25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਡਿਪਸ ਸਕੂਲ ਰਈਆ 'ਚ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੱਚਿਆਂ ਦੇ ਸ਼ਬਦ ਗਾਇਨ ਮੁਕਾਬਲੇ ਕਰਵਾਏ

ਅਜੀਤ ਡੈਸਕ 05-11-2025
ਰਈਆ, 4 ਨਵੰਬਰ (ਸ਼ਰਨਬੀਰ ਸਿੰਘ ਕੰਗ)- ਡਿਪਸ ਸਕੂਲ਼ ਰਈਆ ਪਿੰਡ ਫੱਤੂਵਾਲ ਵਿਖੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਬਦ ਗਾਇਨ ਮੁਕਾਬਲੇ ਕਰਵਾਏ ਗਏ | ਇਸ 'ਚ ਸਕੂਲ ਦੇ ਸਾਰੇ ਹਾਊਸਾਂ ਨੇ ਹਿੱਸਾ ਲਿਆ | ਡਾਇਮੰਡ, ਆਈਵਰੀ, ਪਰਲ ਅਤੇ ਸਫਾਇਰ ਹਾਊਸ ਦੇ ਵਿਦਿਆਰਥੀਆਂ ਨੇ ਰਸਭਿੰਨੀ ਗੁਰਬਾਣੀ ਦੇ ਸ਼ਬਦ ਗਾਇਨ ਕੀਤੇ | ਇਸ ਮੌਕੇ ਵਿਦਿਆਰਥੀਆਂ ਦੀ ਗੁਰਬਾਣੀ ਪ੍ਰਤੀ ਸਮਝ, ਮੌਲਿਕਤਾ, ਸ਼ਬਦਾਂ ਦੀ ਚੋਣ, ਯਾਦ ਸ਼ਕਤੀ, ਸਟੇਜ ਪੇਸ਼ਕਾਰੀ, ਗਰੁੱਪ ਤਾਲਮੇਲ ਅਤੇ ਸੁਰਾਂ ਦੀ ਸਮਝ ਆਦਿ ਵਰਗੇ ਮਾਪਦੰਡਾਂ ਉੱਤੇ ਨਿਰਣਾ ਪੂਰਵਕ ਚੋਣ ਕਰਕੇ ਨਤੀਜਾ ਘੋਸ਼ਿਤ ਕੀਤਾ ਗਿਆ | ਨਤੀਜੇ ਵਿਚ ਪਰਲ ਹਾਊਸ ਦੇ ਵਿਦਿਆਰਥੀਆਂ ਨੇ ਪਹਿਲਾ ਸਥਾਨ, ਆਈਵਰੀ ਹਾਊਸ ਦੇ ਵਿਦਿਆਰਥੀਆਂ ਨੇ ਦੂਜਾ ਅਤੇ ਸਫਾਇਰ ਹਾਊਸ ਦੇ ਵਿਦਿਆਰਥੀਆਂ ਨੇ ਤੀਜਾ ਸਥਾਨ ਹਾਸਿਲ ਕੀਤਾ | ਜੱਜਾਂ ਦੀ ਭੂਮਿਕਾ ਵਿਚ ਨਵਰੋਜ ਕੌਰ ਅਤੇ ਪਿ੍ੰ: ਜਗਬੀਰ ਸਿੰਘ ਨੇ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ ਅਤੇ ਹਮੇਸ਼ਾ ਸੱਚ ਦੀ ਰਾਹ ਉੱਤੇ ਚੱਲਣ ਅਤੇ ਗੁਰੂ ਜੀ ਦੀ ਦਰਸਾਏ ਰਸਤੇ ਉੱਤੇ ਚੱਲਣ ਦੀ ਪ੍ਰੇਰਣਾ ਦਿੱਤੀ | ਇਸ ਮੌਕੇ ਡਿਪਸ ਸੰਸਥਾਵਾਂ ਦੇ ਐੱਮ. ਡੀ. ਤਰਵਿੰਦਰ ਸਿੰਘ, ਚੇਅਰਪਰਸਨ ਜਸਵਿੰਦਰ ਕੌਰ, ਵਾਈਸ ਚੇਅਰ ਪਰਸਨ ਪ੍ਰੀਤਇੰਦਰ ਕੌਰ, ਸੀ. ਏ. ਓ. ਰਮਣੀਕ ਸਿੰਘ ਅਤੇ ਜਸ਼ਨ ਸਿੰਘ ਤੋਂ ਇਲਾਵਾ ਸੀ. ਈ. ਓ. ਮੋਨਿਕਾ ਮੰਡੋਤਰਾ ਨੇ ਸਮੂਹ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਮਿਹਨਤੀ ਸਟਾਫ ਨੂੰ ਗੁਰਪੁਰਬ ਦੀ ਵਧਾਈ ਦਿੱਤੀ |
ਪਿਛਲੀ ਖ਼ਬਰ ਜਥੇਦਾਰ ਜਲਾਲ ਉਸਮਾ ਨੇ ਜਥੇ. ਭਲਾਈਪੁਰ ਨਾਲ ਦੁੱਖ ਸਾਂਝਾ ਕੀਤਾ ਅਗਲੀ ਖ਼ਬਰ ਹਰਮਨ ਪਬਲਿਕ ਸਕੂਲ ਸੁਲਤਾਨਵਿੰਡ ਵਿਖੇ ਪ੍ਰਕਾਸ਼ ਪੁਰਬ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।