ਜੇਠੂਵਾਲ, 24 ਨਵੰਬਰ (ਮਿੱਤਰਪਾਲ ਸਿੰਘ ਰੰਧਾਵਾ)-ਅਕਾਲੀ ਦਲ ਦੀ ਹਲਕਾ ਮਜੀਠਾ ਦੀ ਵਿਧਾਇਕਾ ਬੀਬੀ ਗਨੀਵ ਕੌਰ ਮਜੀਠੀਆ ਨੇ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਵਿਚਲੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਨੇ ਹਮੇਸ਼ਾਂ ਪੰਜਾਬ ਨਾਲ ਵਿਤਕਰੇਬਾਜ਼ੀ ਕੀਤੀ | ਪਹਿਲਾਂ ਇਸ ਨੇ ਪੰਜਾਬ ਯੂਨੀਵਰਸਿਟੀ ਖੋਹਣ ਦੀਆਂ ਕੋਸ਼ਿਸ਼ਾਂ ਕੀਤੀਆਂ ਤੇ ਹੁਣ ਇਹ ਸਰਕਾਰ ਚੰਡੀਗੜ੍ਹ ਖੋਹਣ ਦੀਆਂ ਘੜੀਆਂ ਜਾ ਰਹੀਆਂ ਚਾਲਾਂ ਸ਼੍ਰੋਮਣੀ ਅਕਾਲੀ ਦਲ ਕਦੇ ਵੀ ਕਾਮਯਾਬ ਨਹੀਂ ਹੋਣ ਦੇਵੇਗਾ, ਕਿਉਂਕਿ ਚੰਡੀਗੜ੍ਹ ਪੰਜਾਬ ਦਾ ਹੈ ਤੇ ਪੰਜਾਬ ਦਾ ਹੀ ਰਹੇਗਾ ਇਸ ਲਈ ਪੰਜਾਬੀਆਂ ਨੂੰ ਭਾਵੇਂ ਕੋਈ ਵੀ ਕੁਰਬਾਨੀ ਕਿਉਂ ਨਾ ਦੇਣੀ ਪਵੇ ਅਤੇ ਕੇਂਦਰ ਸਰਕਾਰ ਵਲੋਂ ਕੇਂਦਰ ਸਰਕਾਰ ਦੀ ਸੰਵਿਧਾਨਕ 131 ਸੋਧ ਬਿੱਲ ਨੂੰ ਅਕਾਲੀ ਦਲ ਕਦੇ ਵੀ ਪਾਸ ਨਹੀਂ ਹੋਣ ਦੇਵੇਗਾ ਜੋ ਪੰਜਾਬੀਆਂ 'ਤੇ ਸਿੱਧਾ ਧੱਕਾ ਬਰਦਾਸ਼ਤ ਨਹੀਂ ਕਰੇਗਾ | ਗਨੀਵ ਮਜੀਠੀਆ ਨੇ ਅੱਗੇ ਕਿਹਾ ਕਿ ਪੰਜਾਬ ਦੇ ਹੱਕਾਂ ਲਈ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਅਕਾਲੀ ਦਲ ਹਰ ਕੁਰਬਾਨੀ ਦੇਣ ਨੂੰ ਤਿਆਰ ਹੈ | ਇਸ ਪਾਰਟੀ ਦੇ ਵਰਕਰ ਪੂਰੀ ਤਰ੍ਹਾਂ ਡੱਟ ਕੇ ਸਾਥ ਦੇਣ ਲਈ ਤਿਆਰ ਹਨ | ਜੇਕਰ ਸਰਕਾਰ ਨੇ ਚੰਡੀਗੜ੍ਹ ਨੂੰ ਖੋਹਣ ਦੀ ਕੋਸ਼ਿਸ਼ ਕੀਤੀ ਤਾਂ ਇਸ ਦੇ ਨਿਕਲਣ ਵਾਲੇ ਨਤੀਜਿਆਂ ਲਈ ਭਾਜਪਾ ਸਰਕਾਰ ਜ਼ਿੰਮੇਵਾਰ ਹੋਵੇਗੀ | ਇਸ ਮੌਕੇ ਮੇਜਰ ਸ਼ਿਵਚਰਨ ਸਿੰਘ ਸਿਵੀ, ਲਖਬੀਰ ਸਿੰਘ ਗਿੱਲ, ਐਡਵੋਕੇਟ ਰਕੇਸ਼ ਪਰਾਸ਼ਰ, ਗਗਨਦੀਪ ਸਿੰਘ ਭਕਨਾ, ਜਸਪਾਲ ਭੋਆ, ਮੈਨੇਜਰ ਜਗਰੂਪ ਸਿੰਘ ਗਿੱਲ ਮਜੀਠਾ, ਸਰਪੰਚ ਗੁਰਭੇਜ ਸਿੰਘ ਸੋਨਾ, ਸ਼ਰਨਬੀਰ ਸਿੰਘ ਰੂਪੋਵਾਲੀ, ਸਰਪੰਚ ਸੁਖਦੀਪ ਸਿੰਘ ਦੀਪੀ, ਨੰਬਰਦਾਰ ਸੁਖਜੀਤ ਸਿੰਘ ਲੁੱਧੜ, ਹਰਦਿਆਲ ਸਿੰਘ ਭੱਟੀ, ਮੱਖਣ ਸਿੰਘ ਹਰੀਆਂ, ਅਮਰਪਾਲ ਸਿੰਘ ਪਾਲੀ ਉਦੋਕੇ, ਜੋਧਬੀਰ ਸਿੰਘ ਜੋਧਾ ਖਜਾਲਾ, ਡਾਕਟਰ ਦੀਦਾਰ ਸਿੰਘ ਲੁੱਧੜ, ਮਾਸਟਰ ਅਜੀਤ ਸਿੰਘ ਲੁੱਧੜ, ਮਨਜੀਤ ਸਿੰਘ ਉੱਪਲ, ਸਾਗਰ ਸਿੰਘ ਨੰਗਲ ਪਨਵਾ ਆਦਿ ਸ਼ਾਮਿਲ ਸਨ |
ਅਕਾਲੀ ਦਲ ਚੰਡੀਗੜ੍ਹ ਖੋਹਣ ਦੀਆਂ ਚਾਲਾਂ ਕਾਮਯਾਬ ਨਹੀਂ ਹੋਣ ਦੇਵੇਗਾ-ਗਨੀਵ ਕੌਰ ਮਜੀਠੀਆ
ਅਜੀਤ ਡੈਸਕ
25-11-2025