19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਵਿਦਿਆਰਥੀਆਂ ਨੂੰ ਡਾਕਘਰ ਦੀਆਂ ਸੇਵਾਵਾਂ ਬਾਰੇ ਜਾਣੂੰ ਕਰਵਾਇਆ

ਅਜੀਤ ਡੈਸਕ 07-11-2025

ਅਜਨਾਲਾ, 6 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸਕੂਲੀ ਵਿਦਿਆਰਥੀਆਂ ਨੂੰ ਡਾਕ ਘਰ ਵਿਚ ਹੁੰਦੇ ਕੰਮਕਾਜ ਅਤੇ ਡਾਕ ਪ੍ਰਣਾਲੀ ਬਾਰੇ ਵਿਸਥਾਰ ਵਿਚ ਜਾਣੂ ਕਰਵਾਉਣ ਲਈ ਗੁਰੂ ਕਲਗੀਧਰ ਪਬਲਿਕ ਸਕੂਲ ਅੰਬ ਕੋਟਲੀ ਵਲੋਂ ਸਕੂਲ ਵਿਦਿਆਰਥੀਆਂ ਨੂੰ ਡਾਕਘਰ ਅਜਨਾਲਾ ਲਿਜਾ ਕੇ ਉਨ੍ਹਾਂ ਨੂੰ ਸਪੀਡ ਪੋਸਟ, ਸੇਵਿੰਗ ਖਾਤੇ ਤੇ ਆਧਾਰ ਕਾਰਡ ਸਮੇਤ ਡਾਕ ਘਰ ਨਾਲ ਸੰਬੰਧਿਤ ਹੋਰ ਜਾਣਕਾਰੀਆਂ ਮੁਹੱਈਆ ਕਰਵਾਈਆਂ ਗਈਆਂ | ਇਸ ਸੰਬੰਧੀ ਗੱਲਬਾਤ ਕਰਦਿਆਂ ਡਾਕਘਰ ਦੀ ਅਧਿਕਾਰੀ ਖਿਆਲੀ ਪੋਨੀ ਨੇ ਦੱਸਿਆ ਕਿ ਅੱਜ ਸਕੂਲ ਦੇ ਵਿਦਿਆਰਥੀਆਂ ਨੂੰ ਡਾਕਘਰ ਦੇ ਕੰਮਾਂ ਪ੍ਰਤੀ ਜਾਣੂੰ ਕਰਵਾਇਆ ਗਿਆ, ਜਿਸ ਨਾਲ ਭਵਿੱਖ ਵਿਚ ਉਨ੍ਹਾਂ ਨੂੰ ਡਾਕ ਘਰ ਵਿਚ ਆ ਕੇ ਕਿਸੇ ਵੀ ਤਰ੍ਹਾਂ ਦਾ ਕੋਈ ਕੰਮ ਕਰਾਉਣ ਵਿਚ ਆਸਾਨੀ ਹੋਵੇਗੀ | ਸਕੂਲ ਅਧਿਆਪਕਾ ਸਵੀਨਾ ਸਰੀਨ ਨੇ ਦੱਸਿਆ ਕਿ ਭਾਵੇਂ ਕਿ ਚਿੱਠੀਆਂ ਰਾਹੀਂ ਸੁਨੇਹੇ ਭੇਜਣ ਦਾ ਕੰਮ ਘੱਟ ਗਿਆ ਹੈ ਪਰ ਫਿਰ ਵੀ ਬਹੁਤ ਸਾਰੀਆਂ ਅਜਿਹੀਆਂ ਸੁਵਿਧਾਵਾਂ ਹਨ ਜੋ ਕਿ ਡਾਕ ਘਰ ਨਾਲ ਸੰਬੰਧਿਤ ਹਨ | ਜਿਨ੍ਹਾਂ ਪ੍ਰਤੀ ਵਿਦਿਆਰਥੀਆਂ ਨੂੰ ਜਾਣੂੰ ਕਰਵਾਉਣ ਲਈ ਐੱਮ.ਡੀ. ਤੇਜਬੀਰ ਸਿੰਘ ਅਤੇ ਪਿ੍ੰਸੀਪਲ ਬਲਸ਼ਰਨ ਕੌਰ ਦੇ ਦਿਸ਼ਾ ਨਿਰਦੇਸ਼ ਮੁਤਾਬਿਕ ਬੱਚਿਆਂ ਨੂੰ ਇੱਥੇ ਲਿਆਂਦਾ ਗਿਆ ਹੈ |

ਪਿਛਲੀ ਖ਼ਬਰ ਬਾਬਾ ਗੋਬਿੰਦ ਸਕੂਲ ਸਠਿਆਲਾ ਦੇ ਬੱਚਿਆਂ ਨੇ ਨਗਰ ਕੀਰਤਨ 'ਚ ਕੀਤੀ ਪੇਸ਼ਕਾਰੀ <br/> ਅਗਲੀ ਖ਼ਬਰ ਹੜ੍ਹ ਪ੍ਰਭਾਵਿਤ ਪਿੰਡਾਂ ਨੂੰ 288 ਬੋਰੇ ਡੀ.ਏ.ਪੀ. ਦੀ ਕੀਤੀ ਵੰਡ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।