ਰਈਆ, 3 ਦਸੰਬਰ (ਸ਼ਰਨਬੀਰ ਸਿੰਘ ਕੰਗ)-ਇੰਪਲਾਈਜ਼ ਫੈਡਰੇਸ਼ਨ (ਪਹਿਲਵਾਨ) ਪੰਜਾਬ ਦੀ ਮੀਟਿੰਗ ਸੂਬਾ ਪ੍ਰਧਾਨ ਬਲਦੇਵ ਸਿੰਘ ਮੰਢਾਲੀ ਅਤੇ ਜਨਰਲ ਸਕੱਤਰ ਸੁਖਵਿੰਦਰ ਸਿੰਘ ਚਾਹਲ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਹਾਜ਼ਰ ਆਗੂਆਂ ਨੇ ਪੰਜਾਬ ਰੋਡਵੇਜ਼ ਅਤੇ ਪੀ. ਆਰ. ਟੀ. ਸੀ. ਅਦਾਰਿਆਂ ਨੂੰ ਕਿਲੋਮੀਟਰ ਸਕੀਮ ਅਧੀਨ ਲਿਆ ਕੇ ਨਿੱਜੀ ਹੱਥਾਂ ਵਿਚ ਦੇਣ ਦੇ ਪੰਜਾਬ ਸਰਕਾਰ ਦੇ ਘਟੀਆ ਮਨਸੂਬਿਆਂ ਖ਼ਿਲਾਫ਼ ਸੰਘਰਸ਼ ਕਰ ਰਹੇ ਟਰਾਂਸਪੋਰਟ ਕਾਮਿਆਂ ਉੱਪਰ ਪੰਜਾਬ ਪੁਲਿਸ ਵਲੋਂ ਕੀਤੇ ਵਹਿਸ਼ੀਆਨਾਂ ਤਸ਼ੱਦਦ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕਰਦੇ ਹੋਏ ਗਿ੍ਫ਼ਤਾਰ ਕੀਤੇ ਸਾਰੇ ਕਾਮਿਆਂ ਨੂੰ ਤੁਰੰਤ ਰਿਹਾਅ ਕਰਨ ਦੀ ਜ਼ੋਰਦਾਰ ਮੰਗ ਕੀਤੀ | ਮੀਟਿੰਗ ਵਿਚ ਫ਼ੈਸਲਾ ਕੀਤਾ ਗਿਆ ਕਿ ਬਿਜਲੀ ਸੋਧ ਬਿੱਲ 2025 ਦੇ ਘਾਤਕ ਖਰੜੇ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚੇ ਦੇ ਸੂਬਾ ਪੱਧਰੀ ਸੱਦੇ 'ਤੇ 8 ਦਸੰਬਰ ਨੂੰ ਪਾਵਰਕਾਮ ਦੇ ਸਬ ਡਵੀਜ਼ਨ ਦਫਤਰਾਂ ਵਿਚ ਬਿਜਲੀ ਸੋਧ ਬਿੱਲ 2025 ਦੇ ਖਰੜੇ ਦੀਆਂ ਕਾਪੀਆਂ ਫੂਕਣ ਦੇ ਸੰਘਰਸ਼ ਦੀ ਡਟਵੀਂ ਹਮਾਇਤ ਕਰਦੇ ਹੋਏ | ਮੀਟਿੰਗ ਵਿਚ ਮੁੱਖ ਸਰਪ੍ਰਸਤ ਬੀ. ਐੱਸ. ਸੇਖੋਂ, ਪਰਮਜੀਤ ਸਿੰਘ ਦਸੂਹਾ, ਸੁਖਵਿੰਦਰ ਸਿੰਘ ਚਾਹਲ, ਗੁਰਭੇਜ ਸਿੰਘ ਢਿੱਲੋਂ, ਹਰਭਿੰਦਰ ਸਿੰਘ ਚਾਹਲ, ਅਮਰੀਕ ਸਿੰਘ ਕੰਗ, ਕੁਲਵੰਤ ਸਿੰਘ ਅਟਵਾਲ, ਬਲਵਿੰਦਰ ਸਿੰਘ ਬਾਜਵਾ, ਮਨਜੀਤ ਸਿੰਘ ਪਲਾਕੀ, ਰਜਿੰਦਰ ਸਿੰਘ ਰਿਉਂਦ, ਰਜੇਸ਼ ਕੁਮਾਰ, ਬਲਵਿੰਦਰ ਸਿੰਘ, ਸੁਖਦੇਵ ਸਿੰਘ ਖਹਿਰਾ, ਮੋਹਣ ਸਿੰਘ ਲੰਗੜੋਆ, ਸਰਬਜੀਤ ਸਿੰਘ ਲੰਗ, ਪਰਮਜੀਤ ਕੌਰ ਕੈਂਥ, ਅਵਤਾਰ ਸਿੰਘ ਪੰਧੇਰ, ਸੁਰਿੰਦਰ ਠਾਕੁਰ, ਰਾਮ ਸਿੰਘ ਸਨੌਰ, ਮਨੋਜ਼ ਕੁਮਾਰ ਅਦਿਕ ਹਾਜ਼ਰ ਸਨ |