ਬਾਬਾ ਬਕਾਲਾ ਸਾਹਿਬ, 3 ਦਸੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)- ਸ੍ਰੀ ਕਲਗੀਧਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੁਤਾਲਾ ਅਤੇ ਨਿਊ ਇੰਡੀਅਨ ਪਬਲਿਕ ਸਕੂਲ ਬਤਾਲਾ ਦੀਆਂ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਦੋ-ਰੋਜਾ ਸਾਲਾਨਾ ਖੇਡਾਂ ਨਿਪਸ ਸਕੂਲ ਦੀ ਗਰਾਊਾਡ ਵਿਖੇ ਕਰਵਾਈਆਂ ਗਈਆਂ | ਇਸ ਮੌਕੇ ਬੱਚਿਆਂ ਦੀ ਹੌਸਲਾ ਅਫਜਾਈ ਕਰਨ ਲਈ ਥਾਣਾ ਬਿਆਸ ਦੇ ਐਡੀਸ਼ਨਲ ਐੱਸ.ਐੱਚ.ਓ. ਸਰਦੂਲ ਸਿੰਘ ਬਤੌਰ ਮੁੱਖ ਮਹਿਮਾਨ ਵਜੋਂ ਪਹੁੰਚੇ | ਸਕੂਲ ਦੇ ਪ੍ਰਧਾਨ ਕੁਲਬੀਰ ਸਿੰਘ ਮਾਨ, ਜਨਰਲ ਸਕੱਤਰ ਹਰਸ਼ਦੀਪ ਸਿੰਘ ਰੰਧਾਵਾ ਤੇ ਡਾਇਰੈਕਟਰ ਮਨਪ੍ਰੀਤ ਸਿੰਘ ਟੱਕਰ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ | ਇਸ ਮੌਕੇ ਬੱਚਿਆਂ ਦੀ ਹੌਸਲਾ ਅਫਜਾਈ ਕਰਨ ਲਈ ਉਨ੍ਹਾਂ ਦੇ ਮਾਪਿਆਂ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਬੱਚਿਆਂ ਨੇ ਰਸ-ਭਿੰਨਾ ਕੀਰਤਨ ਕਰਕੇ ਇਨ੍ਹਾਂ ਸਾਲਾਨਾ ਖੇਡਾਂ ਦੀ ਸ਼ੁਰੂਆਤ ਕੀਤੀ | ਨਰਸਰੀ, ਐੱਲ.ਕੇ.ਜੀ. ਤੇ ਯੂ.ਕੇ.ਜੀ. ਦੇ ਵਿਦਿਆਰਥੀਆਂ ਨੇ ਫਨ ਗੇਮਸ ਵਿਚ ਹਿੱਸਾ ਲੈ ਕੇ ਅਤੇ ਸ਼ਾਨਦਾਰ ਪਰਦਰਸ਼ਨ ਕਰਕੇ ਸਭ ਦਾ ਸਮਾਂ ਬੰਨਿ੍ਹਆ | ਉਪਰੰਤ ਦੋਵਾਂ ਸਕੂਲਾਂ ਦੇ ਵੱਡਿਆਂ ਬੱਚਿਆਂ ਦੇ ਅਲੱਗ-ਅਲੱਗ ਪ੍ਰਕਾਰ ਦੀਆਂ ਦੌੜਾਂ ਦੇ ਮੁਕਾਬਲੇ ਕਰਵਾਏ ਗਏ | ਲੜਕੀਆਂ ਦੀ 100 ਮੀਟਰ, 200 ਮੀਟਰ ਅਤੇ ਮਟਕਾ ਰੇਸ ਵੀ ਕਰਵਾਈ ਗਈ | ਨਿਪਸ ਸਕੂਲ ਦੇ ਚਾਰੇ ਹਾਊਸ ਸਾਹਿਬਜ਼ਾਦਾ ਅਜੀਤ ਸਿੰਘ ਜੀ, ਸਾਹਿਬਜ਼ਾਦਾ ਜੁਝਾਰ ਸਿੰਘ ਜੀ, ਸਾਹਿਬਜ਼ਾਦਾ ਜੋਰਾਵਰ ਸਿੰਘ ਜੀ ਅਤੇ ਸਾਹਿਬਜ਼ਾਦਾ ਫਤਹਿ ਸਿੰਘ ਜੀ ਦੇ ਬੱਚਿਆਂ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੋਰੀਓਗ੍ਰਾਫੀ ਮੁਕਾਬਲੇ ਵਿਚ ਭਾਗ ਲਿਆ, ਜਿਸ 'ਚ ਸਾਹਿਬਜ਼ਾਦਾ ਅਜੀਤ ਸਿੰਘ ਹਾਊਸ ਨੇ ਪਹਿਲਾ ਸਥਾਨ, ਸਾਹਿਬਜ਼ਾਦਾ ਜੁਝਾਰ ਸਿੰਘ ਨੇ ਦੂਜਾ ਸਥਾਨ ਅਤੇ ਸਾਹਿਬਜ਼ਾਦਾ ਫਤਿਹ ਸਿੰਘ ਹਾਊਸ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਦੇ ਨਾਲ ਹੀ ਸ਼ਹੀਦੀ ਦਿਹਾੜੇ ਨਾਲ ਸੰਬੰਧਿਤ ਬੱਚਿਆਂ ਵਲੋਂ ਨਾਟਕ ਵੀ ਖੇਡਿਆ ਗਿਆ | ਅੰਤ ਵਿਚ ਸਕੂਲ ਦੇ ਡਾਇਰੈਕਟਰ ਮਨਪ੍ਰੀਤ ਸਿੰਘ ਟੱਕਰ ਨੇ ਸਕੂਲ 'ਚ ਪਹੁੰਚੇ ਮੁੱਖ ਮਹਿਮਾਨ ਅਤੇ ਵਿਦਿਆਰਥੀਆਂ ਦੇ ਮਾਪਿਆਂ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਨਿਪਸ ਸਕੂਲ ਅਤੇ ਸ੍ਰੀ ਕਲਗੀਧਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜਿੱਥੇ ਪੜ੍ਹਾਈ ਵਧੀਆ ਕਰਾ ਰਹੇ ਹਨ, ਉਥੇ ਬੱਚਿਆਂ ਨੂੰ ਵੱਖ-ਵੱਖ ਖੇਡਾਂ ਦੀ ਟ੍ਰੇਨਿੰਗ ਦੇ ਕੇ ਬੱਚਿਆਂ ਨੂੰ ਇੰਟਰ ਸਕੂਲ ਮੁਕਾਬਲਿਆਂ ਲਈ ਵੀ ਤਿਆਰ ਕੀਤਾ ਜਾ ਰਿਹਾ ਹੈ | ਇਸ ਮੌਕੇ ਸ੍ਰੀ ਕਲਗੀਧਰ ਸਕੂਲ ਦੇ ਪਿ੍ੰ: ਮਨਜੀਤ ਕੌਰ ਪੱਡਾ, ਮੈਡਮ ਮਨਜੀਤ ਕੌਰ ਵਾਲੀਆ, ਵਾਈਸ ਪਿ੍ੰ: ਅਮਨਪਾਲ ਸਿੰਘ, ਪਿ੍ੰ: ਤੇਜਬੀਰ ਸਿੰਘ ਸੋਹਲ, ਕੋਆਰਡੀਨੇਟਰ ਗੁਰਵਿੰਦਰ ਪੱਡਾ, ਮੈਡਮ ਗੁਰਪ੍ਰੀਤ ਕੌਰ, ਮੈਡਮ ਸੰਦੀਪ ਕੌਰ ਅਤੇ ਮੈਡਮ ਰਜਵੰਤ ਕੌਰ ਪੱਲਾ ਵੀ ਹਾਜ਼ਰ ਸਨ |