24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਮਜੀਠਾ ਵਿਖੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ ਨਗਰ ਕੀਰਤਨ ਸਜਾਇਆ

ਅਜੀਤ ਡੈਸਕ 05-11-2025
ਮਜੀਠਾ, 4 ਨਵੰਬਰ (ਮਨਿੰਦਰ ਸਿੰਘ ਸੋਖੀ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਮਜੀਠਾ ਵਿਖੇ ਪ੍ਰਬੰਧਕ ਕਮੇਟੀ ਗੁਰਦੁਆਰਾ ਮਾਈਆਂ, ਸਿੱਖ ਸੇਵਕ ਜਥਾ, ਡੇਰਾ ਬਾਬਾ ਭਾਈ ਸਾਲ੍ਹੋ ਜੀ, ਬਾਬਾ ਦੀਪ ਸਿੰਘ ਜੀ ਨਿਸ਼ਾਕਮ ਸੇਵਾ ਸੁਸਾਇਟੀ, ਸ਼ਹਿਰ ਦੀਆਂ ਸਮੂਹ ਧਾਰਮਿਕ ਸਭਾ ਸੁਸਾਇਟੀਆਂ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਇਹ ਨਗਰ ਕੀਰਤਨ ਨਵਾਂ ਬੱਸ ਅੱਡਾ ਮਜੀਠਾ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚੋਂ ਹੁੰਦਾ ਹੋਇਆ ਗੁਰਦੁਆਰਾ ਮਾਈਆਂ ਮਜੀਠਾ ਵਿਖੇ ਸਮਾਪਤ ਹੋਇਆ | ਡੇਰਾ ਬਾਬਾ ਭਾਈ ਸਾਲ੍ਹੋ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸੁੰਦਰ ਪਾਲਕੀ ਸਜਾ ਕੇ ਸੁਸ਼ੋਭਿਤ ਕੀਤਾ ਗਿਆ | ਨਗਰ ਕੀਰਤਨ ਵਿਚ ਸ਼ਹਿਰ ਦੇ ਨਾਮਵਰ ਸਕੂਲਾਂ ਦੇ ਬੱਚੇ ਵੱਖ-ਵੱਖ ਸੁੰਦਰ ਪੁਸ਼ਾਕਾਂ ਪਾ ਕੇ ਸ਼ਾਮਿਲ ਹੋਏ | ਇਲਾਕੇ ਦੀਆਂ ਮਸ਼ਹੂਰ ਗਤਕਾ ਪਾਰਟੀਆਂ ਵਲੋਂ ਨਗਰ ਕੀਰਤਨ ਵਿਚ ਆਪਣੀ ਕਲਾ ਦੇ ਜੌਹਰ ਦਿਖਾਏ ਗਏ | ਨਗਰ ਕੀਰਤਨ ਦੇ ਸਾਰੇ ਰਸਤੇ 'ਚ ਵੱਡੀ ਗਿਣਤੀ ਵਿਚ ਸੰਗਤਾਂ ਸਤਿਨਾਮੁ ਵਾਹਿਗੁਰੂ ਦਾ ਜਾਪੁ ਕਰਦੀਆਂ ਸ਼ਾਮਿਲ ਹੋਈਆਂ |
ਪਿਛਲੀ ਖ਼ਬਰ ਨਾਸ਼ਪਤੀ ਪ੍ਰਫੁੱਲਿਤ ਕਰਨ ਲਈ ਕਰਵਾਇਆ ਜਾ ਰਿਹਾ ਜਨਰਲ ਇਜਲਾਸ- ਸੰਧੂ ਅਗਲੀ ਖ਼ਬਰ ਸਠਿਆਲਾ ਵਿਖੇ ਸੱਚੀਆਂ ਮਾਈਆਂ ਦੇ ਜੋੜ ਮੇਲੇ 'ਤੇ ਧਾਰਮਿਕ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।