ਜੇਠੂਵਾਲ, 6 ਨਵੰਬਰ (ਮਿੱਤਰਪਾਲ ਸਿੰਘ ਰੰਧਾਵਾ)-ਵਿਧਾਨ ਸਭਾ ਹਲਕਾ ਤਰਨਤਾਰਨ ਦੀ 11 ਨਵੰਬਰ ਨੂੰ ਹੋਣ ਵਾਲੀ ਜ਼ਿਮਨੀ ਚੋਣ 'ਚ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬੀਬੀ ਸੁਖਵਿੰਦਰ ਕੌਰ ਨੂੰ ਹਲਕੇ ਦੇ ਪਿੰਡ ਪਿੰਡ ਮਿਲ ਰਹੇ ਵੋਟਰਾਂ ਦੇ ਭਰਵੇਂ ਹੁੰਗਾਰੇ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਲੋਕ ਅਕਾਲੀ ਦਲ ਨਾਲ ਚੱਟਾਨ ਵਾਂਗ ਖੜੇ ਹਨ ਅਤੇ ਬੀਬਾ ਸੁਖਵਿੰਦਰ ਕੌਰ ਨੂੰ ਵੱਡੇ ਫਰਕ ਨਾਲ ਜਿੱਤਾਉਣਗੇ | ਉਕਤ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਮਜੀਠਾ ਹਲਕੇ ਦੀ ਵਿਧਾਇਕਾ ਬੀਬਾ ਗਨੀਵ ਕੌਰ ਮਜੀਠੀਆ ਨੇ ਗੱਲਬਾਤ ਦੌਰਾਨ ਕੀਤਾ | ਗਨੀਵ ਮਜੀਠੀਆ ਨੇ ਕਿਹਾ ਕਿ ਹਲਕਾ ਮਜੀਠਾ ਦੇ ਅਕਾਲੀ ਆਗੂ ਤੇ ਵਰਕਰ ਹਲਕਾ ਤਰਨ ਤਾਰਨ ਦੇ ਪਿੰਡ ਪੱਧਰ 'ਤੇ ਘਰ-ਘਰ ਜਾ ਕੇ ਵੋਟਰਾਂ ਨੂੰ ਲਾਮਬੰਦ ਕਰਨਗੇ | ਉਨ੍ਹਾਂ ਦੀ ਜਿੱਤ ਯਕੀਨੀ ਬਣਾਉਣਗੇ ਅਤੇ ਆਪ ਸਰਕਾਰ ਇਹ ਚੋਣ ਜਿੱਤਣ ਲਈ ਵੋਟਰਾ ਨੂੰ ਭਰਮਾਉਣ ਲਈ ਕਈ ਹੱਥ ਕੰਢੇ ਵਰਤ ਰਹੀ ਹੈ ਪਰ ਵੋਟਰ ਕਦੇ ਵੀ ਇਨ੍ਹਾਂ ਦੇ ਝਾਂਸਿਆਂ ਵਿਚ ਨਹੀਂ ਆਉਣਗੇ | ਇਸ ਮੌਕੇ ਮੇਜਰ ਸ਼ਿਵਚਰਨ ਸਿੰਘ ਸ਼ਿਵੀ, ਲਖਬੀਰ ਸਿੰਘ ਗਿੱਲ, ਗਗਨਦੀਪ ਸਿੰਘ ਭਕਨਾ, ਸਰਪੰਚ ਗੁਰਭੇਜ ਸਿੰਘ ਸੋਨਾ, ਸਾਬਕਾ ਸਰਪੰਚ ਜਸਪਾਲ ਸਿੰਘ ਭੋਆ, ਸ਼ਰਨਬੀਰ ਸਿੰਘ ਰੂਪੋਵਾਲੀ, ਸਰਪੰਚ ਸੁਖਦੀਪ ਸਿੰਘ ਦੀਪੀ, ਮੱਖਣ ਸਿੰਘ ਹਰੀਆਂ, ਜੋਧਬੀਰ ਸਿੰਘ ਜੋਧਾ ਖੁਜਾਲਾ ਆਦਿ ਸ਼ਾਮਿਲ ਸਨ |
ਜ਼ਿਮਨੀ ਚੋਣ 'ਚ ਬੀਬੀ ਸੁਖਵਿੰਦਰ ਕੌਰ ਨੂੰ ਜਿਤਾ ਕੇ ਸੁਖਬੀਰ ਦੇ ਹੱਥ ਮਜ਼ਬੂਤ ਕਰਾਂਗੇ- ਗਨੀਵ ਮਜੀਠੀਆ
ਅਜੀਤ ਡੈਸਕ
07-11-2025