25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਅੱਜ ਨਗਰ ਕੀਰਤਨ ਦੇ ਰੂਟ 'ਤੇ ਸ਼ਰਾਬ ਦੇ ਠੇਕੇ ਬੰਦ ਰੱਖਣ ਦੇ ਹੁਕਮ ਜਾਰੀ

ਅਜੀਤ ਡੈਸਕ 05-11-2025
ਅੰਮਿ੍ਤਸਰ, 4 ਨਵੰਬਰ (ਰੇਸ਼ਮ ਸਿੰਘ)-ਵਧੀਕ ਜ਼ਿਲ੍ਹਾ ਮੈਜਿਸਟੇ੍ਰਟ ਰੋਹਿਤ ਗੁਪਤਾ ਨੇ ਭਾਰਤੀ ਨਾਗਰਿਕ ਸੁਰਖਿਆ ਸਹਿੰਤਾ-2023 ਦੀ ਧਾਰਾ 163 ਬੀ.ਐਨ.ਐਸ.ਐਸ. ਅਤੇ ਪੰਜਾਬ ਆਬਕਾਰੀ ਐਕਟ, 1914 ਦੀ ਧਾਰਾ 54 (1) ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਮਾਗਮਾਂ ਅਤੇ ਮਰਿਆਦਾ ਪ੍ਰਤੀ ਭਾਵਨਾਂ ਨੂੰ ਮੁੱਖ ਰੱਖਦੇ ਹੋਏ 5 ਨਵੰਬਰ ਨੂੰ ਸੱਚਖੰਡ ਸ੍ਰੀ ਦਰਬਾਰ ਸਾਹਿਬ ਅਤੇ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਦੇ ਆਲੇ ਦੁਆਲੇ ਪੈਂਦੇ 500 ਮੀਟਰ ਦੇ ਘੇਰੇ ਵਿਚ ਆਉਣ-ਜਾਣ ਵਾਲੇ ਚੌਕ-ਰਸਤਿਆਂ, ਥਾਣਾ ਬੀ-ਡਵੀਜ਼ਨ, ਕਹੀਆਂ ਵਾਲਾ ਬਾਜ਼ਾਰ, ਚੌਕ ਮਹਾਂ ਸਿੰਘ, ਹਾਲ ਬਾਜ਼ਾਰ, ਮੱਛੀ ਮੰਡੀ ਬਾਜ਼ਾਰ, ਖਖ਼ਾਨਾ ਗੇਟ ਅਤੇ ਨਗਰ ਕੀਰਤਨ ਦੇ ਰਸਤਿਆਂ ਵਿਚ ਨਗਰ ਕੀਰਤਨ ਦੇ ਸਮੇਂ ਦੌਰਾਨ ਸ਼ਰਾਬ ਦੇ ਠੇਕੇ ਖੋਲ੍ਹਣ, ਸ਼ਰਾਬ ਦੀ ਵਰਤੋਂ ਅਤੇ ਵਿਕਰੀ 'ਤੇ ਪਾਬੰਦੀ ਲਾ ਦਿੱਤੀ ਗਈ ਹੈ ਜੋ ਕਿ ਇਕ ਦਿਨ ਲਈ ਜਾਰੀ ਰਹੇਗੀ | ਉਨ੍ਹਾਂ ਕਿਹਾ ਕਿ 5 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਅਤੇ ਨਗਰ ਕੀਰਤਨ ਨਾਲ ਜੁੜੀਆਂ ਸਿੱਖ ਸੰਗਤਾਂ ਦੀ ਭਾਵਨਾਵਾਂ ਨੂੰ ਮੁੱਖ ਰੱਖਦੇ ਹੋਏ ਨਗਰ ਕੀਰਤਨ ਦੇ ਰਸਤਿਆਂ ਵਿਚ ਸ਼ਰਾਬ ਅਤੇ ਪਾਨ, ਬੀੜੀਆਂ, ਮੀਟ-ਮੱਛੀ, ਆਂਡੇ ਦੀਆਂ ਦੁਕਾਨਾਂ ਬੰਦ ਰੱਖਣ ਦੀ ਹਦਾਇਤ ਕੀਤੀ ਗਈ ਹੈ |
ਪਿਛਲੀ ਖ਼ਬਰ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਨਗਰ ਕੀਰਤਨ 6 ਨੂੰ ਗੁਰਦੁਆਰਾ ਸ੍ਰੀ ਛੇਹਰਟਾ ਸਾਹਿਬ ਪਹੁੰਚੇਗਾ ਅਗਲੀ ਖ਼ਬਰ ਜਥੇਦਾਰ ਜਲਾਲ ਉਸਮਾ ਨੇ ਜਥੇ. ਭਲਾਈਪੁਰ ਨਾਲ ਦੁੱਖ ਸਾਂਝਾ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।