25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਸ੍ਰੀ ਕਲਗੀਧਰ ਸਕੂਲ, ਬੁਤਾਲਾ 'ਚ ਪ੍ਰਕਾਸ਼ ਪੁਰਬ ਮਨਾਇਆ

ਅਜੀਤ ਡੈਸਕ 05-11-2025
ਬਾਬਾ ਬਕਾਲਾ ਸਾਹਿਬ, 4 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਦਸਮੇਸ਼ ਵਿੱਦਿਅਕ ਸੰਸਥਾ ਬਾਬਾ ਬਕਾਲਾ ਸਾਹਿਬ ਅਤੇ ਦਸਮੇਸ਼ ਵਿੱਦਿਅਕ ਸੰਸਥਾ ਮਹਿਤਾ ਚੌਂਕ ਦੇ ਪ੍ਰਮੁੱਖ ਅਦਾਰੇ ਸ੍ਰੀ ਕਲਗੀਧਰ ਪਬਲਿਕ ਸੀਨੀਅਰ ਸਕੂਲ, ਬੁਤਾਲਾ ਵਿਖੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਏ ਗਏ | ਅਸੈਂਬਲੀ 'ਚ ਸਭ ਤੋਂ ਪਹਿਲਾਂ ਜਪੁਜੀ ਸਾਹਿਬ, ਚੌਪਈ ਸਾਹਿਬ ਅਤੇ ਅਨੰਦ ਸਾਹਿਬ ਦੇ ਪਾਠਾਂ ਦੇ ਜਾਪ ਕੀਤੇ ਗਏ | ਉਸ ਤੋਂ ਬਾਅਦ ਬੱੱਚਿਆਂ ਵਲੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਬਦ-ਕੀਰਤਨ ਕੀਤਾ ਗਿਆ | ਬੱਚਿਆਂ ਨੇ ਇਸ ਮੌਕੇ ਧਾਰਮਿਕ ਗੀਤ, ਕਵਿਤਾਵਾਂ, ਭਾਸ਼ਣ ਅਤੇ ਕਵੀਸ਼ਰੀ ਦੀ ਬੇਮਿਸਾਲ ਪੇਸ਼ਕਾਰੀ ਦਿੱਤੀ | ਇਸ ਮੌਕੇ 'ਤੇ ਗੁਰੂ ਸਾਹਿਬ ਜੀ ਦੇ ਜੀਵਨ ਨਾਲ ਸੰਬੰਧਿਤ ਇੰਟਰ-ਹਾਊਸ ਕੁਇਜ਼-ਕੰਪੀਟੀਸ਼ਨ ਵੀ ਕਰਵਾਇਆ ਗਿਆ | ਇਹ ਕੰਪਟੀਸ਼ਨ ਸਕੂਲ ਵਿਚ ਚੱਲ ਰਹੇ ਚਾਰ ਹਾਊਸਾਂ ਸਾਹਿਬਜ਼ਾਦਾ ਅਜੀਤ ਸਿੰਘ ਜੀ, ਸਾਹਿਬਜ਼ਾਦਾ ਜੁਝਾਰ ਸਿੰਘ ਜੀ, ਸਾਹਿਬਜ਼ਾਦਾ ਜ਼ੋਰਾਵਰ ਸਿੰਘ ਜੀ ਅਤੇ ਸਾਹਿਬਜ਼ਾਦਾ ਫਤਿਹ ਸਿੰਘ ਜੀ ਹਾਊਸ ਦੇ ਬੱਚਿਆਂ ਨੇ ਬੜੀ ਹੀ ਉਤਸੁਕਤਾ ਨਾਲ ਹਿੱਸਾ ਲਿਆ | ਅੱਜ ਦੇ ਕੁਇਜ਼ ਵਿਚ ਪਹਿਲਾ ਸਥਾਨ ਸਾਹਿਬਜ਼ਾਦਾ ਫਤਿਹ ਸਿੰਘ ਹਾਊਸ ਨੇ ਹਾਸਿਲ ਕੀਤਾ, ਜਦਕਿ ਦੂਸਰੇ ਸਥਾਨ 'ਤੇ ਸਾਹਿਬਜ਼ਾਦਾ ਜੋਰਾਵਰ ਸਿੰਘ ਹਾਊਸ ਰਿਹਾ ਅਤੇ ਤੀਸਰਾ ਸਥਾਨ ਸਾਹਿਬਜ਼ਾਦਾ ਅਜੀਤ ਸਿੰਘ ਹਾਊਸ ਨੇ ਹਾਸਲ ਕੀਤਾ | ਇਸ ਮੌਕੇ 'ਤੇ ਸਕੂਲ ਅਧਿਆਪਕਾ ਮੈਡਮ ਗਗਨਦੀਪ ਕੌਰ ਨੇ ਆਪਣੇ ਵਿਚਾਰ ਪੇਸ਼ ਕਰਦਿਆਂ ਹੋਇਆਂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜੀਵਨ 'ਤੇ ਚਾਨਣਾ ਪਾਇਆ | ਪਿ੍ੰਸੀਪਲ ਮੈਡਮ ਮਨਜੀਤ ਕੌਰ ਪੱਡਾ ਨੇ ਬੱਚਿਆਂ ਨੂੰ ਇਸ ਦਿਨ ਦੀਆਂ ਵਧਾਈਆਂ ਦਿੱਤੀਆਂ | ਇਸ ਦੌਰਾਨ ਕੋ-ਆਰਡੀਨੇਟਰ ਮੈਡਮ ਸੰਦੀਪ ਕੌਰ ਅਤੇ ਅਸੈਂਬਲੀ ਇੰਚਾਰਜ ਮੈਡਮ ਰਜਵੰਤ ਕੌਰ ਪੱਲਾ ਤੋਂ ਇਲਾਵਾ ਸਮੂਹ ਸਟਾਫ ਹਾਜ਼ਰ ਰਿਹਾ |
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਮੌਕੇ ਪਿੰਡ ਤਰਸਿੱਕਾ 'ਚ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਇੰਦਰਜੀਤ ਸਿੰਘ ਰਾਏਪੁਰ ਚੇਅਰਮੈਨ ਨੂੰ ਸਦਮਾ, ਮਾਤਾ ਦਾ ਦਿਹਾਂਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।