16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਸੀਸ ਭੇਟ ਦਿਵਸ ਨੂੰ ਸਮਰਪਿਤ ਮਹਿਤਾ 'ਚ ਗੁਰਮਤਿ ਸਮਾਗਮ 6 ਨੂੰ -ਬਾਬਾ ਸੋਢੀ <br/>

ਅਜੀਤ ਡੈਸਕ 04-12-2025
ਜੇਠੂਵਾਲ, 3 ਦਸੰਬਰ (ਮਿੱਤਰਪਾਲ ਸਿੰਘ ਰੰਧਾਵਾ)-ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ, ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੀਸ ਭੇਟ ਗੁਰਮਤਿ ਸਮਾਗਮ ਮਹਿਤਾ ਚੌਕ ਦਾਣਾ ਮੰਡੀ ਵਿਖੇ 6 ਦਸੰਬਰ ਦਿਨ ਸ਼ਨੀਵਾਰ ਨੂੰ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਦਸਮੇਸ਼ ਤਰਨਾ ਦਲ ਦੇ ਮੁਖੀ ਬਾਬਾ ਮੇਜਰ ਸਿੰਘ ਸੋਢੀ ਨੇ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਜਰਨੈਲ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦਾ ਪਾਵਨ ਸੀਸ ਦਿੱਲੀ ਤੋਂ ਸ੍ਰੀ ਅਨੰਦਪੁਰ ਸਾਹਿਬ ਪਹੁੰਚਾਉਣ ਦੇ ਮਹਾਨ ਦਿਹਾੜੇ ਨੂੰ ਸਮਰਪਿਤ ਇਹ ਸੀਸ ਭੇਟ ਸਮਾਗਮ 6 ਦਸੰਬਰ ਸਵੇਰੇ 10 ਤੋਂ ਲੈ ਕੇ ਸ਼ਾਮ ਨੂੰ 5 ਵਜੇ ਤੱਕ ਕਰਵਾਇਆ ਜਾ ਰਿਹਾ ਹੈ | ਇਸ ਸਮਾਗਮ ਵਿਚ ਪਹੁੰਚ ਰਹੇ ਕੀਰਤਨੀ ਕਥਾਵਾਚਕ ਸੰਤਾਂ ਮਹਾਂਪੁਰਖਾਂ ਵਿਚ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂ ਵਾਲੇ ਮੁਖੀ ਦਮਦਮੀ ਟਕਸਾਲ ਮਹਿਤਾ, ਭਾਈ ਕਾਰਜ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਹਰਮਨਦੀਪ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਲਵਜੀਤ ਸਿੰਘ ਹਜ਼ੂਰੀ ਰਾਗੀ ਦਮਦਮੀ ਟਕਸਾਲ, ਗਿਆਨੀ ਭਾਈ ਗੁਰਦੀਪ ਸਿੰਘ ਜੀ ਹੈੱਡ ਗ੍ਰੰਥੀ ਦਮਦਮੀ ਟਕਸਾਲ, ਭਾਈ ਯਾਦਵਿੰਦਰ ਸਿੰਘ ਸਿੰਘ ਧੰਦਲ ਪੰਥਕ ਕਵੀਸ਼ਰ ਸਮੇਤ ਹੋਰ ਜਥੇ ਇਸ ਸਮਾਗਮ ਵਿਚ ਹਾਜ਼ਰੀ ਭਰਨਗੇ | ਇਸ ਮੌਕੇ ਬਾਬਾ ਹਰਜਿੰਦਰ ਸਿੰਘ, ਬਾਬਾ ਧਰਮ ਸਿੰਘ, ਬਾਬਾ ਗੁਰਦਿੱਤ ਸਿੰਘ, ਬਾਬਾ ਕਾਰਜ ਸਿੰਘ ਆਦਿ ਸ਼ਾਮਿਲ ਸਨ |

ਪਿਛਲੀ ਖ਼ਬਰ ਸੰਤ ਬਾਬਾ ਸੁੱਚਾ ਸਿੰਘ ਕਿਲ੍ਹਾ ਅਨੰਦਗੜ੍ਹ ਵਾਲਿਆਂ ਦੇ ਅਕਾਲ ਚਲਾਣੇ 'ਤੇ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਨਿਪਸ ਸਕੂਲ ਅਤੇ ਸ੍ਰੀ ਕਲਗੀਧਰ ਪਬਲਿਕ ਸਕੂਲ ਬੁਤਾਲਾ ਦੀਆਂ ਸਾਲਾਨਾ ਖੇਡਾਂ ਸ਼ੁਰੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।