ਬਾਬਾ ਬਕਾਲਾ ਸਾਹਿਬ, 4 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਨਜ਼ਦੀਕੀ ਪਿੰਡ ਦੌਲੋ ਨੰਗਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਗਿਆ | ਇਸ ਮੌਕੇ ਸੰਤ ਬਾਬਾ ਝੰਡਾ ਸਿੰਘ ਪਬਲਿਕ ਸਕੂਲ ਵਲੋਂ ਸਜਾਏ ਗਏ ਨਗਰ ਕੀਰਤਨ ਵਿਚ ਹਿੱਸਾ ਲਿਆ ਗਿਆ ਅਤੇ ਬੱਚਿਆਂ ਵਲੋਂ ਬਹੁਤ ਹੀ ਸੋਹਣੀ ਪ੍ਰਦਰਸ਼ਨੀ ਕੀਤੀ ਗਈ | ਬੱਚਿਆਂ ਵਲੋਂ ਸਿੰਘ, ਸਿੰਘਣੀਆਂ, ਨਿਹੰਗ ਸਿੰਘ ਆਦਿ ਪੇਸ਼ਕਾਰੀ ਕੀਤੀ ਗਈ | ਜਿਸ ਵਿਚ ਬੱਚਿਆਂ ਨੂੰ ਸ਼ਾਬਾਸ਼ੀ ਦਿੰਦੇ ਹੋਏ ਸਕੂਲ ਦੇ ਚੇਅਰਮੈਨ ਸ: ਮੁਖਤਾਰ ਸਿੰਘ ਐੱਮ. ਡੀ. ਗੁਰਪ੍ਰੀਤ ਸਿੰਘ, ਸਕੂਲ ਇੰਚਾਰਜ ਅੰਮਿ੍ਤਪਾਲ ਕੌਰ, ਵਾਈਸ ਪਿ੍ੰ: ਮਨਜੀਤ ਕੌਰ, ਹਰਪ੍ਰੀਤ ਸਿੰਘ ਅਤੇ ਭਾਈ ਰਾਮ ਸਿੰਘ ਆਦਿ ਹਾਜ਼ਰ ਸਨ |