25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਪਿੰਡ ਕੋਹਾਲੀ ਵਿਖੇ ਪ੍ਰਕਾਸ਼ ਪੁਰਬ ਮਨਾਇਆ

ਅਜੀਤ ਡੈਸਕ 05-11-2025
ਰਾਮ ਤੀਰਥ, 4 ਨਵੰਬਰ (ਧਰਵਿੰਦਰ ਸਿੰਘ ਔਲਖ)-ਗੁਰਦੁਆਰਾ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਵਿਖੇ ਸਮੂਹ ਸਾਧ ਸੰਗਤ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਸਹਿਤ ਮਨਾਇਆ ਗਿਆ | ਅਖੰਡ ਪਾਠ ਦੇ ਭੋਗ ਉਪਰੰਤ ਭਾਈ ਸੁਖਵਿੰਦਰ ਸਿੰਘ ਦੇ ਰਾਗੀ ਜਥੇ ਵਲੋਂ ਕੀਰਤਨ ਅਤੇ ਕਥਾ ਵਿਚਾਰਾਂ ਕੀਤੀਆਂ ਗਈਆਂ | ਉਪਰੰਤ ਪਿੰਡ ਵਿਚ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਪਿੰਡ ਦੇ ਵੱਖ-ਵੱਖ ਗੁਰਦੁਆਰਿਆਂ ਵਿਚੋਂ ਹੁੰਦਾ ਹੋਇਆ ਵਾਪਸ ਸ਼ਾਮ ਨੂੰ ਗੁਰਦੁਆਰਾ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਵਿਖੇ ਆ ਕੇ ਸੰਪੰਨ ਹੋਇਆ | ਇਸ ਮੌਕੇ ਸਾਬਕਾ ਸਰਪੰਚ ਲਖਬੀਰ ਸਿੰਘ ਕੋਹਾਲੀ, ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਜ਼ਿਲ੍ਹਾ ਅੰਮਿ੍ਤਸਰ ਦੇ ਪ੍ਰਧਾਨ ਡਾ. ਅਰਜਿੰਦਰ ਸਿੰਘ ਕੋਹਾਲੀ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਗੈੱਸ ਸਿਲੰਡਰਾਂ ਦੀ ਸਬਸਿਡੀ ਜਾਰੀ ਰੱਖਣ ਲਈ ਈ. ਕੇ. ਵਾਈ. ਸੀ. ਲਾਜ਼ਮੀ- ਬਿਕਰਮਜੀਤ ਸਿੰਘ ਅਗਲੀ ਖ਼ਬਰ ਨਸ਼ਾ ਕਰਨ ਤੋਂ ਵਰਜਿਆ ਤਾਂ ਕਰ ਦਿੱਤਾ ਘਰ 'ਤੇ ਹਮਲਾ, ਚਲਾਈਆਂ ਗੋਲੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।