16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਐੱਫ.ਆਈ.ਆਰ. ਦੀਆਂ ਕਾਪੀਆਂ ਸਾੜ ਕੇ ਕੀਤਾ ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ <br/>

ਅਜੀਤ ਡੈਸਕ 04-12-2025
ਬਾਬਾ ਬਕਾਲਾ ਸਾਹਿਬ, 3 ਦਸੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਸੀ. ਪੀ. ਐੱਫ. ਕਰਮਚਾਰੀ ਯੂਨੀਅਨ ਦੇ ਸੱਦੇ 'ਤੇ ਪੂਰੇ ਦੇਸ਼ ਵਿਚ ਐੱਫ.ਆਈ.ਆਰ. ਦੀਆਂ ਕਾਪੀਆਂ ਸਾੜਨ ਦੇ ਪ੍ਰੋਗਰਾਮ ਤਹਿਤ ਅੱਜ ਜਸਵਿੰਦਰ ਪਾਲ ਸਿੰਘ ਜੱਸ ਅਤੇ ਹਰਿੰਦਰਜੀਤ ਸਿੰਘ ਜਸਪਾਲ ਦੀ ਅਗਵਾਈ ਹੇਠ ਐੱਫ.ਆਈ.ਆਰ. ਦੀਆਂ ਕਾਪੀਆਂ ਸਾੜ ਕੇ ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਈ. ਟੀ. ਯੂ. ਦੇ ਜ਼ਿਲ੍ਹਾ ਮੀਤ ਪ੍ਰਧਾਨ ਜਸਵਿੰਦਰਪਾਲ ਸਿੰਘ ਜੱਸ ਅਤੇ ਅਧਿਆਪਕ ਦਲ ਪੰਜਾਬ ਦੇ ਜਥੇਬੰਦਕ ਸਕੱਤਰ ਹਰਿੰਦਰਜੀਤ ਸਿੰਘ ਜਸਪਾਲ ਨੇ ਦੱਸਿਆ ਕਿ 25 ਨਵੰਬਰ ਨੂੰ ਦਿੱਲੀ ਵਿਖੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਲਈ ਜੋ ਦੇਸ਼ ਪੱਧਰੀ ਕੇਂਦਰ ਸਰਕਾਰ ਵਿਰੁੱਧ ਰੋਸ ਰੈਲੀ ਕੀਤੀ ਗਈ ਸੀ, ਉਸ ਸਮੇਂ ਕੇਂਦਰ ਸਰਕਾਰ ਨੇ ਚਾਰ ਮੁਲਾਜ਼ਮ ਆਗੂਆਂ ਖ਼ਿਲਾਫ਼ ਸਰਕਾਰ ਵਿਰੁੱਧ ਨਾਅਰੇਬਾਜੀ ਕਰਨ ਕਰਕੇ ਕੇਸ ਦਰਜ ਕਰ ਲਿਆ ਸੀ | ਉਪਰੋਕਤ ਅਧਿਆਪਕ ਆਗੂਆਂ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਮੁਲਾਜ਼ਮਾਂ ਵਿਰੁੱਧ ਦਰਜ ਪਰਚੇ ਤੁਰੰਤ ਰੱਦ ਕੀਤੇ ਜਾਣ ਅਤੇ ਪੁਰਾਣੀ ਪੈਨਸ਼ਨ ਸਕੀਮ 1972 ਵਾਲੀ ਬਹਾਲ ਕੀਤੀ ਜਾਵੇ | ਇਸ ਮੌਕੇ ਹਰਿੰਦਰਜੀਤ ਸਿੰਘ ਜਸਪਾਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਅਧਿਆਪਕ ਦਲ ਪੰਜਾਬ ਪੁਰਾਣੀ ਪੈਨਸ਼ਨ ਸਕੀਮ ਬਹਾਲ ਹੋਣ ਤੱਕ ਹਰ ਸੰਘਰਸ਼ ਦਾ ਤਨ ਮਨ ਧਨ ਨਾਲ ਸਹਿਯੋਗ ਕਰਦਾ ਰਹੇਗਾ | ਇਸ ਮੌਕੇ ਲਵਪ੍ਰੀਤ ਸਿੰਘ ਅਤੇ ਜਗਸੀਰ ਸਿੰਘ ਅਧਿਆਪਕ ਆਗੂ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਅਮਰਦੀਪ ਸਿੰਘ ਵਿਰਕ ਨੂੰ ਜਿਤਾਉਣ ਲਈ ਕਾਂਗਰਸੀ ਵਰਕਰ ਅਹਿਮ ਭੂਮਿਕਾ ਨਿਭਾਉਣਗੇ-ਸੋਹੀ <br/> ਅਗਲੀ ਖ਼ਬਰ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਜਨਰਲ ਮੁਫਤ ਮੈਡੀਕਲ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।