24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਸਠਿਆਲਾ ਵਿਖੇ ਸੱਚੀਆਂ ਮਾਈਆਂ ਦੇ ਜੋੜ ਮੇਲੇ 'ਤੇ ਧਾਰਮਿਕ ਸਮਾਗਮ

ਅਜੀਤ ਡੈਸਕ 05-11-2025
ਸਠਿਆਲਾ, 4 ਨਵੰਬਰ (ਜਗੀਰ ਸਿੰਘ ਸਫਰੀ)-ਗੁ: ਸੱਚੀਆਂ ਮਾਈਆਂ ਸਠਿਆਲਾ ਵਿਖੇ ਸ੍ਰੀ ਮਿਸਲ ਸ਼ਹੀਦਾਂ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ 16ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਜੋਗਾ ਸਿੰਘ ਦੀ ਅਗਵਾਈ ਵਿਚ ਸੱਚੀਆਂ ਮਾਈਆਂ ਦੀ ਯਾਦ 'ਚ ਸਾਲਾਨਾ ਜੋੜ ਮੇਲੇ 'ਤੇ ਰਖਾਏ ਗਏ ਸ੍ਰੀ ਅਖੰਡ ਪਾਠ ਦੇ ਭੋਗ ਪਾਉਣ ਉਪਰੰਤ ਦੀਵਾਨ ਸਜਾਏ ਗਏ | ਇਸ ਮੌਕੇ ਕਵੀਸ਼ਰ ਜਥਿਆਂ ਵਲੋਂ ਗੁਰੂ ਜੱਸ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਇਸ ਮੌਕੇ 'ਤੇ ਸ੍ਰੀ ਮਿਸਲ ਸ਼ਹੀਦਾਂ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਜੋਗਾ ਸਿੰਘ ਵਲੋਂ ਜੋੜੇ ਮੇਲੇ 'ਚ ਆਸ-ਪਾਸ ਦੇ ਪਿੰਡਾਂ ਦੀ ਪਹੁੰਚੀ ਸੰਗਤ ਨੂੰ ਬਾਣੇ ਅਤੇ ਗੁਰਬਾਣੀ ਨਾਲ ਜੁੜਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਗਈ | ਇਸ ਮੌਕੇ ਬਾਬਾ ਬਲਵਿੰਦਰ ਸਿੰਘ ਵਲੋਂ ਗੁ: ਸ਼ਹੀਦ ਬਾਬਾ ਮਿਲਖਾ ਸਿੰਘ ਦੇ ਮੁੱਖ ਸੇਵਾਦਾਰ ਬਾਬਾ ਨਰਿੰਦਰ ਸਿੰਘ, ਬਾਬਾ ਕਰਤਾਰ ਸਿੰਘ, ਸਾ: ਸਰਪੰਚ ਦਲਵਿੰਦਰ ਸਿੰਘ, ਪ੍ਰਧਾਨ ਪੂਰਨ ਸਿੰਘ, ਕਿਸਾਨ ਆਗੂ ਪਰਮਬੀਰ ਸਿੰਘ, ਹਰਭਜਨ ਸਿੰਘ, ਫੁੰਮਣ ਸਿੰਘ ਆਦਿ ਨੂੰ ਸਨਮਾਨਿਤ ਕੀਤਾ ਗਿਆ |
ਪਿਛਲੀ ਖ਼ਬਰ ਮਜੀਠਾ ਵਿਖੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਖੇ ਨਗਰ ਕੀਰਤਨ ਦਾ ਨਿੱਘਾ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।