24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਨਗਰ ਕੀਰਤਨ 'ਚ ਗਤਕਾ ਅਖਾੜਾ ਵਲੋਂ ਪੇਸ਼ਕਾਰੀ ਕਰਨ ਵਾਲੇ ਜਥੇ ਦਾ ਸਨਮਾਨ

ਅਜੀਤ ਡੈਸਕ 05-11-2025
ਬਾਬਾ ਬਕਾਲਾ ਸਾਹਿਬ, 4 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਨਜ਼ਦੀਕੀ ਪਿੰਡ ਦੌਲੋ ਨੰਗਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਗਿਆ | ਨਗਰ ਕੀਰਤਨ ਵਿਚ ਸਾਹਿਬਜਾਦਾ ਬਾਬਾ ਜੋਰਾਵਰ ਸਿੰਘ ਜੀ ਸਾਹਿਬਜ਼ਾਦਾ ਬਾਬਾ ਫਤਿਹ ਸਿੰਘ ਜੀ ਗਤਕਾ ਅਖਾੜਾ ਵਲੋਂ ਹਾਜ਼ਰੀ ਭਰੀ ਗਈ ਅਤੇ ਸੰਗਤਾਂ ਨੂੰ ਗਤਕੇਬਾਜੀ ਦੇ ਜੌਹਰ ਦਿਖਾਏ ਗਏ | ਇਸ ਮੌਕੇ ਗੁਰਦੁਆਰਾ ਢਾਬਸਰ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਜਸਵੰਤ ਸਿੰਘ, ਭਾਈ ਮੁਖਤਾਰ ਸਿੰਘ, ਭਾਈ ਰਾਮ ਸਿੰਘ, ਭਾਈ ਹਰਪ੍ਰੀਤ ਸਿੰਘ, ਭਾਈ ਜਗੀਰ ਸਿੰਘ, ਭਾਈ ਜਗਤਾਰ ਸਿੰਘ, ਭਾਈ ਗੁਰਪ੍ਰੀਤ ਸਿੰਘ ਢਾਬਸਰ ਅਕੈਡਮੀ ਜਗਰਾਜ ਸਿੰਘ ਢਾਬਸਰ ਅਕੈਡਮੀ ਅਤੇ ਭਾਈ ਹਰਵਿੰਦਰ ਸਿੰਘ ਠੱਠੀਆਂ ਹਾਜ਼ਰ ਸਨ |
ਪਿਛਲੀ ਖ਼ਬਰ ਨਸ਼ਾ ਕਰਨ ਤੋਂ ਵਰਜਿਆ ਤਾਂ ਕਰ ਦਿੱਤਾ ਘਰ 'ਤੇ ਹਮਲਾ, ਚਲਾਈਆਂ ਗੋਲੀਆਂ ਅਗਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਸੀਨੀ. ਸੈਕੰ. ਸਕੂਲ ਵਿਖੇ ਪ੍ਰਕਾਸ਼ ਪੁਰਬ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।