ਬਾਬਾ ਬਕਾਲਾ ਸਾਹਿਬ, 4 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)- ਸ੍ਰੀ ਗੁਰੂੁ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਿਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਅਤੇ ਸਾਧ ਸੰਗਤ ਦੇ ਸਹਿਯੋਗ ਨਾਲ ਧਾਰਮਿਕ ਸਮਾਗਮ ਮਿਤੀ 4-5 ਨਵੰਬਰ ਨੂੰ ਬੜੀ ਸ਼ਰਧਾ ਪੂਰਵਕ ਮਨਾਏ ਜਾ ਰਹੇ ਹਨ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਡੀਸ਼ਨਲ ਮੈਨੇਜਰ ਬਲਜੀਤ ਸਿੰਘ ਕੰਗ ਨੇ ਦੱਸਿਆ ਕਿ ਇਸ ਸੰਬੰਧੀ ਇਕ ਵਿਸ਼ਾਲ ਨਗਰ ਕੀਰਤਨ, ਮਿਤੀ 4 ਨਵੰਬਰ, ਦਿਨ ਮੰਗਲਵਾਰ ਨੂੰ ਬਾਬਾ ਬਕਾਲਾ ਸਾਹਿਬ ਤੋਂ ਸਜਾਇਆ ਜਾ ਰਿਹਾ ਹੈ, ਜੋ ਕਿ ਤਪ ਅਸਥਾਨ ਸ੍ਰੀ ਭੋਰ ਸਾਹਿਬ ਤੋਂ ਆਰੰਭ ਹੋ ਕੇ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਦੀਦਾਰੇ ਕਰਨ ਉਪਰੰਤ ਵਾਪਸ ਇਸੇ ਅਸਥਾਨ 'ਤੇ ਸਮਾਪਤ ਹੋਵੇਗਾ | 5 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਦੀਵਾਨ ਹਾਲ ਵਿਖੇ ਭਾਰੀ ਧਾਰਮਿਕ ਦੀਵਾਨ ਸੱਜਣਗੇ, ਜਿਸ 'ਚ ਉੱਘੇ ਰਾਗੀ ਢਾਡੀ ਅਤੇ ਕਵੀਸ਼ਰ ਜਥੇ ਗੁਰੂ ਜਸ ਰਾਹੀਂ ਸੰਗਤਾਂ ਨੂੰ ਨਿਾਹਲ ਕਰਨਗੇ | ਇਸ ਮੌਕੇ ਹੈੱਡ ਗ੍ਰੰਥੀ ਭਾਈ ਹਰਦੇਵ ਸਿੰਘ, ਭਾਈ ਪ੍ਰਗਟ ਸਿੰਘ ਖੈੜਾ ਸੁਪਰਵਾਈਜਰ, ਸ਼ਮਿੰਦਰ ਸਿੰਘ ਜੇ. ਈ. ਅਤੇ ਹੀਰਾ ਸਿੰਘ ਗਗੜੈਵਾਲ ਆਦਿ ਹਾਜ਼ਰ ਸਨ |