵਾਗਤ

ਅਜੀਤ ਡੈਸਕ 05-11-2025
ਬਾਬਾ ਬਕਾਲਾ ਸਾਹਿਬ, 4 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਨੌਵੀਂ ਪਾਤਿਸ਼ਾਹੀ ਤੋਂ ਸਜਾਏ ਗਏ ਨਗਰ ਕੀਰਤਨ ਦਾ ਇੱਥੇ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਹੈੱਡਕੁਆਟਰ ਗਰਦੁਆਰਾ ਛੇਵੀਂ ਪਾਤਿਸ਼ਾਹੀ ਵਿਖੇ ਤਰਨਾ ਦਲ ਦੇ ਮੌਜੂਦਾ 16ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਜੋਗਾ ਸਿੰਘ ਦੀ ਅਗਵਾਈ ਹੇਠ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ਬਾਬਾ ਸੁੱਖਾ ਸਿੰਘ ਨੇ ਪੰਜ ਪਿਆਰਿਆਂ ਅਤੇ ਪੁੱਜੀਆਂ ਸ਼ਖ਼ਸੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਮੈਨੇਜਰ ਭਾਈ ਸਤਿੰਦਰ ਸਿੰਘ ਬਾਜਵਾ, ਮੀਤ ਮੈਨੇਜਰ ਭਾਈ ਸ਼ੇਰ ਸਿੰਘ, ਜ: ਜਰਨੈਲ ਸਿੰਘ ਚੀਮਾਬਾਠ, ਮਾਸਟਰ ਇਕਬਾਲ ਸਿੰਘ, ਰਾਗੀ ਬਲਵਿੰਦਰ ਸਿੰਘ ਕੰਵਲ, ਭੁਪਿੰਦਰ ਸਿੰਘ ਬਾਬਾ ਬਕਾਲਾ ਸਾਹਿਬ ਮੋੜ, ਜਸਵੰਤ ਸਿੰਘ ਦਿੱਲੀ, ਕਸ਼ਮੀਰ ਸਿੰਘ ਜੋਧਪੁਰੀ, ਬੀਬੀ ਪਰਮਜੀਤ ਕੌਰ ਖਾਲਸਾ, ਗਿਆਨੀ ਦਲਜੀਤ ਸਿੰਘ, ਸੂਬੇਦਾਰ ਹਰਜੀਤ ਸਿੰਘ ਆਦਿ ਨੇ ਹਾਜ਼ਰੀ ਭਰੀ |
ਪਿਛਲੀ ਖ਼ਬਰ ਸਠਿਆਲਾ ਵਿਖੇ ਸੱਚੀਆਂ ਮਾਈਆਂ ਦੇ ਜੋੜ ਮੇਲੇ 'ਤੇ ਧਾਰਮਿਕ ਸਮਾਗਮ ਅਗਲੀ ਖ਼ਬਰ ਪਿੰਡ ਠੱਠੀਆਂ ਜਰਨੈਲੀ ਸੜਕ 'ਤੇ ਪਏ ਡੂੰਘੇ ਖੱਡਿਆਂ ਤੋਂ ਰਾਹਗੀਰ ਪ੍ਰੇਸ਼ਾਨ ਮੰਤਰੀ, ਵਿਧਾਇਕ, ਅਫਸਰ ਨੂੰ ਨਜ਼ਰ ਆਉਦੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।