25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਜਥੇਦਾਰ ਜਲਾਲ ਉਸਮਾ ਨੇ ਜਥੇ. ਭਲਾਈਪੁਰ ਨਾਲ ਦੁੱਖ ਸਾਂਝਾ ਕੀਤਾ

ਅਜੀਤ ਡੈਸਕ 05-11-2025
ਬਾਬਾ ਬਕਾਲਾ ਸਾਹਿਬ, 4 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਹਲਕਾ ਬਾਬਾ ਬਕਾਲਾ ਸਾਹਿਬ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਜਥੇ. ਅਮਰਜੀਤ ਸਿੰਘ ਭਲਾਈਪੁਰ ਦੇ ਭਰਾਤਾ ਗੁਰਦੀਪ ਸਿੰਘ ਸ਼ਾਹ, ਪਿਛਲੇ ਦਿਨੀਂ ਅਚਾਨਕ ਅਕਾਲ ਚਲਾਣਾ ਕਰ ਗਏ | ਵੱਖ-ਵੱਖ ਧਾਰਮਿਕ ਸਿਆਸੀ ਅਤੇ ਸਮਾਜ ਸੇਵੀ ਸ਼ਖ਼ਸੀਅਤਾਂ ਨੇ ਭਲਾਈਪੁਰ ਪਰਿਵਾਰ ਨਾਲ ਅਫਸੋਸ ਕਰਦਿਆਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ | ਸਾਬਕਾ ਵਿਧਾਇਕ ਜਥੇ. ਬਲਜੀਤ ਸਿੰਘ ਜਲਾਲ ਉਸਮਾ ਮੈਂਬਰ ਸ਼੍ਰੋਮਣੀ ਕਮੇਟੀ ਨੇ ਜਥੇ. ਭਲਾਈਪੁਰ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਹੈ | ਇਸ ਤੋਂ ਇਲਾਵਾ ਜਥੇ. ਭਲਾਈਪੁਰ ਨਾਲ ਦੁੱਖ ਸਾਂਝਾ ਕਰਨ ਵਾਲਿਆਂ ਵਿਚ ਜ: ਅਮਰਜੀਤ ਸਿੰਘ ਬੰਡਾਲਾ ਮੈਂਬਰ ਸ਼੍ਰੋਮਣੀ ਕਮੇਟੀ, ਮੈਨੇਜਰ ਭਾਈ ਸਤਿੰਦਰ ਸਿੰਘ ਬਾਜਵਾ, ਐਡੀਸ਼ਨਲ ਮੈਨੇਜਰ ਬਲਜੀਤ ਸਿੰਘ ਕੰਗ, ਮੀਤ ਮੈਨੇਜਰ ਭਾਈ ਸ਼ੇਰ ਸਿੰਘ, ਮੀਤ ਮੈਨੇਜਰ ਭਾਈ ਸ਼ੇਰ ਸਿੰਘ, ਇੰਚਾਰਜ ਸੁਖਵਿੰਦਰ ਸਿੰਘ ਬੁਤਾਲਾ, ਅਮਰਜੀਤ ਸਿੰਘ ਅਕਾਊਟੈਂਟ, ਮੋਹਣ ਸਿੰਘ ਕੰਗ ਪ੍ਰਧਾਨ ਸ਼ਹਿਰੀ, ਤੇਜਿੰਦਰ ਸਿੰਘ ਅਠੌਲਾ, ਕੌਂਸਲਰ ਹਰਪ੍ਰੀਤ ਸਿੰਘ ਹੈਪੀ ਰਈਆ, ਜ: ਪੂਰਨ ਸਿੰਘ ਖਿਲਚੀਆਂ, ਹਰਦੀਪ ਸਿੰਘ, ਨਿਰਮਲ ਸਿੰਘ ਬਿੱਲੂ ਧੂਲਕਾ, ਡਾ: ਕੁਲਵਿੰਦਰ ਸਿੰਘ ਬਾਣੀਆਂ, ਅਜਮਿੰਦਰ ਸਿੰਘ ਸਾਹਬਾ ਅਤੇ ਹੋਰਨਾਂ ਦੇ ਨਾਂਅ ਵਰਨਣਯੋਗ ਹਨ |
ਪਿਛਲੀ ਖ਼ਬਰ ਅੱਜ ਨਗਰ ਕੀਰਤਨ ਦੇ ਰੂਟ 'ਤੇ ਸ਼ਰਾਬ ਦੇ ਠੇਕੇ ਬੰਦ ਰੱਖਣ ਦੇ ਹੁਕਮ ਜਾਰੀ ਅਗਲੀ ਖ਼ਬਰ ਡਿਪਸ ਸਕੂਲ ਰਈਆ 'ਚ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੱਚਿਆਂ ਦੇ ਸ਼ਬਦ ਗਾਇਨ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।