16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਅਮਰਦੀਪ ਸਿੰਘ ਵਿਰਕ ਨੂੰ ਜਿਤਾਉਣ ਲਈ ਕਾਂਗਰਸੀ ਵਰਕਰ ਅਹਿਮ ਭੂਮਿਕਾ ਨਿਭਾਉਣਗੇ-ਸੋਹੀ <br/>

ਅਜੀਤ ਡੈਸਕ 04-12-2025
ਜੇਠੂਵਾਲ, 3 ਦਸੰਬਰ (ਮਿੱਤਰਪਾਲ ਸਿੰਘ ਰੰਧਾਵਾ)-ਕਾਂਗਰਸ ਪਾਰਟੀ ਹਲਕਾ ਅਟਾਰੀ 'ਚ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਜਿੱਤਣ ਲਈ ਪੂਰੀ ਤਰ੍ਹਾਂ ਤਿਆਰ ਹੈ | ਜਿਸ ਤਹਿਤ ਹਲਕਾ ਅਟਾਰੀ ਦੇ ਬਲਾਕ ਵੇਰਕਾ ਦੇ ਸੋਹੀਆਂ ਜ਼ੋਨ ਤੋਂ ਬਲਾਕ ਸੰਮਤੀ ਦੇ ਕਾਂਗਰਸੀ ਉਮੀਦਵਾਰ ਅਮਰਦੀਪ ਸਿੰਘ ਵਿਰਕ ਨੂੰ ਜਿਤਾਉਣ ਲਈ ਕਾਂਗਰਸੀ ਆਗੂ ਤੇ ਵਰਕਰ ਪਿੰਡ ਪਿੰਡ ਚੋਣ ਪ੍ਰਚਾਰ ਕਰਕੇ ਜਿਤਾਉਣ ਲਈ ਇਹ ਭੂਮਿਕਾ ਨਿਭਾਉਣਗੇ | ਉਕਤ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਸਰਕਲ ਪੰਡੋਰੀ ਦੇ ਪ੍ਰਧਾਨ ਨਿਸ਼ਾਨ ਸਿੰਘ ਸੋਹੀ ਵਲੋਂ ਕਾਂਗਰਸੀ ਉਮੀਦਵਾਰ ਅਰਸ਼ਦੀਪ ਸਿੰਘ ਵਿਰਕ ਦੇ ਹੱਕ ਵਿਚ ਕਾਂਗਰਸੀ ਵਰਕਰਾਂ ਦੀ ਸੋਹੀਆਂ ਖੁਰਦ ਵਿਖੇ ਹੋਈ ਭਰਵੀਂ ਮੀਟਿੰਗ ਦੌਰਾਨ ਕੀਤਾ | ਸ: ਸੋਹੀ ਨੇ ਅੱਗੇ ਕਿਹਾ ਕਿ ਕਾਂਗਰਸੀ ਉਮੀਦਵਾਰ ਨੂੰ ਪਿੰਡ ਪਿੰਡ ਵੋਟਰਾਂ ਦੇ ਮਿਲ ਰਹੇ ਭਰਵੇਂ ਹੁੰਗਾਰੇ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਲੋਕ ਇਸ ਵਾਰ ਕਾਂਗਰਸੀ ਉਮੀਦਵਾਰ ਨੂੰ ਜਿਤਾ ਕੇ ਕਾਂਗਰਸ ਪਾਰਟੀ ਦੇ ਹੱਕ 'ਚ ਫਤਵਾ ਦੇ ਕੇ ਵਿਰੋਧੀਆਂ ਦੇ ਸਭ ਭੁਲੇਖੇ ਦੂਰ ਕਰਨਗੇ | ਇਸ ਮੌਕੇ ਹਿੰਮਤ ਸਿੰਘ ਸੋਹੀ, ਇਕਬਾਲ ਸਿੰਘ ਮੂਧਲ, ਸਤਨਾਮ ਸਿੰਘ, ਜਤਿੰਦਰ ਸਿੰਘ, ਵਰਿੰਦਰ ਸਿੰਘ, ਠੇਕੇਦਾਰ ਮੁਖਤਿਆਰ ਸਿੰਘ, ਹਰਦੇਵ ਸਿੰਘ, ਗੁਰਪ੍ਰੀਤ ਸਿੰਘ ਸੋਹੀ, ਚੇਤ ਸਿੰਘ, ਬਿਕਰਮ ਸਿੰਘ ਬੱਲ, ਮੁਖਤਾਰ ਸਿੰਘ, ਕੁੰਨਣ ਸਿੰਘ, ਬਲਜੀਤ ਸਿੰਘ ਤੇ ਮਨਪ੍ਰੀਤ ਸਿੰਘ ਮੰਟੂ ਸੋਹੀ ਆਦਿ ਸ਼ਾਮਿਲ ਸਨ |

ਪਿਛਲੀ ਖ਼ਬਰ ਅਕਾਲੀ ਦਲ (ਬ) ਨੇ ਜ਼ੋਨ ਬੇਦਾਦਪੁਰ ਤੇ ਜ਼ੋਨ ਸਠਿਆਲਾ ਤੋਂ ਉਮੀਦਵਾਰ ਐਲਾਨੇ <br/> ਅਗਲੀ ਖ਼ਬਰ ਐੱਫ.ਆਈ.ਆਰ. ਦੀਆਂ ਕਾਪੀਆਂ ਸਾੜ ਕੇ ਕੀਤਾ ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।